12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਸਿਵਲ ਗੰਨਮੈਨ ਗਾਰਡ ਕੰਟਰੈਕਟ ਟਰੇਡ ਯੂਨੀਅਨ ਨੇ ਸਹਿਕਾਰੀ ਬੈਂਕ ਦੇ ਚੇਅਰਮੈਨ ਨੂੰ ਸੌਂਪਿਆ ਮੰਗ ਪੱਤਰ ਪੰਜਾਬ ਸਟੇਟ ਆਊਟਸੋਰਸ ਪਰਸਨਲ ਕੰਟਰੈਕਟ ਬਿੱਲ-2026 ਲਾਗੂ ਕਰਵਾਉਣ ਲਈ ਬੋਰਡ ਦੀ ਮੀਟਿੰਗ ਬੁਲਾਉਣ ਦੀ ਕੀਤੀ ਮੰਗ

ਗੁਰੂਹਰਸਹਾਏ, 11 ਨਵੰਬਰ (ਕਪਿਲ ਕੰਧਾਰੀ)-ਸਿਵਲ ਗੰਨਮੈਨ ਗਾਰਡ ਕੰਟਰੈਕਟ ਟਰੇਡ ਯੂਨੀਅਨ ਪੰਜਾਬ ਦੀ ਇਕ ਵਿਸ਼ੇਸ਼ ਮੀਟਿੰਗ ਸੂਬਾ ਪ੍ਰਧਾਨ ਸਰਦਾਰ ਲਛਮਣ ਸਿੰਘ ਧੂਰੀ ਦੀ ਅਗਵਾਈ ਹੇਠ ਹੋਈ। ਇਸ ਮੌਕੇ ਯੂਨੀਅਨ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਅਹੁਦੇਦਾਰਾਂ ਅਤੇ ਵੱਡੀ ਗਿਣਤੀ ਵਿਚ ਗੰਨਮੈਨ ਸਾਥੀਆਂ ਨੇ ਸ਼ਮੂਲੀਅਤ ਕੀਤੀ।

ਚੇਅਰਮੈਨ ਜਗਦੇਵ ਸਿੰਘ ਬਾਮ ਨੂੰ ਮੰਗ ਪੱਤਰ ਦਿੰਦੇ ਹੋਏ ਯੂਨੀਅਨ ਦੇ ਆਗੂ। ਅਜੀਤ ਤਸਵੀਰ 12-11-2026
ਗੁਰੂਹਰਸਹਾਏ, 11 ਨਵੰਬਰ (ਕਪਿਲ ਕੰਧਾਰੀ)-ਸਿਵਲ ਗੰਨਮੈਨ ਗਾਰਡ ਕੰਟਰੈਕਟ ਟਰੇਡ ਯੂਨੀਅਨ ਪੰਜਾਬ ਦੀ ਇਕ ਵਿਸ਼ੇਸ਼ ਮੀਟਿੰਗ ਸੂਬਾ ਪ੍ਰਧਾਨ ਸਰਦਾਰ ਲਛਮਣ ਸਿੰਘ ਧੂਰੀ ਦੀ ਅਗਵਾਈ ਹੇਠ ਹੋਈ। ਇਸ ਮੌਕੇ ਯੂਨੀਅਨ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਅਹੁਦੇਦਾਰਾਂ ਅਤੇ ਵੱਡੀ ਗਿਣਤੀ ਵਿਚ ਗੰਨਮੈਨ ਸਾਥੀਆਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਉਪਰੰਤ ਯੂਨੀਅਨ ਦੇ ਵਫ਼ਦ ਵਲੋਂ ਦੀ ਕੋਆਪ੍ਰੇਟਿਵ ਬੈਂਕ ਦੇ ਚੇਅਰਮੈਨ ਜਗਦੇਵ ਸਿੰਘ ਬਾਮ ਨੂੰ ਉਨ੍ਹਾਂ ਦੀ ਰਿਹਾਇਸ਼ ਵਿਖੇ ਮਿਲ ਕੇ ਆਪਣੀਆਂ ਮੰਗਾਂ ਅਤੇ ਮੁਸ਼ਕਲਾਂ ਸਬੰਧੀ ਮੰਗ ਪੱਤਰ ਸੌਂਪਿਆ ਗਿਆ। ਵਫ਼ਦ ਵਲੋਂ ਮੁੱਖ ਤੌਰ ’ਤੇ ਪੰਜਾਬ ਸਰਕਾਰ ਵਲੋਂ ਪਾਸ ਕੀਤੇ ਗਏ ਪੰਜਾਬ ਸਟੇਟ ਆਊਟਸੋਰਸ ਪਰਸਨਲ ਕੰਟਰੈਕਟ ਬਿੱਲ-2026 ਨੂੰ ਲਾਗੂ ਕਰਵਾਉਣ ਸਬੰਧੀ ਬੈਂਕ ਦੇ ਬੋਰਡ ਤੋਂ ਮਤਾ ਪਾਸ ਕਰਵਾਉਣ ਦੀ ਮੰਗ ਰੱਖੀ ਗਈ। ਇਸ ਮੌਕੇ ਚੇਅਰਮੈਨ ਜਗਦੇਵ ਸਿੰਘ ਬਾਮ ਨੇ ਯੂਨੀਅਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ ਅਤੇ ਜਲਦ ਤੋਂ ਜਲਦ ਬੋਰਡ ਦੀ ਮੀਟਿੰਗ ਬੁਲਾਉਣ ਲਈ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਬੋਰਡ ਦੇ ਮੈਂਬਰਾਂ ਦੀ ਸਹਿਮਤੀ ਨਾਲ ਵਰਕਰਾਂ ਦੇ ਹੱਕ ਵਿਚ ਪ੍ਰਵਾਨਗੀ ਦੇਣ ਲਈ ਯਤਨ ਕੀਤੇ ਜਾਣਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੇ ਓ.ਐੱਸ.ਡੀ ਸੁਖਦੀਪ ਸਿੰਘ ਨਾਲ ਫ਼ੋਨ ’ਤੇ ਗੱਲਬਾਤ ਕਰਦਿਆਂ ਜਲਦ ਬੋਰਡ ਦੀ ਮੀਟਿੰਗ ਬੁਲਾਉਣ ਸਬੰਧੀ ਲੋੜੀਂਦੀ ਕਾਰਵਾਈ ਕਰਨ ਲਈ ਕਿਹਾ। ਇਸ ਮੌਕੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪ੍ਰਧਾਨ ਗੁਰਮੀਤ ਸਿੰਘ ਫ਼ਤਿਹਪੁਰ ਮੰਨੀਆਂ, ਫ਼ਾਜ਼ਿਲਕਾ ਜ਼ਿਲ੍ਹੇ ਦੇ ਪ੍ਰਧਾਨ ਸਰਦਾਰ ਹਰਵਿੰਦਰ ਸਿੰਘ ਸੰਧੂ, ਮੀਤ ਪ੍ਰਧਾਨ ਸਾਹਿਬ ਸਿੰਘ, ਸਾਬਕਾ ਪ੍ਰਧਾਨ ਜਗਮੀਤ ਸਿੰਘ ਫ਼ਾਜ਼ਿਲਕਾ, ਬਠਿੰਡਾ ਜ਼ਿਲ੍ਹੇ ਦੇ ਪ੍ਰਧਾਨ ਸਰਦਾਰ ਗੁਰਮੀਤ ਸਿੰਘ ਬਰਾੜ ਸਮੇਤ ਵੱਖ-ਵੱਖ ਜ਼ਿਲ੍ਹਿਆਂ ਦੇ ਅਹੁਦੇਦਾਰ ਅਤੇ ਲਗਭਗ 40 ਤੋਂ 50 ਗੰਨਮੈਨ ਸਾਥੀ ਹਾਜ਼ਰ ਸਨ। ਯੂਨੀਅਨ ਆਗੂਆਂ ਨੇ ਉਮੀਦ ਪ੍ਰਗਟਾਈ ਕਿ ਚੇਅਰਮੈਨ ਵਲੋਂ ਦਿੱਤੇ ਗਏ ਭਰੋਸੇ ਅਨੁਸਾਰ ਜਲਦ ਬੋਰਡ ਦੀ ਮੀਟਿੰਗ ਬੁਲਾ ਕੇ ਵਰਕਰਾਂ ਦੇ ਹੱਕ ਵਿਚ ਫ਼ੈਸਲਾ ਲਿਆ ਜਾਵੇਗਾ, ਤਾਂ ਜੋ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਲਈ ਸੰਘਰਸ਼ ਕਰ ਰਹੇ ਮੁਲਾਜ਼ਮਾਂ ਨੂੰ ਬਣਦਾ ਹੱਕ ਮਿਲ ਸਕੇ।
ਪਿਛਲੀ ਖ਼ਬਰ ਬੀ.ਡੀ.ਪੀ.ਓ. ਲਖਬੀਰ ਸਿੰਘ ਬੁੱਟਰ ਨੇ ਸੰਭਾਲਿਆ ਬਲਾਕ ਮੱਖੂ ਦਾ ਚਾਰਜ ਅਗਲੀ ਖ਼ਬਰ ਅਕਾਲੀ ਆਗੂ ਪ੍ਰੀਤਰਾਜ ਸਿੰਘ ਹੀਰੋ ਵਲੋਂ ਪਾਰਟੀ ਵਰਕਰਾਂ ਨਾਲ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।