14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

1,364 ਦਵਾਈਆਂ ਦੀਆਂ ਕੀਮਤਾਂ ਘਟਣ ਨਾਲ ਮਰੀਜ਼ਾਂ ਨੂੰ ਸਾਲਾਨਾ 3,540.38 ਕਰੋੜ ਰੁਪਏ ਦੀ ਬੱਚਤ ਹੋਣ ਦਾ ਅਨੁਮਾਨ

ਫ਼ਿਰੋਜ਼ਪੁਰ -13 ਨਵੰਬਰ (ਸੁਖਵਿੰਦਰ ਸਿੰਘ)-ਭਾਜਪਾ ਦੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪ੍ਰਧਾਨ ਸਰਬਜੀਤ ਸਿੰਘ ਬਾਠ ਨੇ ਕੇਂਦਰ ਸਰਕਾਰ ਵਲੋਂ ਕੈਂਸਰ ਦੀਆਂ 1,364 ਦਵਾਈਆਂ ਦੀਆਂ ਕੀਮਤਾਂ ਵਿਚ ਕੀਤੀ ਗਈ ਕਟੌਤੀ ਦਾ ਸਵਾਗਤ ਕਰਦਿਆਂ ਇਸ ਨੂੰ ਕੈਂਸਰ ਪੀੜਤ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਵੱਡੀ ਆਰਥਿਕ ਰਾਹਤ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਸਰਕਾਰ ਨੇ ਸਿਹਤ ਸੇਵਾਵਾਂ ਨੂੰ ਆਮ ਲੋਕਾਂ ਦੀ ਪਹੁੰਚ ਵਿਚ ਲਿਆਉਣ ਲਈ ਇਕ ਹੋਰ ਅਹਿਮ ਕਦਮ ਚੁੱਕਿਆ ਹੈ।

ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਬਾਠ। 14-11-2026
ਫ਼ਿਰੋਜ਼ਪੁਰ -13 ਨਵੰਬਰ (ਸੁਖਵਿੰਦਰ ਸਿੰਘ)-ਭਾਜਪਾ ਦੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪ੍ਰਧਾਨ ਸਰਬਜੀਤ ਸਿੰਘ ਬਾਠ ਨੇ ਕੇਂਦਰ ਸਰਕਾਰ ਵਲੋਂ ਕੈਂਸਰ ਦੀਆਂ 1,364 ਦਵਾਈਆਂ ਦੀਆਂ ਕੀਮਤਾਂ ਵਿਚ ਕੀਤੀ ਗਈ ਕਟੌਤੀ ਦਾ ਸਵਾਗਤ ਕਰਦਿਆਂ ਇਸ ਨੂੰ ਕੈਂਸਰ ਪੀੜਤ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਵੱਡੀ ਆਰਥਿਕ ਰਾਹਤ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਸਰਕਾਰ ਨੇ ਸਿਹਤ ਸੇਵਾਵਾਂ ਨੂੰ ਆਮ ਲੋਕਾਂ ਦੀ ਪਹੁੰਚ ਵਿਚ ਲਿਆਉਣ ਲਈ ਇਕ ਹੋਰ ਅਹਿਮ ਕਦਮ ਚੁੱਕਿਆ ਹੈ। ਰਾਸ਼ਟਰੀ ਔਸ਼ਧੀ ਮੁੱਲ ਨਿਰਧਾਰਨ ਅਥਾਰਟੀ ਵਲੋਂ 137 ਕੈਂਸਰ-ਰੋਧੀ ਦਵਾਈਆਂ ਨਾਲ ਸਬੰਧਤ 1,364 ਫਾਰਮੂਲੇਸ਼ਨਾਂ ਦੀਆਂ ਕੀਮਤਾਂ ਵਿਚ ਕਟੌਤੀ ਲਾਗੂ ਕੀਤੀ ਗਈ ਹੈ।ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ 679 ਬ੍ਰਾਂਡਾਂ ਦੀਆਂ ਕੀਮਤਾਂ ਵਿਚ 50 ਫ਼ੀਸਦੀ ਤੋਂ ਵੱਧ ਕਮੀ ਕੀਤੀ ਗਈ ਹੈ। ਜਦਕਿ ਸਭ ਤੋਂ ਵੱਧ ਕਟੌਤੀ 96.45 ਫ਼ੀਸਦੀ ਦਰਜ ਕੀਤੀ ਗਈ ਹੈ। ਇਸ ਫ਼ੈਸਲੇ ਨਾਲ ਦੇਸ਼ ਦੇ ਖਪਤਕਾਰਾਂ ਨੂੰ ਸਾਲਾਨਾ ਲਗਭਗ 3,540.38 ਕਰੋੜ ਰੁਪਏ ਦੀ ਬਚਤ ਹੋਣ ਦਾ ਅਨੁਮਾਨ ਹੈ। ਉਨ੍ਹਾਂ ਕਿਹਾ ਕਿ ਕੈਂਸਰ ਵਰਗੀ ਗੰਭੀਰ ਬਿਮਾਰੀ ਦਾ ਇਲਾਜ ਪਰਿਵਾਰਾਂ ਲਈ ਵੱਡੀ ਆਰਥਿਕ ਚੁਣੌਤੀ ਹੁੰਦਾ ਹੈ। ਦਵਾਈਆਂ ਸਸਤੀਆਂ ਹੋਣ ਨਾਲ ਮਰੀਜ਼ਾਂ ਨੂੰ ਇਲਾਜ ਜਾਰੀ ਰੱਖਣ ਵਿਚ ਮਦਦ ਮਿਲੇਗੀ। ਇਹ ਫ਼ੈਸਲਾ ਦਰਸਾਉਂਦਾ ਹੈ ਕਿ ਮੋਦੀ ਸਰਕਾਰ ਲਈ ਨਾਗਰਿਕਾਂ ਦੀ ਸਿਹਤ, ਸਹੂਲਤ ਅਤੇ ਆਰਥਿਕ ਰਾਹਤ ਸਭ ਤੋਂ ਮਹੱਤਵਪੂਰਨ ਹਨ।
ਪਿਛਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਭਾਂਗਰ ਵਿਖੇ ਹੋਈਆਂ ਬਲਾਕ ਪੱਧਰੀ ਖੇਡਾਂ ਸਫਲਤਾਪੂਰਵਕ ਸੰਪੰਨ ਬੀ.ਪੀ.ਈ.ਓ ਦਲਜੀਤ ਕੌਰ ਨੇ ਜੇਤੂ... ਅਗਲੀ ਖ਼ਬਰ ਐਸੋਸੀਏਸ਼ਨ ਦੇ ਪ੍ਰਧਾਨ ਡਾ ਗੁਰਿੰਦਰ ਜੀਤ ਸਿੰਘ ਢਿੱਲੋਂ ਅਤੇ ਕਮੇਟੀ ਮੈਂਬਰ। ਦੋ ਦਿਨਾਂ ਸਟੇਟ ਮਾਸਟਰਜ਼ ਅਥਲੈਟਿਕਸ ਮੀਟ ਅੱ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।