16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਟਰੈਕਟਰ ’ਤੇ ਉੱਚੀ ਆਵਾਜ਼ ਵਿਚ ਗਾਣੇ ਵਜਾਉਣ ਤੋਂ ਰੋਕਣ ਦੀ ਰੰਜਿਸ਼ ’ਚ ਕਿਸਾਨ ’ਤੇ ਚਲਾਈਆਂ ਗੋਲੀਆਂ

ਫ਼ਿਰੋਜ਼ਪੁਰ, 15 ਨਵੰਬਰ (ਗੁਰਿੰਦਰ ਸਿੰਘ)-ਥਾਣਾ ਸਦਰ ਫ਼ਿਰੋਜ਼ਪੁਰ ਅਧੀਨ ਪੈਂਦੇ ਪਿੰਡ ਵਾਹਗੇ ਵਾਲਾ ਵਿਖੇ ਟਰੈਕਟਰ ’ਤੇ ਉੱਚੀ ਆਵਾਜ਼ ਵਿਚ ਗਾਣੇ ਵਜਾਉਣ ਤੋਂ ਰੋਕਣ ਦੀ ਰੰਜਿਸ਼ ਨੂੰ ਲੈ ਕੇ ਇਕ ਕਿਸਾਨ ’ਤੇ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਹਮਲਾਵਰਾਂ ਨੇ ਖੇਤ ਵਿਚ ਕਣਕ ਦੀ ਬਿਜਾਈ ਕਰ ਰਹੇ ਕਿਸਾਨ ਨੂੰ ਜਾਨੋਂ ਮਾਰਨ ਦੀ ਨੀਅਤ ਨਾਲ ਗੋਲੀਆਂ ਚਲਾਈਆਂ, ਹਾਲਾਂਕਿ ਕਿਸਾਨ ਨੇ ਪਾਸੇ ਹੋ ਕੇ ਆਪਣੀ ਜਾਨ ਬਚਾਈ।

ਅਜੀਤ ਡੈਸਕ 16-11-2026
ਫ਼ਿਰੋਜ਼ਪੁਰ, 15 ਨਵੰਬਰ (ਗੁਰਿੰਦਰ ਸਿੰਘ)-ਥਾਣਾ ਸਦਰ ਫ਼ਿਰੋਜ਼ਪੁਰ ਅਧੀਨ ਪੈਂਦੇ ਪਿੰਡ ਵਾਹਗੇ ਵਾਲਾ ਵਿਖੇ ਟਰੈਕਟਰ ’ਤੇ ਉੱਚੀ ਆਵਾਜ਼ ਵਿਚ ਗਾਣੇ ਵਜਾਉਣ ਤੋਂ ਰੋਕਣ ਦੀ ਰੰਜਿਸ਼ ਨੂੰ ਲੈ ਕੇ ਇਕ ਕਿਸਾਨ ’ਤੇ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਹਮਲਾਵਰਾਂ ਨੇ ਖੇਤ ਵਿਚ ਕਣਕ ਦੀ ਬਿਜਾਈ ਕਰ ਰਹੇ ਕਿਸਾਨ ਨੂੰ ਜਾਨੋਂ ਮਾਰਨ ਦੀ ਨੀਅਤ ਨਾਲ ਗੋਲੀਆਂ ਚਲਾਈਆਂ, ਹਾਲਾਂਕਿ ਕਿਸਾਨ ਨੇ ਪਾਸੇ ਹੋ ਕੇ ਆਪਣੀ ਜਾਨ ਬਚਾਈ। ਇਸ ਮਾਮਲੇ ਵਿਚ ਪੁਲਿਸ ਨੇ ਪੰਜ ਨਾਮਜ਼ਦ ਵਿਅਕਤੀਆਂ ਸਮੇਤ 2-3 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਇਰਾਦਾ ਕਤਲ, ਦੰਗਾ ਕਰਨ ਅਤੇ ਅਸਲਾ ਐਕਟ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਜਸਵੰਤ ਸਿੰਘ ਪੁੱਤਰ ਰਛਪਾਲ ਸਿੰਘ ਵਾਸੀ ਪਿੰਡ ਖਾਈ ਫੇਮੇ ਕੀ ਨੇ ਦੱਸਿਆ ਕਿ 13 ਨਵੰਬਰ ਦੀ ਰਾਤ ਕਰੀਬ 8 ਵਜੇ ਉਹ ਪਿੰਡ ਵਾਹਗੇ ਵਾਲਾ ਸਥਿਤ ਆਪਣੇ ਖੇਤ ਵਿਚ ਕਣਕ ਦੀ ਬਿਜਾਈ ਕਰ ਰਿਹਾ ਸੀ। ਇਸ ਦੌਰਾਨ ਮਨਵੀਰ ਸਿੰਘ ਉਰਫ਼ ਮੋਨੂੰ, ਗੁਰਮੇਲ ਸਿੰਘ, ਗੁਰਮੇਜ ਸਿੰਘ ਸਮੇਤ ਹੋਰ ਵਿਅਕਤੀ ਉੱਥੇ ਆ ਗਏ। ਸ਼ਿਕਾਇਤਕਰਤਾ ਅਨੁਸਾਰ ਮਨਵੀਰ ਸਿੰਘ ਕੋਲ 12 ਬੋਰ, ਗੁਰਮੇਲ ਸਿੰਘ ਕੋਲ 315 ਬੋਰ ਅਤੇ ਗੁਰਮੇਜ ਸਿੰਘ ਕੋਲ ਵੀ 12 ਬੋਰ ਦਾ ਹਥਿਆਰ ਸੀ। ਜਦਕਿ ਹੋਰ ਵਿਅਕਤੀ ਵੀ ਉਨ੍ਹਾਂ ਦੇ ਨਾਲ ਸਨ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਗੁਰਮੇਲ ਸਿੰਘ ਨੇ 315 ਬੋਰ ਦੇ ਹਥਿਆਰ ਨਾਲ ਉਸ ਨੂੰ ਨਿਸ਼ਾਨਾ ਬਣਾ ਕੇ ਗੋਲੀਆਂ ਚਲਾਈਆਂ। ਉਸ ਨੇ ਬਚਾਅ ਲਈ ਪਾਸੇ ਹੋਣ ਦੀ ਕੋਸ਼ਿਸ਼ ਕੀਤੀ ਤਾਂ ਗੋਲੀਆਂ ਉਸ ਦੇ ਨੇੜਿਓਂ ਲੰਘ ਗਈਆਂ। ਇਸੇ ਦੌਰਾਨ ਗੁਰਮੇਜ ਸਿੰਘ ਉਰਫ਼ ਗੇਜਾ ਨੇ ਵੀ ਆਪਣੇ 12 ਬੋਰ ਦੇ ਹਥਿਆਰ ਨਾਲ ਉਸ ਵੱਲ ਗੋਲੀ ਚਲਾਈ। ਰੌਲਾ ਪੈਣ ਅਤੇ ਲੋਕਾਂ ਦੇ ਇਕੱਠੇ ਹੋਣ ’ਤੇ ਮੁਲਜ਼ਮ ਆਪਣੇ ਹਥਿਆਰਾਂ ਸਮੇਤ ਮੌਕੇ ’ਤੋਂ ਫ਼ਰਾਰ ਹੋ ਗਏ। ਸ਼ਿਕਾਇਤਕਰਤਾ ਅਨੁਸਾਰ ਹਮਲੇ ਪਿੱਛੇ ਰੰਜਿਸ਼ ਇਹ ਸੀ ਕਿ ਉਸ ਨੇ 12 ਨਵੰਬਰ ਨੂੰ ਮੁਲਜ਼ਮਾਂ ਨੂੰ ਟਰੈਕਟਰ ’ਤੇ ਉੱਚੀ ਆਵਾਜ਼ ਵਿਚ ਗਾਣੇ ਵਜਾਉਣ ਤੋਂ ਰੋਕਿਆ ਸੀ। ਇਸੇ ਗੱਲ ਦੀ ਰੰਜਿਸ਼ ਰੱਖਦਿਆਂ ਉਨ੍ਹਾਂ ਨੇ ਇਕੱਠੇ ਹੋ ਕੇ ਉਸ ’ਤੇ ਹਮਲਾ ਕੀਤਾ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸੇਵਕ ਸਿੰਘ ਨੇ ਦੱਸਿਆ ਕਿ ਮਿਲੀ ਸ਼ਿਕਾਇਤ ਦੇ ਆਧਾਰ ’ ਤੇ ਥਾਣਾ ਸਦਰ ਫ਼ਿਰੋਜ਼ਪੁਰ ਵਿਖੇ ਮਨਵੀਰ ਸਿੰਘ ਉਰਫ਼ ਮੋਨੂੰ, ਗੁਰਮੇਲ ਸਿੰਘ, ਗੁਰਮੇਜ ਸਿੰਘ, ਬਾਊ ਅਤੇ ਕਾਲਾ ਸਮੇਤ 2-3 ਅਣਪਛਾਤੇ ਵਿਅਕਤੀਆਂ ਨੂੰ ਨਾਮਜ਼ਦ ਕਰਕੇ ਮੁਕੱਦਮਾ ਦਰਜ ਗਿਆ ਹੈ। ਪੁਲਿਸ ਵਲੋਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਆਰ.ਐੱਸ.ਡੀ. ਰਾਜ ਰਤਨ ਪਬਲਿਕ ਸਕੂਲ ਦਾ ਸਾਲਾਨਾ ਸਮਾਗਮ ਸ਼ਾਨਦਾਰ ਪੇਸ਼ਕਾਰੀਆਂ ਨਾਲ ਯਾਦਗਾਰੀ ਹੋ ਨਿੱਬੜਿਆ ਅਗਲੀ ਖ਼ਬਰ ਦਾਣਾ ਮੰਡੀ ’ਚ ਕਈ ਦਿਨਾਂ ਤੋਂ ਖ਼ਰੀਦ ਬੰਦ ਤੇ ਲੋੜੀਂਦੇ ਪ੍ਰਬੰਧਾਂ ਦੀ ਘਾਟ ਨੂੰ ਲੈ ਕੇ ਭਾਜਪਾ ਯੁਵਾ ਆਗੂ ਧਵਨ ਨੇ ਘੇਰੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।