ਧੰਨ-ਧੰਨ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਕੱਲ੍ਹ
ਫ਼ਿਰੋਜ਼ਪੁਰ, 11 ਨਵੰਬਰ (ਸੁਖਵਿੰਦਰ ਸਿੰਘ)-ਅਨੋਖੇ ਅਮਰ ਸ਼ਹੀਦ ਵਜੋਂ ਜਾਣੇ ਜਾਂਦੇ ਅਤੇ ਦਮਦਮੀ ਟਕਸਾਲ ਦੇ ਬਾਨੀ ਧੰਨ ਧੰਨ ਬਾਬਾ ਦੀਪ ਸਿੰਘ ਜੀ ਦਾ ਮਹਾਨ ਸ਼ਹੀਦੀ ਦਿਹਾੜਾ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪ੍ਰਬੰਧਕ ਕਮੇਟੀ ਗੁਰਦੁਆਰਾ ਭਾਈ ਹਾਕਮ ਸਿੰਘ ਮੱਖੂ ਗੇਟ ਫ਼ਿਰੋਜ਼ਪੁਰ ਸ਼ਹਿਰ ਅਤੇ ਇਲਾਕੇ ਭਰ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾ ਮਨਾਇਆ ਜਾ ਰਿਹਾ ਹੈ। ਇਸ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇਕ ਵਿਸ਼ਾਲ ਨਗਰ ਕੀਰਤਨ 13 ਨਵੰਬਰ ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਮੱਖੂ ਗੇਟ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ’ਚ ਰਵਾਨਾ ਹੋਵੇਗਾ ਜੋ ਮੱਖੂ ਗੇਟ ਤੋਂ ਬਾਂਸੀ ਗੇਟ, ਅੰਮ੍ਰਿਤਸਰੀ ਗੇਟ, ਕਸੂਰੀ ਗੇਟ, ਕੁੰਡੇ ਰੋਡ ਸਟੈਂਡ (ਸ਼ਹਿਰ), ਇੱਛੇ ਵਾਲਾ ਰੋਡ, ਗੋਲਡਨ ਇਨਕਲੇਵ, ਦਾਣਾ ਮੰਡੀ, ਰੱਖੜੀ ਰੋਡ, ਜ਼ੀਰਾ ਗੇਟ ਤੋਂ ਹੁੰਦਾ ਹੋਇਆ ਸ਼ਾਮ ਨੂੰ ਮੱਖੂ ਗੇਟ ਗੁਰਦੁਆਰਾ ਭਾਈ ਹਾਕਮ ਸਿੰਘ ਵਿਖੇ ਸੰਪੂਰਨ ਹੋਵੇਗਾ।
ਫ਼ਿਰੋਜ਼ਪੁਰ, 11 ਨਵੰਬਰ (ਸੁਖਵਿੰਦਰ ਸਿੰਘ)-ਅਨੋਖੇ ਅਮਰ ਸ਼ਹੀਦ ਵਜੋਂ ਜਾਣੇ ਜਾਂਦੇ ਅਤੇ ਦਮਦਮੀ ਟਕਸਾਲ ਦੇ ਬਾਨੀ ਧੰਨ ਧੰਨ ਬਾਬਾ ਦੀਪ ਸਿੰਘ ਜੀ ਦਾ ਮਹਾਨ ਸ਼ਹੀਦੀ ਦਿਹਾੜਾ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪ੍ਰਬੰਧਕ ਕਮੇਟੀ ਗੁਰਦੁਆਰਾ ਭਾਈ ਹਾਕਮ ਸਿੰਘ ਮੱਖੂ ਗੇਟ ਫ਼ਿਰੋਜ਼ਪੁਰ ਸ਼ਹਿਰ ਅਤੇ ਇਲਾਕੇ ਭਰ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾ ਮਨਾਇਆ ਜਾ ਰਿਹਾ ਹੈ। ਇਸ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇਕ ਵਿਸ਼ਾਲ ਨਗਰ ਕੀਰਤਨ 13 ਨਵੰਬਰ ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਮੱਖੂ ਗੇਟ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ’ਚ ਰਵਾਨਾ ਹੋਵੇਗਾ ਜੋ ਮੱਖੂ ਗੇਟ ਤੋਂ ਬਾਂਸੀ ਗੇਟ, ਅੰਮ੍ਰਿਤਸਰੀ ਗੇਟ, ਕਸੂਰੀ ਗੇਟ, ਕੁੰਡੇ ਰੋਡ ਸਟੈਂਡ (ਸ਼ਹਿਰ), ਇੱਛੇ ਵਾਲਾ ਰੋਡ, ਗੋਲਡਨ ਇਨਕਲੇਵ, ਦਾਣਾ ਮੰਡੀ, ਰੱਖੜੀ ਰੋਡ, ਜ਼ੀਰਾ ਗੇਟ ਤੋਂ ਹੁੰਦਾ ਹੋਇਆ ਸ਼ਾਮ ਨੂੰ ਮੱਖੂ ਗੇਟ ਗੁਰਦੁਆਰਾ ਭਾਈ ਹਾਕਮ ਸਿੰਘ ਵਿਖੇ ਸੰਪੂਰਨ ਹੋਵੇਗਾ। ਗੁਰਦੁਆਰਾ ਕਮੇਟੀ ਪ੍ਰਧਾਨ ਬਾਬਾ ਮੁਖਤਿਆਰ ਸਿੰਘ ਅਤੇ ਸਰਪ੍ਰਸਤ ਭਾਈ ਜਸਪਾਲ ਸਿੰਘ ਨੇ ਦੱਸਿਆ ਕਿ ਇਸ ਸ਼ਹੀਦੀ ਦਿਹਾੜੇ ਦਾ ਮੁੱਖ ਸਮਾਗਮ 15 ਨਵੰਬਰ ਦਿਨ ਐਤਵਾਰ ਨੂੰ ਹੋਵੇਗਾ। ਜਿਸ ਵਿਚ ਸਵੇਰ ਅਤੇ ਰਾਤ ਦੇ ਦੀਵਾਨ ਸਜਾਏ ਜਾਣਗੇ। ਜਿਸ ਵਿਚ ਹੋਰਨਾ ਜਥਿਆਂ ਤੋਂ ਇਲਾਵਾ ਭਾਈ ਗੁਰਕੀਰਤ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲੇ ਅਤੇ ਗਿਆਨੀ ਅਮਰਜੀਤ ਸਿੰਘ ਹੈੱਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲੇ, ਭਾਈ ਬਲਵਿੰਦਰ ਸਿੰਘ, ਭਾਈ ਸੁਖਮੰਦਰ ਸਿੰਘ ਜਥੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਉੱਥੇ ਪੰਥ ਪ੍ਰਸਿੱਧ ਢਾਡੀ ਜੱਥਾ ਗਿਆਨੀ ਬੋਹੜ ਸਿੰਘ ਬਾਰੇ ਕੇ ਢਾਡੀ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਗਿਆਨੀ ਅਮਰਜੀਤ ਸਿੰਘ ਹੈਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲੇ ਕਥਾ ਵਿਚਾਰ ਦਾ ਪ੍ਰਵਾਹ ਚਲਾਉਣਗੇ ਗੁਰੂ ਦਾ ਲੰਗਰ ਅਟੁੱਟ ਵੀ ਵਰਤਾਇਆ ਜਾਵੇਗਾ। ਇਸ ਸਮੇਂ ਬਾਬਾ ਮੁਖਤਿਆਰ ਸਿੰਘ, ਭਾਈ ਜਸਪਾਲ ਸਿੰਘ, ਸੁਰਜੀਤ ਸਿੰਘ, ਨਿਰਮਲ ਸਿੰਘ, ਸੁਖਬੀਰ ਸਿੰਘ ਸੰਧੂ, ਪ੍ਰਗਟ ਸਿੰਘ, ਅਨੂਪ ਸਿੰਘ, ਸੁਖਦੇਵ ਸਿੰਘ ਭੁੱਲਰ, ਅਜਮੇਰ ਸਿੰਘ, ਬਲਵਿੰਦਰ ਸਿੰਘ ਰਾਜੂ, ਪਿੱਪਲ ਸਿੰਘ ਸਿੱਧੂ, ਗੁਰਚਰਨ ਸਿੰਘ ਬਾਬਾ ਸਮੇਤ ਹੋਰ ਵੀ ਕਈ ਆਗੂ ਹਾਜ਼ਰ ਸਨ।