08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਯੂਨੀਵਰਸਲ ਹਿਊਮਨ ਰਾਈਟਸ ਫ਼ਰੰਟ ਵਲੋਂ ਬੈਠਕ

ਤਲਵੰਡੀ ਭਾਈ, 7 ਨਵੰਬਰ (ਕੁਲਜਿੰਦਰ ਸਿੰਘ ਗਿੱਲ)-ਯੂਨੀਵਰਸਲ ਹਿਊਮਨ ਰਾਈਟਸ ਫ਼ਰੰਟ ਵਲੋਂ ਇੱਥੇ ਸੂਬਾ ਪ੍ਰਧਾਨ ਡਾ. ਪਰਮਜੀਤ ਸਿੰਘ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ।

ਅਜੀਤ ਡੈਸਕ 08-11-2026
ਤਲਵੰਡੀ ਭਾਈ, 7 ਨਵੰਬਰ (ਕੁਲਜਿੰਦਰ ਸਿੰਘ ਗਿੱਲ)-ਯੂਨੀਵਰਸਲ ਹਿਊਮਨ ਰਾਈਟਸ ਫ਼ਰੰਟ ਵਲੋਂ ਇੱਥੇ ਸੂਬਾ ਪ੍ਰਧਾਨ ਡਾ. ਪਰਮਜੀਤ ਸਿੰਘ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸੂਬਾ ਪ੍ਰਧਾਨ ਡਾ. ਪਰਮਜੀਤ ਸਿੰਘ ਨੇ ਮਨੁੱਖੀ ਹੱਕਾਂ ਸਬੰਧੀ ਵਿਸਥਾਰ ਪੂਰਵਕ ਚਾਨ੍ਹਣਾ ਪਾਇਆ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਮਾਨਵੀ ਹੱਕਾਂ ਤੋਂ ਜਾਣੂੰ ਕਰਵਾਉਣ ਲਈ ਫ਼ਰੰਟ ਵਲੋਂ ਮੁਹਿੰਮ ਚਲਾਈ ਜਾਵੇਗੀ। ਇਸ ਸਮੇਂ ਗਰੀਬ ਬੱਚਿਆਂ ਦੀ ਪੜ੍ਹਾਈ ਨੂੰ ਲੈ ਕੇ ਹੋ ਰਹੇ ਸ਼ੋਸ਼ਣ ’ਤੇ ਵੀ ਚਰਚਾ ਕੀਤੀ ਗਈ ਅਤੇ ਸਿੱਖਿਆ ਦੇ ਹੋਏ ਵਪਾਰੀਕਰਨ ’ਤੇ ਵੀ ਚਿੰਤਾ ਪ੍ਰਗਟ ਕੀਤੀ। ਜਦਕਿ ਠੇਕੇਦਾਰੀ ਪ੍ਰਥਾ ਰਾਹੀਂ ਮਜ਼ਦੂਰ ਵਰਗ ਦੇ ਹੋ ਰਹੇ ਸ਼ੋਸ਼ਣ ਸਬੰਧੀ ਸਰਕਾਰ ਤੋਂ ਮੰਗ ਕੀਤੀ ਗਈ ਕਿ ਵੱਖ-ਵੱਖ ਅਦਾਰਿਆਂ ਵਿਚ ਠੇਕੇਦਾਰੀ ਪ੍ਰਣਾਲੀ ਬੰਦ ਕਰਕੇ ਮਿਹਨਤ ਕਰਨ ਵਾਲੇ ਮਜ਼ਦੂਰਾਂ ਨੂੰ ਉਨ੍ਹਾਂ ਦਾ ਪੂਰਾ ਮਿਹਨਤਾਨਾ ਦਿੱਤਾ ਜਾਵੇ। ਇਸ ਮੌਕੇ ’ਤੇ ਯੂਨੀਵਰਸਲ ਹਿਊਮਨ ਰਾਈਟਸ ਫ਼ਰੰਟ ਵਲੋਂ ਬਲਵੀਰ ਸਿੰਘ ਧਾਲੀਵਾਲ ਨੂੰ ਤਲਵੰਡੀ ਭਾਈ ਇਕਾਈ ਦਾ ਪ੍ਰਧਾਨ, ਸੁਖਬੀਰ ਸਿੰਘ ਖ਼ਾਲਸਾ ਨੂੰ ਜਨਰਲ ਸਕੱਤਰ, ਰਾਜੂ ਭੱਟੀ ਨੂੰ ਵਾਰਡ ਇੰਚਾਰਜ ਨਿਯੁਕਤ ਕੀਤਾ ਗਿਆ। ਜਿੰਨਾਂ ਨੂੰ ਸੂਬਾ ਪ੍ਰਧਾਨ ਪਰਮਜੀਤ ਸਿੰਘ ਵਲੋਂ ਨਿਯੁਕਤੀ ਪੱਤਰ ਸੌਂਪੇ ਗਏ। ਇਸ ਸਮੇਂ ਰਾਜਵਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਫ਼ਿਰੋਜਪੁਰ, ਗੁਰਦੀਪ ਸਿੰਘ ਸੁਲਹਾਨੀ, ਗੁਰਦੀਪ ਸਿੰਘ ਹਰਾਜ, ਕੇਵਲ ਸਿੰਘ ਨਾਹਰ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਪੰਜਾਬ ਭਰ ਦੀਆਂ ਖਿਡਾਰਨਾਂ ਨੇ ਦਿਖਾਇਆ ਦਮਖਮ; ਫ਼ਿਰੋਜ਼ਪੁਰ ਵਿਖੇ ਹੋਏ ਰਾਜ ਪੱਧਰੀ ਮੁਕਾਬਲਿਆਂ ਵਿਚ ਵੱਖ-ਵੱਖ ਜ਼ਿਲ੍ਹਿਆਂ ਦੀ... ਅਗਲੀ ਖ਼ਬਰ 13 ਤੋਂ 19 ਨਵੰਬਰ ਤੱਕ ਸੰਗਰੂਰ ਵਿਖੇ ਲਗਾਇਆ ਜਾਵੇਗਾ ਪੱਕਾ ਧਰਨਾ, ਹਰ ਸ਼ਾਮ ਕੱਢੀਆਂ ਜਾਣਗੀਆਂ ਰੋਸ ਜਾਗੋਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।