12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਛਠ ਪੂਜਾ ਮੌਕੇ 12 ਨਵੰਬਰ ਨੂੰ ਫ਼ਿਰੋਜ਼ਪੁਰ ਮੰਡਲ ਵਲੋਂ ਤਿੰਨ ਤਿਉਹਾਰ ਸਪੈਸ਼ਲ ਰੇਲ ਗੱਡੀਆਂ ਚਲਾਈਆਂ ਜਾਣਗੀਆਂ

ਫ਼ਿਰੋਜ਼ਪੁਰ, 11 ਨਵੰਬਰ (ਰਾਕੇਸ਼ ਚਾਵਲਾ)-ਛਠ ਪੂਜਾ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਰੇਲ ਯਾਤਰੀਆਂ ਦੀ ਸਹੂਲਤ ਅਤੇ ਆਵਾਜਾਈ ਨੂੰ ਸੁਖਾਲਾ ਬਣਾਉਣ ਲਈ ਫ਼ਿਰੋਜ਼ਪੁਰ ਰੇਲਵੇ ਮੰਡਲ ਵਲੋਂ 12 ਨਵੰਬਰ ਨੂੰ ਤਿੰਨ ਤਿਉਹਾਰ ਸਪੈਸ਼ਲ ਰੇਲਗੱਡੀਆਂ ਚਲਾਈਆਂ ਜਾਣਗੀਆਂ। ਇਨ੍ਹਾਂ ਵਿਸ਼ੇਸ਼ ਰੇਲ ਗੱਡੀਆਂ ਰਾਹੀਂ ਪੂਰਬੀ ਭਾਰਤ ਵੱਲ ਜਾਣ ਵਾਲੇ ਯਾਤਰੀਆਂ ਨੂੰ ਕਾਫ਼ੀ ਰਾਹਤ ਮਿਲੇਗੀ।

ਅਜੀਤ ਡੈਸਕ 12-11-2026
ਫ਼ਿਰੋਜ਼ਪੁਰ, 11 ਨਵੰਬਰ (ਰਾਕੇਸ਼ ਚਾਵਲਾ)-ਛਠ ਪੂਜਾ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਰੇਲ ਯਾਤਰੀਆਂ ਦੀ ਸਹੂਲਤ ਅਤੇ ਆਵਾਜਾਈ ਨੂੰ ਸੁਖਾਲਾ ਬਣਾਉਣ ਲਈ ਫ਼ਿਰੋਜ਼ਪੁਰ ਰੇਲਵੇ ਮੰਡਲ ਵਲੋਂ 12 ਨਵੰਬਰ ਨੂੰ ਤਿੰਨ ਤਿਉਹਾਰ ਸਪੈਸ਼ਲ ਰੇਲਗੱਡੀਆਂ ਚਲਾਈਆਂ ਜਾਣਗੀਆਂ। ਇਨ੍ਹਾਂ ਵਿਸ਼ੇਸ਼ ਰੇਲ ਗੱਡੀਆਂ ਰਾਹੀਂ ਪੂਰਬੀ ਭਾਰਤ ਵੱਲ ਜਾਣ ਵਾਲੇ ਯਾਤਰੀਆਂ ਨੂੰ ਕਾਫ਼ੀ ਰਾਹਤ ਮਿਲੇਗੀ। ਰੇਲਵੇ ਵਲੋਂ ਜਾਰੀ ਜਾਣਕਾਰੀ ਅਨੁਸਾਰ ਰੇਲ ਗੱਡੀ ਨੰਬਰ 04664 ਲੁਧਿਆਣਾ ਤੋਂ ਗਿਆ ਲਈ ਸਵੇਰੇ 6:30 ਵਜੇ ਰਵਾਨਾ ਹੋਵੇਗੀ। ਇਸੇ ਤਰ੍ਹਾਂ ਰੇਲਗੱਡੀ ਨੰਬਰ 05006 ਜਲੰਧਰ ਸਿਟੀ ਤੋਂ ਬਢਨੀ ਲਈ ਸਵੇਰੇ 10:50 ਵਜੇ ਅਤੇ ਰੇਲਗੱਡੀ ਨੰਬਰ 04634 ਫ਼ਿਰੋਜ਼ਪੁਰ ਕੈਂਟ ਤੋਂ ਪੂਰਨੀਆ ਲਈ ਸ਼ਾਮ 5:30 ਵਜੇ ਚੱਲੇਗੀ। ਇਨ੍ਹਾਂ ਤਿਉਹਾਰ ਸਪੈਸ਼ਲ ਰੇਲਗੱਡੀਆਂ ਤੋਂ ਇਲਾਵਾ ਪੂਰਬੀ ਦਿਸ਼ਾ ਵੱਲ ਜਾਣ ਵਾਲੀਆਂ ਨਿਯਮਤ ਰੇਲ ਗੱਡੀਆਂ ਦਾ ਸੰਚਾਲਨ ਵੀ ਜਾਰੀ ਹੈ। ਰੇਲਵੇ ਮੰਡਲ ਵਲੋਂ ਯਾਤਰੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਇਨ੍ਹਾਂ ਰੇਲ ਗੱਡੀਆਂ ਦਾ ਲਾਭ ਉਠਾਉਣ। ਛਠ ਪੂਜਾ ਦੇ ਭਗਤੀਮਈ ਗੀਤਾਂ ਨਾਲ ਗੂੰਜ ਰਹੇ ਰੇਲਵੇ ਸਟੇਸ਼ਨ ਘਰ ਪਰਤ ਰਹੇ ਯਾਤਰੀਆਂ ਵਿਚ ਖੁਸ਼ੀ ਦਾ ਮਾਹੌਲ ਪੈਦਾ ਕਰ ਰਹੇ ਹਨ। ਫਿਰੋਜ਼ਪੁਰ ਮੰਡਲ ਦੇ ਅਧਿਕਾਰੀ ਅਤੇ ਕਰਮਚਾਰੀ 24 ਘੰਟੇ ਸੇਵਾਵਾਂ ਦੇ ਰਹੇ ਹਨ, ਤਾਂ ਜੋ ਹਰ ਯਾਤਰੀ ਦੀ ਯਾਤਰਾ ਸੁਰੱਖਿਅਤ ਅਤੇ ਸੁਖਦ ਬਣਾਈ ਜਾ ਸਕੇ।
ਪਿਛਲੀ ਖ਼ਬਰ ਅੰਮ੍ਰਿਤਸਰ ਰੇਲਵੇ ਸਟੇਸ਼ਨ ’ਤੇ ਜ਼ਖ਼ਮੀ ਯਾਤਰੀ ਨੂੰ ਹੈਲਪ ਡੈਸਕ ’ਤੇ ਤਾਇਨਾਤ ਟੀਮ ਨੇ ਤੁਰੰਤ ਡਾਕਟਰੀ ਸਹਾਇਤਾ ਪ੍ਰਦਾਨ ਕੀਤੀ ਅਗਲੀ ਖ਼ਬਰ ਸਮਾਜਿਕ ਜਥੇਬੰਦੀ ਮਿਸਲ ਸਤਲੁਜ ਵਲੋਂ ਡਾ.ਜਸਵਿੰਦਰ ਕੌਰ ਦਾ ਵਿਸ਼ੇਸ਼ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।