17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਗੁਰੂਹਰਸਹਾਏ ਨਗਰ ਕੌਂਸਲ ਦੀ ਪ੍ਰਧਾਨ ਸੁਸ਼ਮਾ ਰਾਣੀ ਦੇ ਬੇਟੇ ਬੰਟੀ ਭਠੇਜਾ ਸਮੇਤ ਕਈ ਕਾਂਗਰਸੀ ਆਗੂ ਅਕਾਲੀ ਦਲ ’ਚ ਸ਼ਾਮਿਲ ਸਾਬਕਾ ਵਿਧਾਇਕ ਆਵਲਾ ਦੇ ਯਤਨਾਂ ਸਦਕਾ ਸੁਖਬੀਰ ਦੀ ਹਾਜ਼ਰੀ ’ਚ ਫੜਿਆ ਅਕਾਲੀ ਦਲ ਦਾ ਪੱਲਾ

ਗੁਰੂਹਰਸਹਾਏ, 16 ਨਵੰਬਰ (ਕਪਿਲ ਕੰਧਾਰੀ)-ਗੁਰੂਹਰਸਹਾਏ ਦੀ ਸਿਆਸਤ ਵਿਚ ਅੱਜ ਉਸ ਸਮੇਂ ਵੱਡਾ ਸਿਆਸੀ ਫੇਰਬਦਲ ਦੇਖਣ ਨੂੰ ਮਿਲਿਆ, ਜਦੋਂ ਕੁਝ ਮਹੀਨੇ ਪਹਿਲਾਂ ਹੀ ਨਗਰ ਕੌਂਸਲ ਵਿਚ ਕਾਂਗਰਸ ਦੀ ਅਗਵਾਈ ਹੇਠ ਬਣੀ ਟੀਮ ਨਾਲ ਜੁੜੇ ਕਈ ਕੌਂਸਲਰਾਂ ਅਤੇ ਕਾਂਗਰਸੀ ਆਗੂਆਂ ਨੇ ਕਾਂਗਰਸ ਪਾਰਟੀ ਨੂੰ ਅਲਵਿਦਾ ਆਖਦਿਆਂ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਮੂਲੀਅਤ ਕਰ ਲਈ। ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਦੇ ਯਤਨਾਂ ਸਦਕਾ ਹੋਈ ਇਸ ਸਿਆਸੀ ਸ਼ਮੂਲੀਅਤ ਦੌਰਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ।

ਅਜੀਤ ਡੈਸਕ 17-11-2026
ਗੁਰੂਹਰਸਹਾਏ, 16 ਨਵੰਬਰ (ਕਪਿਲ ਕੰਧਾਰੀ)-ਗੁਰੂਹਰਸਹਾਏ ਦੀ ਸਿਆਸਤ ਵਿਚ ਅੱਜ ਉਸ ਸਮੇਂ ਵੱਡਾ ਸਿਆਸੀ ਫੇਰਬਦਲ ਦੇਖਣ ਨੂੰ ਮਿਲਿਆ, ਜਦੋਂ ਕੁਝ ਮਹੀਨੇ ਪਹਿਲਾਂ ਹੀ ਨਗਰ ਕੌਂਸਲ ਵਿਚ ਕਾਂਗਰਸ ਦੀ ਅਗਵਾਈ ਹੇਠ ਬਣੀ ਟੀਮ ਨਾਲ ਜੁੜੇ ਕਈ ਕੌਂਸਲਰਾਂ ਅਤੇ ਕਾਂਗਰਸੀ ਆਗੂਆਂ ਨੇ ਕਾਂਗਰਸ ਪਾਰਟੀ ਨੂੰ ਅਲਵਿਦਾ ਆਖਦਿਆਂ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਮੂਲੀਅਤ ਕਰ ਲਈ। ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਦੇ ਯਤਨਾਂ ਸਦਕਾ ਹੋਈ ਇਸ ਸਿਆਸੀ ਸ਼ਮੂਲੀਅਤ ਦੌਰਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਇਸ ਘਟਨਾਕ੍ਰਮ ਨੂੰ ਗੁਰੂਹਰਸਹਾਏ ਦੀ ਨਗਰ ਕੌਂਸਲ ਅਤੇ ਹਲਕੇ ਦੀ ਸਿਆਸਤ ਵਿਚ ਅਹਿਮ ਤਬਦੀਲੀ ਵਜੋਂ ਦੇਖਿਆ ਜਾ ਰਿਹਾ ਹੈ। ਇਸ ਮੌਕੇ ਨਗਰ ਕੌਂਸਲ ਗੁਰੂਹਰਸਹਾਏ ਦੀ ਪ੍ਰਧਾਨ ਸੁਸ਼ਮਾ ਰਾਣੀ ਦੇ ਬੇਟੇ ਬੰਟੀ ਭਠੇਜਾ ਸਮੇਤ ਕਈ ਕੌਂਸਲਰਾਂ ਅਤੇ ਕਾਂਗਰਸ ਨਾਲ ਜੁੜੇ ਆਗੂਆਂ ਨੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜਿਆ। ਸੁਖਬੀਰ ਸਿੰਘ ਬਾਦਲ, ਹਲਕਾ ਇੰਚਾਰਜ ਵਰਦੇਵ ਸਿੰਘ ਨੋਨੀ ਮਾਨ ਨਰਦੇਵ ਸਿੰਘ ਬੋਬੀ ਮਾਨ ਅਤੇ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਵਲੋਂ ਨਵੇਂ ਸ਼ਾਮਲ ਹੋਏ ਆਗੂਆਂ ਨੂੰ ਸਿਰੋਪਾਓ ਭੇਟ ਕਰਕੇ ਪਾਰਟੀ ਵਿਚ ਸਵਾਗਤ ਕੀਤਾ ਗਿਆ। ਇਸ ਮੌਕੇ ਉਹਨਾਂ ਦੇ ਨਾਲ ਜੋਨੀ ਆਵਲਾ, ਸਚਿਨ ਆਵਲਾ, ਅਕਾਲੀ ਆਗੂ ਗੌਰਵ ਸਚਦੇਵਾ ,ਪ੍ਰੇਮ ਸਚਦੇਵਾ, ਕੌਂਸਲਰ ਰਚਿਤ ਸੋਢੀ, ਪੰਕਜ ਮੰਡੋਰਾ, ਕੌਂਸਲਰ ਰਵੀ ਕੰਬੋਜ, ਡੋਗਰ, ਨੀਰਜ ਸਹਿਗਲ ,ਮੋਨੂ ਸ਼ਰਮਾ ,ਗੋਰਾ ਬਜਾਜ, ਵਿੱਕੀ ਬੱਬਰ, ਬਿੰਦਰ, ਮਨਜੀਤ ਸਿੰਘ ਪੋਪੀ ਆਦੀ ਅਕਾਲੀ ਆਗੂ ਹਾਜ਼ਰ ਸਨ। ਅਕਾਲੀ ਦਲ ਵਿਚ ਸ਼ਾਮਲ ਹੋਣ ਵਾਲਿਆਂ ਵਿਚ ਨਗਰ ਕੌਂਸਲ ਪ੍ਰਧਾਨ ਸੁਸ਼ਮਾ ਰਾਣੀ ਦੇ ਬੇਟੇ ਅਤੇ ਸੀਨੀਅਰ ਕਾਂਗਰਸੀ ਆਗੂ ਬੰਟੀ ਭਠੇਜਾ, ਵਾਰਡ ਨੰਬਰ 2 ਤੋਂ ਰਜਿੰਦਰ ਭਠੇਜਾ, ਵਾਰਡ ਨੰਬਰ 4 ਤੋਂ ਵਿਕਟਰ ਜੌਨ, ਵਾਰਡ ਨੰਬਰ 5 ਤੋਂ ਕੌਂਸਲਰ ਕਿਰਨ ਬਾਲਾ ਦੇ ਪਤੀ ਸਰਵਨ ਚੋਪੜਾ, ਵਾਰਡ ਨੰਬਰ 8 ਤੋਂ ਸੋਨੂੰ ਸੰਧੂ, ਵਾਰਡ ਨੰਬਰ 9 ਤੋਂ ਚੰਦਰ ਰੇਖਾ ਦੇ ਪਤੀ ਸੁਖਦਿਆਲ ਸਿੰਘ, ਮਧੂਸੂਦਨ ਸ਼ਰਮਾ, ਵਾਰਡ ਨੰਬਰ 13 ਤੋਂ ਸੁਨੀਤਾ ਰਾਣੀ ਕੌਂਸਲਰ ਦੇ ਪਤੀ ਭੀਮਾ ਸਮੇਤ ਯੂਥ ਕਾਂਗਰਸ ਨਾਲ ਸਬੰਧਤ ਕੁਝ ਹੋਰ ਆਗੂਆਂ ਦੇ ਨਾਮ ਸ਼ਾਮਲ ਹਨ। ਇਸ ਮੌਕੇ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਨੇ ਕਿਹਾ ਕਿ ਉਨ੍ਹਾਂ ਦੇ ਸਾਥੀਆਂ ਵਲੋਂ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਮੂਲੀਅਤ ਕਰਨ ਨਾਲ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਵਿਸਥਾਰ ਮਿਲੇਗਾ। ਉਨ੍ਹਾਂ ਕਿਹਾ ਕਿ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਸਾਰੇ ਸਾਥੀਆਂ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਸਾਰੇ ਮਿਲ ਕੇ ਹਲਕੇ ਦੇ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਕੰਮ ਕਰਨਗੇ। ਇਸ ਸਿਆਸੀ ਘਟਨਾਕ੍ਰਮ ਦੌਰਾਨ ਕੁਝ ਹੋਰ ਕੌਂਸਲਰਾਂ ਦੀ ਗੈਰਹਾਜ਼ਰੀ ਵੀ ਚਰਚਾ ਦਾ ਵਿਸ਼ਾ ਬਣੀ ਰਹੀ। ਇਨ੍ਹਾਂ ਵਿਚ ਵਾਰਡ ਨੰਬਰ 1 ਤੋਂ ਮੋਹਿੰਦਰ ਕੌਰ, ਵਾਰਡ ਨੰਬਰ 3 ਤੋਂ ਗੁਰਮੀਤ ਕੌਰ, ਵਾਰਡ ਨੰਬਰ 15 ਤੋਂ ਸੋਹਣ ਸਿੰਘ, ਵਾਰਡ ਨੰਬਰ 14 ਤੋਂ ਹਰਮੀਤ ਸਿੰਘ ਅਮਨ ਦੁੱਗਲ, ਵਾਰਡ ਨੰਬਰ 7 ਤੋ ਏਕਤਾ ਰਾਣੀ ਕੌਂਸਲਰ ਅਤੇ ਵਾਰਡ ਨੰਬਰ 12 ਤੋਂ ਬ੍ਰਿਜ ਭੂਸ਼ਣ ਭਾਰਦਵਾਜ਼ ਦੇ ਨਾਮ ਸ਼ਾਮਲ ਦੱਸੇ ਜਾ ਰਹੇ ਹਨ। ਇਨ੍ਹਾਂ ਕੌਂਸਲਰਾਂ ਦੀ ਗੈਰਹਾਜ਼ਰੀ ਦੇ ਸਿਆਸੀ ਕਾਰਨਾਂ ਨੂੰ ਲੈ ਕੇ ਵੀ ਸ਼ਹਿਰ ਵਿਚ ਵੱਖ-ਵੱਖ ਤਰ੍ਹਾਂ ਦੀਆਂ ਚਰਚਾਵਾਂ ਚੱਲ ਰਹੀਆਂ ਹਨ । ਜ਼ਿਕਰਯੋਗ ਹੈ ਕਿ ਕੁਝ ਮਹੀਨੇ ਪਹਿਲਾਂ ਹੀ ਕਾਂਗਰਸ ਦੀ ਅਗਵਾਈ ਹੇਠ ਨਗਰ ਕੌਂਸਲ ਦੀ ਕਮੇਟੀ ਬਣੀ ਸੀ ਪਰ ਹੁਣ ਇਸ ਨਾਲ ਜੁੜੇ ਕਈ ਆਗੂਆਂ ਦਾ ਅਕਾਲੀ ਦਲ ਵਿੱਚ ਸ਼ਾਮਲ ਹੋਣਾ ਸਥਾਨਕ ਸਿਆਸਤ ਵਿੱਚ ਨਵੀਂ ਚਰਚਾ ਦਾ ਵਿਸ਼ਾ ਬਣ ਗਿਆ ਹੈ।
ਪਿਛਲੀ ਖ਼ਬਰ 30 ਨਵੰਬਰ ਤੱਕ ਨਾਗਰਿਕ ਕਰ ਸਕਣਗੇ ਆਨਲਾਈਨ ਸਵੈ-ਜਨਗਣਨਾ, 1 ਦਸੰਬਰ ਤੋਂ ਘਰ-ਘਰ ਪਹੁੰਚਣਗੇ ਜਨਗਣਨਾ ਕਰਮਚਾਰੀ ਅਗਲੀ ਖ਼ਬਰ ਜਗਦੀਪ ਸਿੰਘ ਭੋਲੂਵਾਲਾ ਯੂਥ ਅਕਾਲੀ ਦਲ ਦੇ ਫ਼ਿਰੋਜ਼ਪੁਰ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਨਿਯੁਕਤ ਹੋਣ ’ਤੇ ਖੁਸ਼ੀ ਦੀ ਲਹਿਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।