ਸਰਕਾਰ ਵਲੋਂ ਪੈਨਸ਼ਨਰਾਂ ਦੀਆਂ ਮੰਗਾਂ ਅਣਗੌਲਿਆਂ ਕਰਨਾ ਹੁਣ ਬਰਦਾਸ਼ਤ ਨਹੀਂ : ਬੂਟਾ ਰਾਮ ਅਰੋੜਾ ਸੇਵਾ ਮੁਕਤ ਸਰਕਾਰੀ ਕਰਮਚਾਰੀ ਜਥੇਬੰਦੀ ਦੀ ਹੋਈ ਇਕੱਤਰਤਾ
ਤਲਵੰਡੀ ਭਾਈ, 15 ਨਵੰਬਰ (ਕੁਲਜਿੰਦਰ ਸਿੰਘ ਗਿੱਲ)-ਸੇਵਾ ਮੁਕਤ ਸਰਕਾਰੀ ਕਰਮਚਾਰੀ ਜਥੇਬੰਦੀ ਸਬ-ਤਹਿਸੀਲ ਤਲਵੰਡੀ ਭਾਈ ਦੀ ਇਕੱਤਰਤਾ ਪ੍ਰਧਾਨ ਬੂਟਾ ਰਾਮ ਅਰੋੜਾ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੇ ਫਾਰਮ ਵਿਖੇ ਹੋਈ। ਮੀਟਿੰਗ ਦੀ ਸ਼ੁਰੂਆਤ ਮੌਕੇ ਪ੍ਰਿੰਸੀਪਲ ਬਲਵੀਰ ਸਿੰਘ ਅਤੇ ਮਲਕੀਤ ਸਿੰਘ ਨੇ ਸਰਕਾਰ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਪ੍ਰਤੀ ਰਵੱਈਏ ਦੀ ਸਖ਼ਤ ਆਲੋਚਨਾ ਕੀਤੀ।
ਅਜੀਤ ਡੈਸਕ
16-11-2026