15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਹਰਿਆਣਾ ਸੂਬੇ ਦੇ ਦੋ ਮੋਬਾਈਲ ਲੁਟੇਰੇ ਪੰਜਾਬ ਪੁਲਿਸ ਵਲੋਂ ਗ੍ਰਿਫ਼ਤਾਰ

ਰਾਮਾਂ ਮੰਡੀ, 15 ਨਵੰਬਰ (ਤਰਸੇਮ ਸਿੰਗਲਾ)- ਬੀਤੇ ਦਿਨੀਂ ਦੇਰ ਸ਼ਾਮ ਸਥਾਨਕ ਕਮਾਲੂ ਰੋਡ ਵਿਖੇ ਇੱਕ ਨੌਜਵਾਨ ‘ਤੇ ਹਥਿਆਰ ਨਾਲ ਜਾਨਲੇਵਾ ਹਮਲਾ ਕਰਕੇ ਉਸ ਨੂੰ ਗੰਭੀਰ ਜ਼ਖ਼ਮੀ ਕਰਨ ਅਤੇ 1500 ਰੁਪਏ ਦੀ ਨਕਦੀ ਤੇ ਮੋਬਾਈਲ ਫ਼ੋਨ ਖੋਹ ਕੇ ਫ਼ਰਾਰ ਹੋਣ ਵਾਲੇ ਹਰਿਆਣਾ ਸੂਬੇ ਦੇ ਦੋ ਨੌਜਵਾਨਾਂ ਨੂੰ ਰਾਮਾਂ ਪੁਲਿਸ ਨੇ ਕਾਬੂ ਕਰ ਲਿਆ ਹੈ। ਜਾਣਕਾਰੀ ਅਨੁਸਾਰ ਥਾਣਾ ਕਾਲਿਆਂਵਾਲੀ ਅਧੀਨ ਪੈਂਦੇ ਪਿੰਡ ਹੱਸੂ ਦੇ ਵਸਨੀਕ ਗੈਵੀ ਸਿੰਘ ਅਤੇ ਵਿੱਕੀ ਸਿੰਘ ਨੇ ਕਮਾਲੂ ਰੋਡ ਰਾਮਾਂ ਮੰਡੀ ਵਿਖੇ ਹੈੱਪੀ ਕੁਮਾਰ ਪੁੱਤਰ ਨੰਦ ਕਿਸ਼ੋਰ ‘ਤੇ ਹਥਿਆਰ ਨਾਲ ਹਮਲਾ ਕਰਕੇ ਉਸ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ ਸੀ ਅਤੇ ਉਸ ਕੋਲੋਂ 1500 ਰੁਪਏ ਦੀ ਨਕਦੀ ਤੇ ਮੋਬਾਈਲ ਫ਼ੋਨ ਖੋਹ ਕੇ ਫ਼ਰਾਰ ਹੋ ਗਏ ਸਨ।

ਅਜੀਤ ਡੈਸਕ 16-11-2026
ਰਾਮਾਂ ਮੰਡੀ, 15 ਨਵੰਬਰ (ਤਰਸੇਮ ਸਿੰਗਲਾ)- ਬੀਤੇ ਦਿਨੀਂ ਦੇਰ ਸ਼ਾਮ ਸਥਾਨਕ ਕਮਾਲੂ ਰੋਡ ਵਿਖੇ ਇੱਕ ਨੌਜਵਾਨ ‘ਤੇ ਹਥਿਆਰ ਨਾਲ ਜਾਨਲੇਵਾ ਹਮਲਾ ਕਰਕੇ ਉਸ ਨੂੰ ਗੰਭੀਰ ਜ਼ਖ਼ਮੀ ਕਰਨ ਅਤੇ 1500 ਰੁਪਏ ਦੀ ਨਕਦੀ ਤੇ ਮੋਬਾਈਲ ਫ਼ੋਨ ਖੋਹ ਕੇ ਫ਼ਰਾਰ ਹੋਣ ਵਾਲੇ ਹਰਿਆਣਾ ਸੂਬੇ ਦੇ ਦੋ ਨੌਜਵਾਨਾਂ ਨੂੰ ਰਾਮਾਂ ਪੁਲਿਸ ਨੇ ਕਾਬੂ ਕਰ ਲਿਆ ਹੈ। ਜਾਣਕਾਰੀ ਅਨੁਸਾਰ ਥਾਣਾ ਕਾਲਿਆਂਵਾਲੀ ਅਧੀਨ ਪੈਂਦੇ ਪਿੰਡ ਹੱਸੂ ਦੇ ਵਸਨੀਕ ਗੈਵੀ ਸਿੰਘ ਅਤੇ ਵਿੱਕੀ ਸਿੰਘ ਨੇ ਕਮਾਲੂ ਰੋਡ ਰਾਮਾਂ ਮੰਡੀ ਵਿਖੇ ਹੈੱਪੀ ਕੁਮਾਰ ਪੁੱਤਰ ਨੰਦ ਕਿਸ਼ੋਰ ‘ਤੇ ਹਥਿਆਰ ਨਾਲ ਹਮਲਾ ਕਰਕੇ ਉਸ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ ਸੀ ਅਤੇ ਉਸ ਕੋਲੋਂ 1500 ਰੁਪਏ ਦੀ ਨਕਦੀ ਤੇ ਮੋਬਾਈਲ ਫ਼ੋਨ ਖੋਹ ਕੇ ਫ਼ਰਾਰ ਹੋ ਗਏ ਸਨ।ਦੱਸਿਆ ਜਾਂਦਾ ਹੈ ਕਿ ਉਕਤ ਦੋਵੇਂ ਮੁਲਜ਼ਮਾਂ ਨੂੰ ਪਿੰਡ ਦੇ ਸਰਪੰਚ ਵਲੋਂ ਰਾਮਾਂ ਥਾਣੇ ਵਿਚ ਪੇਸ਼ ਕੀਤਾ ਗਿਆ, ਜਿਸ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰਕੇ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ। ਪੁਲਿਸ ਵਲੋਂ ਮਾਮਲੇ ਦੀ ਹੋਰ ਜਾਂਚ ਲਈ ਅਦਾਲਤ ਤੋਂ ਦੋਵਾਂ ਮੁਲਜ਼ਮਾਂ ਦਾ ਇਕ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਮਾਮਲੇ ਦੀ ਜਾਂਚ ਏਐੱਸਆਈ ਕੁਲਵਿੰਦਰ ਸਿੰਘ ਵਲੋਂ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਟਰਾਲੀ ਨਾਲ ਟਕਰਾਉਣ ਕਾਰਨ ਮੋਟਰ-ਸਾਈਕਲ ਸਵਾਰ ਨੌਜਵਾਨ ਦੀ ਮੌਤ ਅਗਲੀ ਖ਼ਬਰ ਸੇਵਾ ਮੁਕਤ ਪੈਨਸ਼ਨਰਾਂ ਲਈ ਸੇਵਾ ਮੇਲਾ 19 ਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।