06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਭਗਤੀ ਭਜਨ ਗਰੁੱਪ ਵਲੋਂ ਸ੍ਰੀ ਰਾਧਾ ਕ੍ਰਿਸ਼ਨ ਹਨੂੰਮਾਨ ਧਾਮ ਮੰਦਰ ਵਿਖੇ ਕਰਵਾਇਆ ਧਾਰਮਿਕ ਸਮਾਗਮ

ਫ਼ਿਰੋਜ਼ਪੁਰ, 5 ਨਵੰਬਰ (ਗੁਰਿੰਦਰ ਸਿੰਘ)-ਸਥਾਨਕ ਸ੍ਰੀ ਰਾਧਾ ਕ੍ਰਿਸ਼ਨ ਹਨੂੰਮਾਨ ਧਾਮ ਮੰਦਰ ਵਿਖੇ ਭਗਤੀ ਭਜਨ ਗਰੁੱਪ ਵਲੋਂ ਸ਼ਰਧਾ ਅਤੇ ਉਤਸ਼ਾਹ ਨਾਲ ਭਜਨ-ਕੀਰਤਨ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ਼ਹੀਦ ਭਗਤ ਸਿੰਘ ਕਾਲਜ ਆਫ਼ ਨਰਸਿੰਗ ਸੋਢੇਵਾਲਾ ਅਤੇ ਹਾਰਮਨੀ ਆਯੁਰਵੈਦਿਕ ਮੈਡੀਕਲ ਕਾਲਜ ਐਂਡ ਹਸਪਤਾਲ, ਫ਼ਿਰੋਜ਼ਪੁਰ ਦੇ ਚੇਅਰਮੈਨ ਧਰਮਪਾਲ ਬਾਂਸਲ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਪੂਰੀ ਸ਼ਰਧਾ ਭਾਵਨਾ ਨਾਲ ਗਣੇਸ਼ ਵੰਦਨਾ ਅਤੇ ਸ੍ਰੀ ਹਨੂੰਮਾਨ ਚਾਲੀਸਾ ਦਾ ਪਾਠ ਕਰਕੇ ਸਮਾਗਮ ਦੀ ਸ਼ੁਰੂਆਤ ਕੀਤੀ।

ਚੇਅਰਮੈਨ ਧਰਮਪਾਲ ਬਾਂਸਲ ਨੂੰ ਮਾਤਾ ਦੀ ਚੁੰਨੀ ਭੇਟ ਕਰਕੇ ਸਨਮਾਨਿਤ ਕਰਦੇ ਮੰਦਰ ਦੇ ਮੁੱਖ ਪੁਜਾਰੀ। ਅਜੀਤ ਤਸਵੀਰ 06-11-2026
ਫ਼ਿਰੋਜ਼ਪੁਰ, 5 ਨਵੰਬਰ (ਗੁਰਿੰਦਰ ਸਿੰਘ)-ਸਥਾਨਕ ਸ੍ਰੀ ਰਾਧਾ ਕ੍ਰਿਸ਼ਨ ਹਨੂੰਮਾਨ ਧਾਮ ਮੰਦਰ ਵਿਖੇ ਭਗਤੀ ਭਜਨ ਗਰੁੱਪ ਵਲੋਂ ਸ਼ਰਧਾ ਅਤੇ ਉਤਸ਼ਾਹ ਨਾਲ ਭਜਨ-ਕੀਰਤਨ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ਼ਹੀਦ ਭਗਤ ਸਿੰਘ ਕਾਲਜ ਆਫ਼ ਨਰਸਿੰਗ ਸੋਢੇਵਾਲਾ ਅਤੇ ਹਾਰਮਨੀ ਆਯੁਰਵੈਦਿਕ ਮੈਡੀਕਲ ਕਾਲਜ ਐਂਡ ਹਸਪਤਾਲ, ਫ਼ਿਰੋਜ਼ਪੁਰ ਦੇ ਚੇਅਰਮੈਨ ਧਰਮਪਾਲ ਬਾਂਸਲ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਪੂਰੀ ਸ਼ਰਧਾ ਭਾਵਨਾ ਨਾਲ ਗਣੇਸ਼ ਵੰਦਨਾ ਅਤੇ ਸ੍ਰੀ ਹਨੂੰਮਾਨ ਚਾਲੀਸਾ ਦਾ ਪਾਠ ਕਰਕੇ ਸਮਾਗਮ ਦੀ ਸ਼ੁਰੂਆਤ ਕੀਤੀ। ਇਸ ਉਪਰੰਤ ਭਗਤੀ ਭਜਨ ਗਰੁੱਪ ਦੇ ਮੈਂਬਰਾਂ ਵਲੋਂ ਸ੍ਰੀ ਹਨੂੰਮਾਨ ਜੀ, ਭਗਵਾਨ ਸ਼ਿਵ ਜੀ ਅਤੇ ਹੋਰ ਦੇਵੀ-ਦੇਵਤਿਆਂ ਦੀ ਮਹਿਮਾ ਦਾ ਗੁਣਗਾਨ ਕਰਦੇ ਹੋਏ ਵੱਖ-ਵੱਖ ਭਗਤੀ ਭਜਨ ਪੇਸ਼ ਕੀਤੇ ਗਏ। ਭਜਨਾਂ ਦੀਆਂ ਮਿੱਠੀਆਂ ਸੰਗੀਤਕ ਧੁਨਾਂ ਅਤੇ ਭਗਤੀ ਭਰੇ ਸ਼ਬਦਾਂ ਨੇ ਸਮੁੱਚੀ ਸੰਗਤ ਨੂੰ ਮੰਤਰਮੁਗਧ ਕਰ ਦਿੱਤਾ ਅਤੇ ਮੰਦਰ ਦਾ ਵਾਤਾਵਰਨ ਪੂਰੀ ਤਰ੍ਹਾਂ ਭਗਤੀਮਈ ਹੋ ਗਿਆ। ਸਮੁੱਚੇ ਕੀਰਤਨ ਦੌਰਾਨ ਸੰਗੀਤ ਨਿਰਦੇਸ਼ਕ ਗਰੋਵ ਅਨਮੋਲ ਵਲੋਂ ਵਿਸ਼ੇਸ਼ ਸਹਿਯੋਗ ਦਿੱਤਾ ਗਿਆ। ਇਸ ਮੌਕੇ ਧਰਮਪਾਲ ਬਾਂਸਲ ਨੇ ਕਿਹਾ ਕਿ ਧਾਰਮਿਕ ਭਜਨ ਅਤੇ ਕੀਰਤਨ ਮਨੁੱਖ ਨੂੰ ਪ੍ਰਮਾਤਮਾ ਨਾਲ ਜੋੜਨ ਦੇ ਨਾਲ-ਨਾਲ ਮਾਨਸਿਕ ਸ਼ਾਂਤੀ ਅਤੇ ਸਕਾਰਾਤਮਿਕ ਊਰਜਾ ਪ੍ਰਦਾਨ ਕਰਦੇ ਹਨ। ਉਨ੍ਹਾਂ ਕਿਹਾ ਕਿ ਭਗਤੀ ਭਜਨ ਗਰੁੱਪ ਵਲੋਂ ਸਮੇਂ-ਸਮੇਂ ’ਤੇ ਅਜਿਹੇ ਧਾਰਮਿਕ ਸਮਾਗਮ ਕਰਵਾਉਣ ਦਾ ਮੁੱਖ ਉਦੇਸ਼ ਸਨਾਤਨ ਧਰਮ ਦਾ ਪ੍ਰਚਾਰ-ਪ੍ਰਸਾਰ ਕਰਨਾ ਅਤੇ ਲੋਕਾਂ ਨੂੰ ਧਾਰਮਿਕ ਅਤੇ ਅਧਿਆਤਮਿਕ ਮਾਰਗ ਨਾਲ ਜੋੜਨਾ ਹੈ। ਸਮਾਗਮ ਦੇ ਅੰਤ ਵਿਚ ਸਮੂਹ ਸੰਗਤ ਨੇ ਭਗਵਾਨ ਸ੍ਰੀ ਹਨੂੰਮਾਨ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਕੈਲਾਸ਼ ਸ਼ਰਮਾ, ਅਸ਼ੋਕ ਗਰਗ, ਤ੍ਰਿਲੋਚਨ ਅਤੇ ਅਸ਼ੋਕ ਕੱਕੜ ਸਮੇਤ ਹੋਰ ਸ਼ਰਧਾਲੂ ਵੀ ਹਾਜ਼ਰ ਸਨ। ਅਖੀਰ ਵਿਚ ਮੰਦਰ ਦੇ ਮੁੱਖ ਪੁਜਾਰੀ ਵਲੋਂ ਧਰਮਪਾਲ ਬਾਂਸਲ ਨੂੰ ਮਾਤਾ ਦੀ ਚੁੰਨੀ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਸਮੁੱਚਾ ਸਮਾਗਮ ਸ਼ਰਧਾ, ਪ੍ਰੇਮ ਅਤੇ ਭਗਤੀ ਭਾਵਨਾ ਨਾਲ ਸੰਪੰਨ ਹੋਇਆ।
ਪਿਛਲੀ ਖ਼ਬਰ ਦੀਵਾਲੀ ਮੌਕੇ ਸ਼ਹਿਰ ਦੀ ਸੁੱਖ-ਸ਼ਾਂਤੀ ਲਈ ਬਾਰ ਰੂਮ ਵਿਚ ਕਰਵਾਇਆ ਬਾਲਾ ਜੀ ਦਾ ਕੀਰਤਨ ਅਗਲੀ ਖ਼ਬਰ ਅਰਨੀਵਾਲਾ ਅਤੇ ਫ਼ਾਜ਼ਿਲਕਾ ਦੀ ਮਹਾਂਵੀਰ ਕਾਲੋਨੀ ’ਚ ਸਿਹਤ ਵਿਭਾਗ ਵਲੋਂ ਐਂਟੀ ਡੇਂਗੂ ਲਾਰਵਾ ਗਤੀਵਿਧੀਆਂ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।