15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਦੀਵਾਲੀ ਮੌਕੇ ਘਰ ਵੱਲ ਪਟਾਕੇ ਸੁੱਟਣ ਤੋਂ ਰੋਕਣ ’ਤੇ ਵਿਅਕਤੀ ਦੀ ਕੁੱਟਮਾਰ, ਚਾਰ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਮੱਲਾਂਵਾਲਾ, 14 ਨਵੰਬਰ (ਗੁਰਦੇਵ ਸਿੰਘ)-ਥਾਣਾ ਮੱਲਾਂਵਾਲਾ ਦੀ ਪੁਲਿਸ ਨੇ ਦੀਵਾਲੀ ਵਾਲੇ ਦਿਨ ਪਟਾਕੇ ਘਰ ਵੱਲ ਸੁੱਟਣ ਤੋਂ ਰੋਕਣ ’ਤੇ ਇਕ ਵਿਅਕਤੀ ਦੀ ਕੁੱਟਮਾਰ ਕਰਨ ਦੇ ਦੋਸ਼ ਹੇਠ ਚਾਰ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਮੁੱਦਈ ਗੁਰਦੀਪ ਸਿੰਘ ਉਰਫ਼ ਰਾਜੂ ਪੁੱਤਰ ਜਸਵੰਤ ਸਿੰਘ ਵਾਸੀ ਪਿੰਡ ਕਾਮਲ ਵਾਲਾ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ 8 ਨਵੰਬਰ ਨੂੰ ਦੀਵਾਲੀ ਵਾਲੇ ਦਿਨ ਉਹ ਆਪਣੀ ਮਾਤਾ ਅਤੇ ਦਾਦੀ ਸਮੇਤ ਘਰ ਵਿਚ ਮੌਜੂਦ ਸੀ ਅਤੇ ਪਸ਼ੂਆਂ ਨੂੰ ਪਾਣੀ ਪਿਲਾ ਰਿਹਾ ਸੀ।

ਅਜੀਤ ਡੈਸਕ 15-11-2026
ਮੱਲਾਂਵਾਲਾ, 14 ਨਵੰਬਰ (ਗੁਰਦੇਵ ਸਿੰਘ)-ਥਾਣਾ ਮੱਲਾਂਵਾਲਾ ਦੀ ਪੁਲਿਸ ਨੇ ਦੀਵਾਲੀ ਵਾਲੇ ਦਿਨ ਪਟਾਕੇ ਘਰ ਵੱਲ ਸੁੱਟਣ ਤੋਂ ਰੋਕਣ ’ਤੇ ਇਕ ਵਿਅਕਤੀ ਦੀ ਕੁੱਟਮਾਰ ਕਰਨ ਦੇ ਦੋਸ਼ ਹੇਠ ਚਾਰ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਮੁੱਦਈ ਗੁਰਦੀਪ ਸਿੰਘ ਉਰਫ਼ ਰਾਜੂ ਪੁੱਤਰ ਜਸਵੰਤ ਸਿੰਘ ਵਾਸੀ ਪਿੰਡ ਕਾਮਲ ਵਾਲਾ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ 8 ਨਵੰਬਰ ਨੂੰ ਦੀਵਾਲੀ ਵਾਲੇ ਦਿਨ ਉਹ ਆਪਣੀ ਮਾਤਾ ਅਤੇ ਦਾਦੀ ਸਮੇਤ ਘਰ ਵਿਚ ਮੌਜੂਦ ਸੀ ਅਤੇ ਪਸ਼ੂਆਂ ਨੂੰ ਪਾਣੀ ਪਿਲਾ ਰਿਹਾ ਸੀ। ਇਸ ਦੌਰਾਨ ਪਿੰਡ ਦੇ ਹੀ ਕੁੱਝ ਵਿਅਕਤੀ ਆਪਣੇ ਘਰ ਦੀ ਛੱਤ ਤੋਂ ਉਨ੍ਹਾਂ ਦੇ ਘਰ ਵੱਲ ਪਟਾਕੇ ਸੁੱਟ ਰਹੇ ਸਨ। ਜਦੋਂ ਉਸ ਨੇ ਉਨ੍ਹਾਂ ਨੂੰ ਅਜਿਹਾ ਕਰਨ ਤੋਂ ਰੋਕਿਆ ਤਾਂ ਉਕਤ ਵਿਅਕਤੀਆਂ ਨੇ ਉਸ ਦੀ ਕੁੱਟਮਾਰ ਕਰਕੇ ਸੱਟਾਂ ਮਾਰੀਆਂ। ਪੁਲਿਸ ਨੇ ਮੁੱਦਈ ਦੇ ਬਿਆਨਾਂ ਦੇ ਆਧਾਰ ’ਤੇ ਬਾਦਲ ਸਿੰਘ, ਜੱਜ ਸਿੰਘ ਪੁੱਤਰਾਨ ਸੁਖਚੈਨ ਸਿੰਘ ਵਾਸੀਆਨ ਕਾਮਲ ਵਾਲਾ ਅਤੇ ਨਾਨਕ ਸਿੰਘ ਅਤੇ ਸ਼ਿੰਦਾ ਸਿੰਘ ਪੁੱਤਰਾਨ ਠਾਕੁਰ ਸਿੰਘ ਵਾਸੀਆਨ ਕਾਮਲ ਵਾਲਾ ਖ਼ੁਰਦ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਮਾਮਲੇ ਦੀ ਤਫ਼ਤੀਸ਼ ਸਹਾਇਕ ਥਾਣੇਦਾਰ ਜਗਜੀਤ ਸਿੰਘ ਵਲੋਂ ਕੀਤੀ ਜਾ ਰਹੀ ਹੈ ਅਤੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਬਾਕੀ ਹੈ।
ਪਿਛਲੀ ਖ਼ਬਰ ਸਵਾਮੀ ਸਵਤੇ ਪ੍ਰਕਾਸ਼ ਸਰਵਹਿੱਤਕਾਰੀ ਵਿੱਦਿਆ ਮੰਦਰ ਸਕੂਲ ’ਚ ਬਾਲ ਦਿਵਸ ਮਨਾਇਆ ਅਗਲੀ ਖ਼ਬਰ ਸਹੋਤਾ ਦੇ ਮਿਸਲ ਸਤਲੁਜ ਦੇ ਸੂਬਾ ਜੁਆਇੰਟ ਸਕੱਤਰ ਬਣਨ ’ਤੇ ਦਵਿੰਦਰ ਸਿੰਘ ਸੇਖੋਂ ਨੇ ਵਧਾਈ ਦਿੱਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।