ਸਹਾਰਾ ਕਲੱਬ ਦੇ ਸੀਨੀਅਰ ਮੈਂਬਰ ਹਰਪਾਲ ਸਿੰਘ ਗਿੱਲ ਨੇ 63ਵੀਂ ਵਾਰ ਖੂਨਦਾਨ ਕਰ ਕੇ ਪੇਸ਼ ਕੀਤੀ ਮਿਸਾਲ
ਜ਼ੀਰਾ, 12 ਨਵੰਬਰ(ਪ੍ਰਤਾਪ ਸਿੰਘ ਹੀਰਾ)-ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਸੰਸਥਾ ਸਹਾਰਾ ਕਲੱਬ ਜ਼ੀਰਾ ਦੇ ਸੀਨੀਅਰ ਮੈਂਬਰ ਹਰਪਾਲ ਸਿੰਘ ਗਿੱਲ ਨੇ ਪਿਛਲੇ ਦਿਨੀਂ ਸੰਤ ਬਾਬਾ ਹਰਨਾਮ ਸਿੰਘ ਜੀ ਦੀ ਸਲਾਨਾ ਬਰਸੀ ਮੌਕੇ ਲਗਾਏ ਗਏ ਖੂਨਦਾਨ ਕੈਂਪ ਦੌਰਾਨ 63ਵੀਂ ਵਾਰ ਖੂਨਦਾਨ ਕਰਕੇ ਸਮਾਜ ਅੱਗੇ ਇਕ ਨਵੀਂ ਮਿਸਾਲ ਪੇਸ਼ ਕੀਤੀ ਹੈ। ਇਸੇ ਕੈਂਪ ਦੌਰਾਨ ਜ਼ੀਰਾ ਦੇ ਉੱਘੇ ਸਮਾਜ ਸੇਵੀ ਜਸਵੰਤ ਸਿੰਘ ਨਾਮਦੇਵ ਨੇ ਵੀ 70 ਸਾਲ ਦੀ ਉਮਰ ਵਿਚ ਖੂਨਦਾਨ ਕਰਕੇ ਨੌਜਵਾਨ ਪੀੜ੍ਹੀ ਲਈ ਪ੍ਰੇਰਨਾ ਸਰੋਤ ਬਣਨ ਦਾ ਕੰਮ ਕੀਤਾ।
ਜ਼ੀਰਾ, 12 ਨਵੰਬਰ(ਪ੍ਰਤਾਪ ਸਿੰਘ ਹੀਰਾ)-ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਸੰਸਥਾ ਸਹਾਰਾ ਕਲੱਬ ਜ਼ੀਰਾ ਦੇ ਸੀਨੀਅਰ ਮੈਂਬਰ ਹਰਪਾਲ ਸਿੰਘ ਗਿੱਲ ਨੇ ਪਿਛਲੇ ਦਿਨੀਂ ਸੰਤ ਬਾਬਾ ਹਰਨਾਮ ਸਿੰਘ ਜੀ ਦੀ ਸਲਾਨਾ ਬਰਸੀ ਮੌਕੇ ਲਗਾਏ ਗਏ ਖੂਨਦਾਨ ਕੈਂਪ ਦੌਰਾਨ 63ਵੀਂ ਵਾਰ ਖੂਨਦਾਨ ਕਰਕੇ ਸਮਾਜ ਅੱਗੇ ਇਕ ਨਵੀਂ ਮਿਸਾਲ ਪੇਸ਼ ਕੀਤੀ ਹੈ। ਇਸੇ ਕੈਂਪ ਦੌਰਾਨ ਜ਼ੀਰਾ ਦੇ ਉੱਘੇ ਸਮਾਜ ਸੇਵੀ ਜਸਵੰਤ ਸਿੰਘ ਨਾਮਦੇਵ ਨੇ ਵੀ 70 ਸਾਲ ਦੀ ਉਮਰ ਵਿਚ ਖੂਨਦਾਨ ਕਰਕੇ ਨੌਜਵਾਨ ਪੀੜ੍ਹੀ ਲਈ ਪ੍ਰੇਰਨਾ ਸਰੋਤ ਬਣਨ ਦਾ ਕੰਮ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੋਵਾਂ ਖੂਨਦਾਨੀਆਂ ਨੇ ਕਿਹਾ ਕਿ ਅਕਸਰ ਸਮਾਜ ਵਿਚ ਇਹ ਗਲਤ ਧਾਰਨਾ ਅਤੇ ਸ਼ੰਕਾ ਪਾਈ ਜਾਂਦੀ ਹੈ ਕਿ ਵੱਡੀ ਉਮਰ ਦੇ ਵਿਅਕਤੀ ਖੂਨਦਾਨ ਨਹੀਂ ਕਰ ਸਕਦੇ, ਪਰ ਜੇਕਰ ਵਿਅਕਤੀ ਸਰੀਰਕ ਤੌਰ ‘ਤੇ ਤੰਦਰੁਸਤ ਹੋਵੇ ਤਾਂ ਉਹ ਬਿਨਾਂ ਕਿਸੇ ਝਿਜਕ ਦੇ ਖੂਨਦਾਨ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਖੂਨ ਕਿਸੇ ਫੈਕਟਰੀ ਵਿਚ ਪੈਦਾ ਨਹੀਂ ਕੀਤਾ ਜਾ ਸਕਦਾ, ਸਗੋਂ ਇਕ ਇਨਸਾਨ ਵਲੋਂ ਦਾਨ ਕੀਤੇ ਖੂਨ ਨਾਲ ਹੀ ਕਿਸੇ ਲੋੜਵੰਦ ਮਰੀਜ਼ ਦੀ ਕੀਮਤੀ ਜਾਨ ਬਚਾਈ ਜਾ ਸਕਦੀ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿ ਕੇ ਖੂਨਦਾਨ ਵਰਗੇ ਮਹਾਨ ਕਾਰਜਾਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ। ਇਸ ਮੌਕੇ ਸਹਾਰਾ ਕਲੱਬ ਜ਼ੀਰਾ ਦੇ ਪ੍ਰਧਾਨ ਗੁਰਤੇਜ ਸਿੰਘ ਗਿੱਲ ਅਤੇ ਸਮੂਹ ਮੈਂਬਰਾਂ ਵਲੋਂ ਹਰਪਾਲ ਸਿੰਘ ਗਿੱਲ ਅਤੇ ਜਸਵੰਤ ਸਿੰਘ ਨਾਮਦੇਵ ਨੂੰ ਇਸ ਮਹਾਨ ਸੇਵਾ ਬਦਲੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਪ੍ਰਧਾਨ ਗੁਰਤੇਜ ਸਿੰਘ ਗਿੱਲ ਨੇ ਕਿਹਾ ਕਿ ਅਜਿਹੇ ਸੇਵਾਦਾਰ ਸਮਾਜ ਦਾ ਸਰਮਾਇਆ ਹਨ। ਜਿਨ੍ਹਾਂ ਤੋਂ ਸਾਰਿਆਂ ਨੂੰ ਸੇਧ ਲੈਣੀ ਚਾਹੀਦੀ ਹੈ।