19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਐੱਨ.ਪੀ.ਐੱਸ. ਮੁਲਾਜ਼ਮਾਂ ਵਲੋਂ ਮੁੱਖ ਮੰਤਰੀ ਦਾ ਪੁਤਲਾ ਫੂਕ ਮੁਜ਼ਾਹਰਾ

ਜ਼ੀਰਾ, 18 ਨਵੰਬਰ(ਪ੍ਰਤਾਪ ਸਿੰਘ ਹੀਰਾ)- ਸਾਂਝੇ ਮੰਚ ਦੇ ਸੱਦੇ ’ਤੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਵਲੋਂ ਘੰਟਾ ਘਰ ਚੌਂਕ ਜੀਰਾ ਵਿਖੇ ਮੁੱਖ-ਮੰਤਰੀ ਪੰਜਾਬ ਦਾ ਪੁਤਲਾ ਫੂਕ ਕੇ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਦੌਰਾਨ ਕਰਮਚਾਰੀਆਂ ਵਲੋਂ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਵੀ ਕੀਤੀ ਗਈ ਅਤੇ ਪੁਰਾਣੀ ਪੈਨਸ਼ਨ ਬਹਾਲੀ ਦੇ ਅਧੂਰੇ ਅਤੇ ਲੰਗੜੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਵੀ ਸਾੜੀਆਂ ਗਈਆਂ।

ਅਜੀਤ ਡੈਸਕ 19-11-2026
ਜ਼ੀਰਾ, 18 ਨਵੰਬਰ(ਪ੍ਰਤਾਪ ਸਿੰਘ ਹੀਰਾ)- ਸਾਂਝੇ ਮੰਚ ਦੇ ਸੱਦੇ ’ਤੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਵਲੋਂ ਘੰਟਾ ਘਰ ਚੌਂਕ ਜੀਰਾ ਵਿਖੇ ਮੁੱਖ-ਮੰਤਰੀ ਪੰਜਾਬ ਦਾ ਪੁਤਲਾ ਫੂਕ ਕੇ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਦੌਰਾਨ ਕਰਮਚਾਰੀਆਂ ਵਲੋਂ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਵੀ ਕੀਤੀ ਗਈ ਅਤੇ ਪੁਰਾਣੀ ਪੈਨਸ਼ਨ ਬਹਾਲੀ ਦੇ ਅਧੂਰੇ ਅਤੇ ਲੰਗੜੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਵੀ ਸਾੜੀਆਂ ਗਈਆਂ। ਇਸ ਮੌਕੇ ਜਿਲ੍ਹਾ ਕਨਵੀਨਰ ਜਗਸੀਰ ਸਿੰਘ ਗਿੱਲ ਨੇ ਕਿਹਾ ਕਿ 24 ਅਕਤੂਬਰ 2022 ਨੂੰ ਮੁੱਖ-ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਦੀਵਾਲੀ ਮੌਕੇ ਲਾਈਵ ਹੋ ਕੇ ਐਲਾਨ ਕੀਤਾ ਸੀ ਕਿ ਹੁਣ ਪੰਜਾਬ ਵਿਚ ਪੁਰਾਣੀ ਪੈਨਸ਼ਨ ਬਹਾਲ ਕਰ ਦਿੱਤੀ ਗਈ ਹੈ। ਇਸ ਸਬੰਧੀ ਬਕਾਇਦਾ 18 ਨਵੰਬਰ 2022 ਨੂੰ ਅਧੂਰਾ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਅਤੇ ਕਿਹਾ ਸੀ ਕਿ ਇਸ ਦੀ ਐੱਸ.ਓ.ਪੀ. ਬਾਅਦ ਵਿਚ ਜਾਰੀ ਕੀਤੀ ਜਾਵੇਗੀ। ਇਸ ਮੌਕੇ ਆਗੂਆਂ ਨੇ ਸਾਂਝਾ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਚਾਰ ਸਾਲ ਬੀਤ ਜਾਣ ਦੇ ਬਾਅਦ ਵੀ ਪੁਰਾਣੀ ਪੈਨਸ਼ਨ ਦੀ ਐੱਸ.ਓ.ਪੀ. ਜਾਰੀ ਨਹੀਂ ਕੀਤੀ ਗਈ। ਉਹਨਾਂ ਕਿਹਾ ਕਿ ਸਰਕਾਰ ਐੱਨ.ਪੀ.ਐੱਸ. ਦੇ ਖਾਤੇ ਬੰਦ ਕਰਕੇ ਜੀ.ਪੀ.ਐੱਫ. ਦੇ ਖਾਤੇ ਤੁਰੰਤ ਖੋਲੇ ਨਹੀਂ ਤਾਂ ਵਿਧਾਨ ਸਭਾ ਚੋਣਾਂ-2027 ਵਿਚ ਸਰਕਾਰ ਨੂੰ ਭਾਰੀ ਕੀਮਤ ਅਦਾ ਕਰਨੀ ਪਵੇਗੀ। ਉਹਨਾਂ ਕਿਹਾ ਕਿ ਪੰਜਾਬ ਦੇ ਸਵਾ ਦੋ ਲੱਖ ਐੱਨ.ਪੀ.ਐੱਸ. ਪੀੜ੍ਹਤ ਮੁਲਾਜ਼ਮਾਂ 29 ਨਵੰਬਰ 2026 ਨੂੰ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਦੀ ਸੁਨਾਮ ਵਿਖੇ ਕੋਠੀ ਦੇ ਘਿਰਾਓ ਦੇ ਐਕਸ਼ਨ ਵਿਚ ਸ਼ਮੂਲੀਅਤ ਕਰਨਗੇ। ਇਸ ਮੌਕੇ ਬਲਵਿੰਦਰ ਸਿੰਘ ਸੰਧੂ, ਨਵੀਨ ਕੁਮਾਰ, ਬਲਵਿੰਦਰ ਸਿੰਘ ਭੁੱਟੋ, ਬਾਜ ਸਿੰਘ, ਜ਼ਿਲ੍ਹਾ ਪ੍ਰਧਾਨ ਕੰਪਿਊਟਰ ਟੀਚਰ ਯੂਨੀਅਨ ਦਵਿੰਦਰ ਸਿੰਘ ਸੰਧੂ, ਬਲਵਿੰਦਰ ਸਿੰਘ ਮੁਲਤਾਨੀ,ਜੋਗਿੰਦਰ ਸਿੰਘ ਕੰਡਿਆਲ,ਅਰਵਿੰਦਰ ਸਿੰਘ, ਵਿਸ਼ੇਸ਼ ਸਚਦੇਵਾ, ਅਜੇ ਕੁਮਾਰ, ਕੁਲਵਿੰਦਰ ਸਿੰਘ, ਦਰਸ਼ਨ ਲਾਲ, ਹਰਪ੍ਰੀਤ ਸਿੰਘ, ਰਮਨਦੀਪ ਸਿੰਘ, ਅਮਰਜੀਤ ਸਿੰਘ, ਨਿਸ਼ਾਨ ਸਿੰਘ, ਗੁਰਮੀਤ ਸਿੰਘ, ਮਹਿਤਾਬ ਸਿੰਘ, ਅਜੇ ਕੁਮਾਰ, ਦੀਪਾਂਕਰ ਮਿੱਤਲ, ਗੁਰਵਿੰਦਰ ਸਿੰਘ, ਨਿਰਮਲਜੀਤ ਕੌਰ, ਸੁਖਜੀਤ ਕੌਰ, ਸੁਮਨ, ਸੁਖਜੀਤ ਕੌਰ, ਸੁਖਪਾਲ ਕੌਰ, ਗੁਰਵਿੰਦਰ ਕੌਰ, ਕਿਰਨ ਕੌਰ, ਗੁਰਮੀਤ ਕੌਰ, ਵਿਸ਼ੂ ਬਾਂਸਲ, ਗਗਨਪ੍ਰੀਤ ਕੌਰ, ਮਨਜੀਤ ਸਿੰਘ, ਚਰਨਜੀਤ ਸਿੰਘ, ਲਵਪ੍ਰੀਤ ਸਿੰਘ, ਜਰਨੈਲ ਸਿੰਘ, ਜਸਪਾਲ ਸਿੰਘ, ਪਵਨ ਕੁਮਾਰ, ਰਾਜਪਾਲ ਸਿੰਘ, ਰਮਾ ਕਾਂਤ ਆਦਿ ਮੁਲਾਜ਼ਮ ਹਾਜ਼ਰ ਸਨ।
ਪਿਛਲੀ ਖ਼ਬਰ ਫ਼ਿਰੋਜ਼ਪੁਰ ਦੀਆਂ ਖਿਡਾਰਨਾਂ ਨੇ ਵੱਖ-ਵੱਖ ਉਮਰ ਵਰਗਾਂ ਦੇ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਜ਼ਿਲ੍ਹੇ ਦਾ ਮਾਣ ਵਧਾਇਆ ਅਗਲੀ ਖ਼ਬਰ ਡੇਰਾ ਸ੍ਰੀ ਭਜਨਗੜ੍ਹ ਸਾਹਿਬ ਵਿਖੇ ਸੰਤ ਬਾਬਾ ਵਚਨ ਸਿੰਘ ਦੇ ਬਰਸੀ ਸਮਾਗਮਾਂ ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।