ਕਿਰਤ, ਹੁਨਰ ਅਤੇ ਸਿਰਜਣਾ ਦੇ ਦੇਵਤਾ ਬਾਬਾ ਵਿਸ਼ਵਕਰਮਾ ਜੀ ਦੇ ਜੈਕਾਰਿਆਂ ਨਾਲ ਗੂੰਜਿਆ ਜ਼ਿਲ੍ਹਾ ਫ਼ਿਰੋਜ਼ਪੁਰ
ਫ਼ਿਰੋਜ਼ਪੁਰ, 9 ਨਵੰਬਰ (ਸੁਖਵਿੰਦਰ ਸਿੰਘ)- ਕਿਰਤ, ਮਿਹਨਤ, ਹੁਨਰ ਤੇ ਸਿਰਜਣਾਤਮਿਕਤਾ ਦੇ ਪ੍ਰਤੀਕ ਭਗਵਾਨ ਬਾਬਾ ਵਿਸ਼ਵਕਰਮਾ ਜੀ ਦਾ ਪ੍ਰਕਾਸ਼ ਪੁਰਬ ਜ਼ਿਲ੍ਹਾ ਫ਼ਿਰੋਜ਼ਪੁਰ ਭਰ ਵਿਚ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸ਼ਹਿਰ, ਛਾਉਣੀ ਅਤੇ ਆਸ-ਪਾਸ ਦੇ ਪਿੰਡਾਂ ਵਿਚ ਵੱਖ-ਵੱਖ ਧਾਰਮਿਕ ਸਮਾਗਮ ਕਰਵਾਏ ਗਏ, ਜਿੱਥੇ ਸੰਗਤਾਂ ਨੇ ਨਤਮਸਤਕ ਹੋ ਕੇ ਬਾਬਾ ਵਿਸ਼ਵਕਰਮਾ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ।
ਕ
ਕੀਰਤਨ ਕਰਦਾ ਹੋਇਆ ਭਾਈ ਸਾਹਿਬ ਭਾਈ ਜਗਤਾਰ ਸਿੰਘ ਜੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ। (ਸੱਜੇ) ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਦਾ ਹੋਇਆ ਇਸਤਰੀ ਸਤਸੰਗ ਸਭਾ।
10-11-2026
ਫ਼ਿਰੋਜ਼ਪੁਰ, 9 ਨਵੰਬਰ (ਸੁਖਵਿੰਦਰ ਸਿੰਘ)- ਕਿਰਤ, ਮਿਹਨਤ, ਹੁਨਰ ਤੇ ਸਿਰਜਣਾਤਮਿਕਤਾ ਦੇ ਪ੍ਰਤੀਕ ਭਗਵਾਨ ਬਾਬਾ ਵਿਸ਼ਵਕਰਮਾ ਜੀ ਦਾ ਪ੍ਰਕਾਸ਼ ਪੁਰਬ ਜ਼ਿਲ੍ਹਾ ਫ਼ਿਰੋਜ਼ਪੁਰ ਭਰ ਵਿਚ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸ਼ਹਿਰ, ਛਾਉਣੀ ਅਤੇ ਆਸ-ਪਾਸ ਦੇ ਪਿੰਡਾਂ ਵਿਚ ਵੱਖ-ਵੱਖ ਧਾਰਮਿਕ ਸਮਾਗਮ ਕਰਵਾਏ ਗਏ, ਜਿੱਥੇ ਸੰਗਤਾਂ ਨੇ ਨਤਮਸਤਕ ਹੋ ਕੇ ਬਾਬਾ ਵਿਸ਼ਵਕਰਮਾ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਕਈ ਥਾਵਾਂ ’ਤੇ ਭਜਨ-ਕੀਰਤਨ,ਪੂਜਾ-ਅਰਚਨਾ ਅਤੇ ਲੰਗਰ ਦੇ ਪ੍ਰਬੰਧ ਕੀਤੇ ਗਏ। ਇਸ ਦੌਰਾਨ ਮਕੈਨਿਕਾਂ, ਕਾਰੀਗਰਾਂ, ਮਿਸਤਰੀਆਂ,ਤਕਨੀਕੀ ਕੰਮਾਂ ਨਾਲ ਜੁੜੇ ਲੋਕਾਂ ਅਤੇ ਵਪਾਰੀਆਂ ਵਲੋਂ ਆਪਣੇ ਕੰਮਕਾਜ ਵਾਲੇ ਸਥਾਨਾਂ ’ਤੇ ਔਜ਼ਾਰਾਂ ਅਤੇ ਮਸ਼ੀਨਰੀ ਦੀ ਪੂਜਾ ਕਰਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਧਾਰਮਿਕ ਮਾਨਤਾਵਾਂ ਅਨੁਸਾਰ ਭਗਵਾਨ ਬਾਬਾ ਵਿਸ਼ਵਕਰਮਾ ਜੀ ਨੂੰ ਦੇਵਤਿਆਂ ਦੇ ਸ਼ਿਲਪਕਾਰ, ਇੰਜੀਨੀਅਰ ਅਤੇ ਨਿਰਮਾਣ ਕਲਾ ਦੇ ਮੋਢੀ ਵਜੋਂ ਜਾਣਿਆ ਜਾਂਦਾ ਹੈ। ਮਾਨਤਾ ਹੈ ਕਿ ਉਨ੍ਹਾਂ ਨੇ ਦੇਵਤਿਆਂ ਦੇ ਅਨੇਕਾਂ ਮਹਿਲਾਂ, ਸ਼ਹਿਰਾਂ, ਰਥਾਂ ਅਤੇ ਦੀਵਿਆਂ ਅਸਤਰਾਂ ਦੀ ਰਚਨਾ ਕੀਤੀ ਸੀ। ਉਨ੍ਹਾਂ ਨੂੰ ਵਾਸਤੂਕਲਾ, ਸ਼ਿਲਪਕਲਾ, ਧਾਤੂ ਕਲਾ ਅਤੇ ਤਕਨੀਕੀ ਗਿਆਨ ਦਾ ਪ੍ਰਤੀਕ ਮੰਨਿਆ ਜਾਂਦਾ ਹੈ। ਉਨ੍ਹਾਂ ਦਾ ਜੀਵਨ ਮਨੁੱਖ ਨੂੰ ਮਿਹਨਤ, ਲਗਨ, ਹੁਨਰ ਅਤੇ ਆਪਣੇ ਕਿੱਤੇ ਪ੍ਰਤੀ ਇਮਾਨਦਾਰੀ ਨਾਲ ਜੁੜੇ ਰਹਿਣ ਦੀ ਪ੍ਰੇਰਨਾ ਦਿੰਦਾ ਹੈ। ਫ਼ਿਰੋਜ਼ਪੁਰ ਸ਼ਹਿਰ ਵਿਚ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਅੰਮ੍ਰਿਤਸਰੀ ਗੇਟ ਗੁਰਦੁਆਰਾ ਸਾਹਿਬ ਵਿਖੇ ਸ਼ਹਿਰ ਅਤੇ ਛਾਉਣੀ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਅਤੇ ਬਾਬਾ ਵਿਸ਼ਵਕਰਮਾ ਯੂਨੀਅਨ ਵਲੋਂ ਬਹੁਤ ਹੀ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ । ਧਾਰਮਿਕ ਸਮਾਗਮ ਵਿਚ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਜਸਵਿੰਦਰ ਸਿੰਘ ਨੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਉਪਰੰਤ ਭਾਈ ਸਾਹਿਬ ਭਾਈ ਜਗਤਾਰ ਸਿੰਘ ਜੀ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਵਲੋਂ ਬਾਬਾ ਵਿਸ਼ਵਕਰਮਾ ਜੀ ਦੇ ਸ਼ਬਦ ਗਾਇਨ ਕਰਕੇ ਸੰਗਤ ਨੂੰ ਨਿਹਾਲ ਕੀਤਾ ਅਤੇ ਗੁਰੂ ਚਰਨਾਂ ਨਾਲ ਜੋੜਿਆ। ਢਾਡੀ ਜੱਥੇ ਨੇ ਗੁਰੂ ਜੀ ਦੀਆਂ ਵਾਰਾਂ ਗਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਤੋਂ ਅਰਦਾਸ ਅਰਦਾਸ ਅਤੇ ਮੁੱਖ ਵਾਕ ਤੋਂ ਉਪਰੰਤ ਗੁਰੂ ਕੇ ਲੰਗਰ ਟੁੱਟ ਵਰਤਾਏ ਗਏ । ਲੰਗਰ ਦੀ ਸੇਵਾ ਭਾਈ ਸਾਹਿਬ ਭਾਈ ਕੁਲਵੰਤ ਸਿੰਘ ਵਲੋਂ ਕੀਤੀ ਗਈ। ਇਸ ਮੌਕੇ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਬਾਬਾ ਵਿਸ਼ਵਕਰਮਾ ਜੀ ਦਾ ਦਿਹਾੜਾ ਸਿਰਫ਼ ਧਾਰਮਿਕ ਆਸਥਾ ਦਾ ਪ੍ਰਤੀਕ ਹੀ ਨਹੀਂ, ਸਗੋਂ ਮਿਹਨਤਕਸ਼ ਵਰਗ ਦੇ ਸਤਿਕਾਰ ਅਤੇ ਕਿਰਤ ਦੀ ਮਹੱਤਤਾ ਨੂੰ ਸਮਝਣ ਦਾ ਵੀ ਵਿਸ਼ੇਸ਼ ਦਿਨ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਦੇਸ਼ ਅਤੇ ਸਮਾਜ ਦੀ ਤਰੱਕੀ ਵਿਚ ਕਾਰੀਗਰਾਂ, ਮਜ਼ਦੂਰਾਂ ਅਤੇ ਤਕਨੀਕੀ ਹੁਨਰ ਰੱਖਣ ਵਾਲੇ ਲੋਕਾਂ ਦਾ ਅਹਿਮ ਯੋਗਦਾਨ ਹੁੰਦਾ ਹੈ। ਸਮਾਗਮਾਂ ਦੌਰਾਨ ਸੰਗਤਾਂ ਨੂੰ ਬਾਬਾ ਵਿਸ਼ਵਕਰਮਾ ਜੀ ਦੀਆਂ ਸਿੱਖਿਆਵਾਂ ’ਤੇ ਚੱਲਣ ਅਤੇ ਮਿਹਨਤ ਨੂੰ ਆਪਣਾ ਧਰਮ ਬਣਾਉਣ ਦਾ ਸੰਦੇਸ਼ ਦਿੱਤਾ ਗਿਆ। ਇਸ ਮੌਕੇ ਬਾਬਾ ਵਿਸ਼ਵਕਰਮਾ ਯੂਨੀਅਨ ਦੇ ਪ੍ਰਧਾਨ ਸੁਖਵਿੰਦਰ ਸਿੰਘ, ਸੀਨੀਅਰ ਮੀਤ ਪ੍ਰਧਾਨ ਜੋਗਾ ਸਿੰਘ ਸਿੱਧੂ, ਚੇਅਰਮੈਨ ਸੁਖਦੇਵ ਸਿੰਘ, ਕੈਸ਼ੀਅਰ ਨਿਰਮਲ ਸਿੰਘ, ਬਾਬਾ ਵਿਸ਼ਵਕਰਮਾ ਯੂਨੀਅਨ ਦੇ ਸਾਬਕਾ ਪ੍ਰਧਾਨ ਇੰਦਰਜੀਤ ਸਿੰਘ ਮੌਂਗਾ, ਗੁਰਬਚਨ ਸਿੰਘ ਫ਼ੌਜੀ, ਨਿਰੰਜਨ ਸਿੰਘ ਬਿੱਲਾ, ਗੁਰਵਿੰਦਰ ਸਿੰਘ ਆਰਟੀਟੈਕਟ, ਗੁਰਮੀਤ ਸਿੰਘ, ਕੁਲਵੰਤ ਸਿੰਘ, ਸੁਖਰਾਜ ਸਿੰਘ, ਬਿੱਟੂ ਭੰਡਾਰੀ, ਨਰਿੰਦਰ ਸਿੰਘ ਕਾਲਾ, ਲਖਵਿੰਦਰ ਸਿੰਘ ਲੱਖਾ,ਅਸ਼ੋਕ ਕੁਮਾਰ, ਬੋਹੜ ਸਿੰਘ, ਲਖਬੀਰ ਸਿੰਘ, ਕਾਕਾ ਸਿੰਘ ਅਤੇ ਸੰਗਤਾਂ ਹਾਜ਼ਰ ਸਨ।