ਝੋਨੇ ਦੀ ਖਰੀਦ ਮੁੜ ਸ਼ੁਰੂ ਕਰਵਾਉਣ ਲਈ ਆੜ੍ਹਤੀ ਐਸੋਸੀਏਸ਼ਨ ਵਲੋਂ ਖਰੀਦ ਅਧਿਕਾਰੀਆਂ ਨਾਲ ਮੀਟਿੰਗ
ਜ਼ੀਰਾ, 11 ਨਵੰਬਰ(ਪ੍ਰਤਾਪ ਸਿੰਘ ਹੀਰਾ)-ਪੰਜਾਬ ਭਰ ਵਿਚ ਵੱਖ-ਵੱਖ ਖਰੀਦ ਏਜੰਸੀਆਂ ਵਲੋਂ ਝੋਨੇ ਦੀ ਖਰੀਦ ਠੱਪ ਕੀਤੇ ਜਾਣ ਕਾਰਨ ਮੰਡੀਆਂ ਵਿਚ ਹਾਲਾਤ ਗੰਭੀਰ ਬਣੇ ਹੋਏ ਹਨ ਜਿਸ ਕਾਰਨ ਕਿਸਾਨਾਂ ਅਤੇ ਆੜ੍ਹਤੀਆਂ ਵਿਚ ਭਾਰੀ ਚਿੰਤਾ ਅਤੇ ਬੇਚੈਨੀ ਪਾਈ ਜਾ ਰਹੀ ਹੈ। ਇਸ ਗੰਭੀਰ ਸਮੱਸਿਆ ਦੇ ਹੱਲ ਲਈ ਆੜ੍ਹਤੀ ਐਸੋਸੀਏਸ਼ਨ ਜ਼ੀਰਾ ਵਲੋਂ ਮਾਰਕੀਟ ਕਮੇਟੀ ਦਫ਼ਤਰ ਵਿਖੇ ਵੱਖ-ਵੱਖ ਸਰਕਾਰੀ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ।
ਅਜੀਤ ਡੈਸਕ
12-11-2026