14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਨੌਜਵਾਨਾਂ ਨੂੰ ਵੋਟ ਦੇ ਅਧਿਕਾਰ ਅਤੇ ਲੋਕਤੰਤਰੀ ਜ਼ਿੰਮੇਵਾਰੀਆਂ ਪ੍ਰਤੀ ਕੀਤਾ ਜਾਗਰੂਕ

ਫ਼ਿਰੋਜ਼ਪੁਰ, 13 ਨਵੰਬਰ (ਗੁਰਿੰਦਰ ਸਿੰਘ)-ਸਥਾਨਕ ਆਰ. ਐੱਸ.

ਆਰ ਐੱਸ ਡੀ ਕਾਲਜ ਵਿਖੇ ਲਗਾਏ ਵੋਟਰ ਰਜਿਸਟਰੇਸ਼ਨ ਕੈਂਪ ਦੌਰਾਨ ਵਿਦਿਆਰਥੀਆਂ ਨੂੰ ਜਾਗਰੂਕ ਕਰਦੇ ਵਿਭਾਗੀ ਅਧਿਕਾਰੀ। ਅਜੀਤ ਤਸਵੀਰ 14-11-2026
ਫ਼ਿਰੋਜ਼ਪੁਰ, 13 ਨਵੰਬਰ (ਗੁਰਿੰਦਰ ਸਿੰਘ)-ਸਥਾਨਕ ਆਰ.ਐੱਸ.ਡੀ. ਕਾਲਜ ਵਿਖੇ ਵਿਦਿਆਰਥੀਆਂ ਵਿਚ ਲੋਕਤੰਤਰੀ ਜਾਗਰੂਕਤਾ ਪੈਦਾ ਕਰਨ ਅਤੇ ਨੌਜਵਾਨਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਲਈ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਵੋਟਰ ਰਜਿਸਟਰੇਸ਼ਨ ਕੈਂਪ ਲਗਾਇਆ ਗਿਆ। ਕਾਲਜ ਦੇ ਇਲੈਕਟੋਰਲ ਲਿਟਰੇਸੀ ਕਲੱਬ ਵਲੋਂ ਲਗਾਏ ਗਏ ਇਸ ਕੈਂਪ ਦਾ ਮੁੱਖ ਮੰਤਵ ਪਹਿਲੀ ਵਾਰ ਵੋਟਰ ਬਣਨ ਦੇ ਯੋਗ ਨੌਜਵਾਨਾਂ ਨੂੰ ਵੋਟਰ ਸੂਚੀ ਵਿਚ ਆਪਣਾ ਨਾਮ ਦਰਜ ਕਰਵਾਉਣ ਦੀ ਪ੍ਰਕਿਰਿਆ ਬਾਰੇ ਜਾਣਕਾਰੀ ਦੇਣਾ ਅਤੇ ਰਜਿਸਟਰੇਸ਼ਨ ਦੀ ਪ੍ਰਕਿਰਿਆ ਨੂੰ ਸਰਲ ਬਣਾਉਣਾ ਸੀ। ਕੈਂਪ ਦੌਰਾਨ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ, ਵੋਟਰ ਵਜੋਂ ਉਨ੍ਹਾਂ ਦੇ ਅਧਿਕਾਰਾਂ ਅਤੇ ਲੋਕਤੰਤਰ ਨੂੰ ਮਜ਼ਬੂਤ ਬਣਾਉਣ ਵਿਚ ਨੌਜਵਾਨਾਂ ਦੀ ਭੂਮਿਕਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਮੌਕੇ ਯੋਗ ਵਿਦਿਆਰਥੀਆਂ ਨੇ ਆਪਣੀ ਵੋਟ ਬਣਵਾਉਣ ਲਈ ਆਨਲਾਈਨ ਅਰਜ਼ੀਆਂ ਵੀ ਜਮ੍ਹਾਂ ਕਰਵਾਈਆਂ। ਕਾਲਜ ਦੀ ਪ੍ਰਿੰਸੀਪਲ ਡਾ. ਅਰਾਧਨਾ ਬਾਹਰੀ ਨੇ ਇਲੈਕਟੋਰਲ ਲਿਟਰੇਸੀ ਕਲੱਬ ਵਲੋਂ ਕੀਤੇ ਗਏ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਨੌਜਵਾਨਾਂ ਵਿਚ ਲੋਕਤੰਤਰੀ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨਾ ਸਮੇਂ ਦੀ ਅਹਿਮ ਲੋੜ ਹੈ। ਉਨ੍ਹਾਂ ਕਿਹਾ ਕਿ ਅਜਿਹੇ ਜਾਗਰੂਕਤਾ ਕੈਂਪ ਨੌਜਵਾਨਾਂ ਨੂੰ ਜ਼ਿੰਮੇਵਾਰ ਨਾਗਰਿਕ ਬਣਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਦੇਸ਼ ਦੀ ਲੋਕਤੰਤਰੀ ਪ੍ਰਣਾਲੀ ਅਤੇ ਵਿਕਾਸ ਪ੍ਰਕਿਰਿਆ ਵਿਚ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕਰਦੇ ਹਨ। ਇਸ ਮੌਕੇ ਜ਼ਿਲ੍ਹਾ ਚੋਣ ਦਫ਼ਤਰ ਵਲੋਂ ਨਰਿੰਦਰ ਸਿੰਘ, ਸਾਜਨ ਕੁਮਾਰ, ਮਨੋਜ ਕੁਮਾਰ, ਸੁਮਿਤ ਕੁਮਾਰ ਅਤੇ ਨੀਤਾ ਗਰਗ ਨੇ ਆਪਣੀਆਂ ਸੇਵਾਵਾਂ ਨਿਭਾਉਂਦਿਆਂ ਵਿਦਿਆਰਥੀਆਂ ਨੂੰ ਵੋਟਰ ਰਜਿਸਟਰੇਸ਼ਨ ਸਬੰਧੀ ਲੋੜੀਂਦੀ ਜਾਣਕਾਰੀ ਅਤੇ ਸਹਿਯੋਗ ਪ੍ਰਦਾਨ ਕੀਤਾ। ਕਾਲਜ ਦੇ ਇਲੈਕਟੋਰਲ ਲਿਟਰੇਸੀ ਕਲੱਬ ਦੀ ਨੋਡਲ ਅਫ਼ਸਰ ਪ੍ਰੋ. ਹੀਨਾ ਅਤੇ ਕੋਆਰਡੀਨੇਟਰ ਪ੍ਰੋ. ਇਕਬਾਲ ਸਿੰਘ ਨੇ ਕੈਂਪ ਦੇ ਪ੍ਰਬੰਧਾਂ ਦੀ ਜ਼ਿੰਮੇਵਾਰੀ ਸੁਚੱਜੇ ਢੰਗ ਨਾਲ ਨਿਭਾਈ। ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ ਅਤੇ ਇਸ ਦੀ ਸਹੀ ਤੇ ਨਿਰਪੱਖ ਵਰਤੋਂ ਪ੍ਰਤੀ ਜਾਗਰੂਕ ਕਰਨ ਲਈ ਕੁਇਜ਼ ਮੁਕਾਬਲੇ ਅਤੇ ਲੇਖ-ਰਚਨਾ ਮੁਕਾਬਲੇ ਵੀ ਕਰਵਾਏ ਗਏ। ਇਨ੍ਹਾਂ ਗਤੀਵਿਧੀਆਂ ਰਾਹੀਂ ਵਿਦਿਆਰਥੀਆਂ ਨੂੰ ਲੋਕਤੰਤਰੀ ਪ੍ਰਕਿਰਿਆ ਨਾਲ ਜੋੜਨ ਅਤੇ ਇਕ ਜਾਗਰੂਕ ਤੇ ਜ਼ਿੰਮੇਵਾਰ ਵੋਟਰ ਬਣਨ ਦਾ ਸੰਦੇਸ਼ ਦਿੱਤਾ ਗਿਆ।
ਪਿਛਲੀ ਖ਼ਬਰ ਵਧੀਕ ਡਿਪਟੀ ਕਮਿਸ਼ਨਰ ਨੇ ਜਨਗਣਨਾ-2027 ਸਬੰਧੀ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ ਅਗਲੀ ਖ਼ਬਰ - 70 ਵੀਆਂ ਪੰਜਾਬ ਰਾਜ ਅੰਤਰ - ਜ਼ਿਲ੍ਹਾ ਸਕੂਲ ਖੇਡਾਂ - ਫਿਰੋਜ਼ਪੁਰ ’ ਚ ਸ਼ੁਰੂ ਹੋਏ ਰੱਸਾਕਸ਼ੀ ਅੰਡਰ -14 ( ਲੜਕੇ - ਲੜਕੀਆ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।