10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਦੀਵਾਲੀ ਵਾਲੇ ਦਿਨ ਵੀ ਸਰਕਾਰੀ ਕਰਮਚਾਰੀਆਂ ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਸੰਬੰਧੀ ਕੀਤਾ ਜਾਗਰੂਕ

ਬਠਿੰਡਾ, 9 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਦੀਵਾਲੀ ਦੇ ਤਿਉਹਾਰ ਵਾਲੇ ਦਿਨ ਵੀ ਜ਼ਿਲ੍ਹਾ ਪ੍ਰਸ਼ਾਸਨ ਬਠਿੰਡਾ ਦੇ ਸਿਵਲ ਅਤੇ ਪੁਲਿਸ ਅਧਿਕਾਰੀ ਛੁੱਟੀ ਦੀ ਬਜਾਏ ਖੇਤਾਂ ਵਿਚ ਡਟੇ ਰਹੇ ਅਤੇ ਕਿਸਾਨਾਂ ਨਾਲ ਪਰਾਲੀ ਦੇ ਪ੍ਰਬੰਧਨ ਅਤੇ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕ ਕੀਤੀ। ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਅਤੇ ਜ਼ਿਲ੍ਹਾ ਪੁਲਿਸ ਮੁਖੀ ਸੁਹੇਲ ਕਾਸਿਮ ਮੀਰ ਨੇ ਦੀਵਾਲੀ ਦੇ ਤਿਉਹਾਰ ਵਾਲੇ ਦਿਨ ਵੀ ਕਰਮਚਾਰੀਆਂ ਅਤੇ ਅਧਿਕਾਰਆਂ ਵਲੋਂ ਪੂਰੀ ਤਨਦੇਹੀ ਨਾਲ ਕੀਤੀ ਗਈ ਡਿਊਟੀ ਦੀ ਸ਼ਲਾਘਾ ਕੀਤੀ।

ਅਜੀਤ ਡੈਸਕ 10-11-2026
ਬਠਿੰਡਾ, 9 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਦੀਵਾਲੀ ਦੇ ਤਿਉਹਾਰ ਵਾਲੇ ਦਿਨ ਵੀ ਜ਼ਿਲ੍ਹਾ ਪ੍ਰਸ਼ਾਸਨ ਬਠਿੰਡਾ ਦੇ ਸਿਵਲ ਅਤੇ ਪੁਲਿਸ ਅਧਿਕਾਰੀ ਛੁੱਟੀ ਦੀ ਬਜਾਏ ਖੇਤਾਂ ਵਿਚ ਡਟੇ ਰਹੇ ਅਤੇ ਕਿਸਾਨਾਂ ਨਾਲ ਪਰਾਲੀ ਦੇ ਪ੍ਰਬੰਧਨ ਅਤੇ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕ ਕੀਤੀ। ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਅਤੇ ਜ਼ਿਲ੍ਹਾ ਪੁਲਿਸ ਮੁਖੀ ਸੁਹੇਲ ਕਾਸਿਮ ਮੀਰ ਨੇ ਦੀਵਾਲੀ ਦੇ ਤਿਉਹਾਰ ਵਾਲੇ ਦਿਨ ਵੀ ਕਰਮਚਾਰੀਆਂ ਅਤੇ ਅਧਿਕਾਰਆਂ ਵਲੋਂ ਪੂਰੀ ਤਨਦੇਹੀ ਨਾਲ ਕੀਤੀ ਗਈ ਡਿਊਟੀ ਦੀ ਸ਼ਲਾਘਾ ਕੀਤੀ। ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਕਿਸਾਨਾਂ ਦੀ ਵੀ ਵਿਸ਼ੇਸ਼ ਤੌਰ ’ਤੇ ਸਰਾਹਨਾ ਕੀਤੀ, ਜਿਨ੍ਹਾਂ ਨੇ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਆਧੁਨਿਕ ਮਸ਼ੀਨਾਂ ਨਾਲ ਇਸ ਨੂੰ ਖੇਤ ਵਿੱਚ ਹੀ ਮਿਲਾ ਕੇ ਕਣਕ ਦੀ ਬਿਜਾਈ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਕਿਸਾਨ ਪੂਰੇ ਜ਼ਿਲ੍ਹੇ ਲਈ ਪ੍ਰੇਰਨਾ ਸਰੋਤ ਹਨ ਅਤੇ ਪੰਜਾਬ ਸਰਕਾਰ ਦਾ ਸੁਪਨਾ ਹੈ ਕਿ ਹਰ ਪਿੰਡ ਅੱਗ ਮੁਕਤ ਬਣੇ। ਉਨ੍ਹਾਂ ਕਿਹਾ ਕਿ ਪਰਾਲੀ ਨਾ ਸਾੜਨ ਨਾਲ ਨਾ ਸਿਰਫ ਵਾਤਾਵਰਣ ਸਾਫ ਰਹਿੰਦਾ ਹੈ ਸਗੋਂ ਜ਼ਮੀਨ ਦੀ ਸਿਹਤ ਵੀ ਸੁਧਰਦੀ ਹੈ। ਦੀਵਾਲੀ ਵਾਲੇ ਦਿਨ ਅਧਿਕਾਰੀਆਂ ਵਲੋਂ ਜਿਲ੍ਹੇ ਦੇ ਪਿੰਡ ਜੈ ਸਿੰਘ ਵਾਲਾ, ਰਾਏਕੇ ਖੁਰਦ, ਬੱਲੂਆਣਾ, ਗਹਿਰੀ ਬਾਰਾ ਸਿੰਘ, ਕੋਟਭਾਰਾ, ਬਗੇਹਰ ਮੁਹੱਬਤ ਸਿੰਘ, ਰਾਮਗੜ੍ਹ ਭੂੰਦੜ, ਮਾਨਸਾ ਕਲਾਂ ਅਤੇ ਬਾਲਿਆਂਵਾਲੀ ਆਦਿ ਦਾ ਦੌਰਾ ਕਰਕੇ ਖੇਤਾਂ ਵਿਚ ਕਿਸਾਨਾਂ ਨਾਲ ਪਰਾਲੀ ਪ੍ਰਬੰਧਨ ਅਤੇ ਪਰਾਲੀ ਨੂੰ ਬਿਨਾ ਅੱਗ ਲਗਾਏ ਕਣਕ ਦੀ ਬਿਜਾਈ ਸਬੰਧੀ ਗੱਲਬਾਤ ਕੀਤੀ ਗਈ। ਇਸ ਮੌਕੇ ਕਿਸਾਨਾਂ ਨੇ ਵੀ ਪ੍ਰਸ਼ਾਸਨ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਕਿਸਾਨਾਂ ਨੇ ਦੱਸਿਆ ਕਿ ਸਰਕਾਰ ਵਲੋਂ ਮਿਲ ਰਹੀ ਸਬਸਿਡੀ ਵਾਲੀਆਂ ਮਸ਼ੀਨਾਂ ਨਾਲ ਉਨ੍ਹਾਂ ਦਾ ਖਰਚਾ ਵੀ ਘਟਿਆ ਹੈ ਅਤੇ ਫ਼ਸਲ ਦੀ ਪੈਦਾਵਾਰ ਵੀ ਵਧੀ ਹੈ।
ਪਿਛਲੀ ਖ਼ਬਰ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਬੰਦੀ ਛੋੜ ਦਿਵਸ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਕਿਰਤ, ਹੁਨਰ ਅਤੇ ਸਿਰਜਣਾ ਦੇ ਦੇਵਤਾ ਬਾਬਾ ਵਿਸ਼ਵਕਰਮਾ ਜੀ ਦੇ ਜੈਕਾਰਿਆਂ ਨਾਲ ਗੂੰਜਿਆ ਜ਼ਿਲ੍ਹਾ ਫ਼ਿਰੋਜ਼ਪੁਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।