19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਗੁਰੂਹਰਸਹਾਏ ਵਿਖੇ ਤੀਜਾ ਵਿਸ਼ਾਲ ਜਾਗਰਣ ਅਤੇ ਜਨਮ ਉਤਸਵ ਸਮਾਗਮ 19, 20 ਨੂੰ ਅੱਜ ਕੱਢੀ ਜਾਵੇਗੀ ਵਿਸ਼ਾਲ ਸ਼ੋਭਾ ਯਾਤਰਾ

ਗੁਰੂਹਰਸਹਾਏ, 18 ਨਵੰਬਰ (ਕਪਿਲ ਕੰਧਾਰੀ)–ਸ਼੍ਰੀ ਖਾਟੂ ਸ਼ਿਆਮ ਦੀ ਅਪਾਰ ਕਿਰਪਾ ਅਤੇ ਆਸ਼ੀਰਵਾਦ ਸਦਕਾ ਗੁਰੂਹਰਸਹਾਏ ਵਿਖੇ ਸਥਿਤ ਸ਼੍ਰੀ ਖਾਟੂ ਸ਼ਿਆਮ ਮੰਦਰ ਵਿਖੇ ਤੀਜਾ ਵਿਸ਼ਾਲ ਜਾਗਰਣ ਅਤੇ ਜਨਮ ਉਤਸਵ ਸ਼ਰਧਾ, ਉਤਸ਼ਾਹ ਅਤੇ ਧਾਰਮਿਕ ਰੀਤੀ-ਰਿਵਾਜਾਂ ਅਨੁਸਾਰ ਸ਼ਹਿਰ ਵਾਸੀਆਂ ਦੇ ਸਹਿਯੋਗ ਦੇ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਮੰਦਰ ਨੂੰ ਸੁੰਦਰ ਢੰਗ ਨਾਲ ਸਜਾਇਆ ਗਿਆ ਹੈ ਅਤੇ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ।

ਸਮਾਗਮ ਸੰਬੰਧੀ ਜਾਣਕਾਰੀ ਦਿੰਦੇ ਹੋਏ ਮੰਦਿਰ ਦੇ ਪ੍ਰਧਾਨ ਰਾਮ ਨਰੂਲਾ। ਤਸਵੀਰ-ਕਪਿਲ ਕੰਧਾਰੀ 19-11-2026
ਗੁਰੂਹਰਸਹਾਏ, 18 ਨਵੰਬਰ (ਕਪਿਲ ਕੰਧਾਰੀ)–ਸ਼੍ਰੀ ਖਾਟੂ ਸ਼ਿਆਮ ਦੀ ਅਪਾਰ ਕਿਰਪਾ ਅਤੇ ਆਸ਼ੀਰਵਾਦ ਸਦਕਾ ਗੁਰੂਹਰਸਹਾਏ ਵਿਖੇ ਸਥਿਤ ਸ਼੍ਰੀ ਖਾਟੂ ਸ਼ਿਆਮ ਮੰਦਰ ਵਿਖੇ ਤੀਜਾ ਵਿਸ਼ਾਲ ਜਾਗਰਣ ਅਤੇ ਜਨਮ ਉਤਸਵ ਸ਼ਰਧਾ, ਉਤਸ਼ਾਹ ਅਤੇ ਧਾਰਮਿਕ ਰੀਤੀ-ਰਿਵਾਜਾਂ ਅਨੁਸਾਰ ਸ਼ਹਿਰ ਵਾਸੀਆਂ ਦੇ ਸਹਿਯੋਗ ਦੇ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਮੰਦਰ ਨੂੰ ਸੁੰਦਰ ਢੰਗ ਨਾਲ ਸਜਾਇਆ ਗਿਆ ਹੈ ਅਤੇ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ। ਇਸ ਧਾਰਮਿਕ ਸਮਾਗਮ ਸਬੰਧੀ ਜਾਣਕਾਰੀ ਦਿੰਦਿਆਂ ਮੰਦਰ ਦੇ ਪ੍ਰਧਾਨ ਰਾਮ ਨਰੂਲਾ, ਮੁੱਖ ਸੇਵਾਦਾਰ ਸਨੀ ਚੁੱਘ, ਕੁਲਦੀਪ ਸ਼ਰਮਾ, ਤੁਸ਼ਾਰ ਵੋਹਰਾ, ਸੁਰਿੰਦਰ ਕੁਮਾਰ ਲਾਟੂ, ਰਾਜਾ ਕੁਮਾਰ, ਸਨੀ ਨਰੂਲਾ, ਪਵਨ ਨਰੂਲਾ, ਮਨੀਸ਼ ਕਟਾਰੀਆ, ਪਵਨ ਗੁਪਤਾ ਅਤੇ ਰਾਕੇਸ਼ ਕੁਮਾਰ ਬੱਬੂ ਨੇ ਦੱਸਿਆ ਕਿ ਸਮਾਗਮ ਨੂੰ ਲੈ ਕੇ ਸ਼ਿਆਮ ਭਗਤਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਮਾਗਮਾਂ ਦੀ ਲੜੀ ਤਹਿਤ ਅੱਜ 19 ਨਵੰਬਰ ਦਿਨ ਵੀਰਵਾਰ ਨੂੰ ਦੁਪਹਿਰ 3 ਵਜੇ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਜਾਵੇਗੀ। ਇਹ ਸ਼ੋਭਾ ਯਾਤਰਾ ਸ਼੍ਰੀ ਖਾਟੂ ਸ਼ਿਆਮ ਮੰਦਰ, ਆਦਰਸ਼ ਨਗਰ ਤੋਂ ਸ਼ੁਰੂ ਹੋਵੇਗੀ ਅਤੇ ਸ਼ਹਿਰ ਦੇ ਵੱਖ-ਵੱਖ ਮੰਦਰਾਂ ਅਤੇ ਬਾਜ਼ਾਰਾਂ ਵਿਚੋਂ ਹੁੰਦੀ ਹੋਈ ਵਾਪਸ ਮੰਦਰ ਵਿਖੇ ਪਹੁੰਚ ਕੇ ਸੰਪੂਰਨ ਹੋਵੇਗੀ। ਉਨ੍ਹਾਂ ਅੱਗੇ ਦੱਸਿਆ ਕਿ 20 ਨਵੰਬਰ ਦਿਨ ਸ਼ੁੱਕਰਵਾਰ ਨੂੰ ਰਾਤ 8 ਵਜੇ ਤੋਂ ਪ੍ਰਭੂ ਦੀ ਇੱਛਾ ਤੱਕ ਤੀਜਾ ਵਿਸ਼ਾਲ ਜਾਗਰਣ ਕਰਵਾਇਆ ਜਾਵੇਗਾ। ਇਸ ਦੌਰਾਨ ਪ੍ਰਸਿੱਧ ਭਜਨ ਗਾਇਕ ਕਾਰਤਿਕ ਕਟਾਰੀਆ, ਬੇਬੀ ਸਾਬੀਆ ਅਤੇ ਰਾਕੇਸ਼ ਕੁਮਾਰ ਬੱਬੂ ਬਾਬਾ ਸ਼ਿਆਮ ਦੀ ਮਹਿਮਾ ਦਾ ਗੁਣਗਾਨ ਕਰਕੇ ਸੰਗਤਾਂ ਨੂੰ ਨਿਹਾਲ ਕਰਨਗੇ। ਇਸ ਸਮਾਗਮ ਦਾ ਵਿਸ਼ੇਸ਼ ਆਕਰਸ਼ਣ ਰਾਤ 12 ਵਜੇ ਬਾਬਾ ਜੀ ਦੇ ਜਨਮ ਉਤਸਵ ਦੀ ਖ਼ੁਸ਼ੀ ਵਿਚ ਕੀਤੀ ਜਾਣ ਵਾਲੀ ਸ਼ਾਨਦਾਰ ਕੇਕ ਕਟਿੰਗ ਰਸਮ ਹੋਵੇਗੀ। ਮੰਦਰ ਪ੍ਰਬੰਧਕਾਂ ਨੇ ਦੱਸਿਆ ਕਿ ਸੰਗਤਾਂ ਲਈ ਅਟੁੱਟ ਲੰਗਰ ਦਾ ਵਿਸ਼ੇਸ਼ ਪ੍ਰਬੰਧ ਵੀ ਕੀਤਾ ਗਿਆ ਹੈ। ਮੰਦਰ ਦੇ ਪ੍ਰਧਾਨ ਰਾਮ ਨਰੂਲਾ ਅਤੇ ਸਮੂਹ ਪ੍ਰਬੰਧਕਾਂ ਨੇ ਸਮੂਹ ਸੰਗਤਾਂ, ਸ਼ਿਆਮ ਪ੍ਰੇਮੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਾਂ ਸਮੇਤ ਇਨ੍ਹਾਂ ਧਾਰਮਿਕ ਸਮਾਗਮਾਂ ਵਿਚ ਪਹੁੰਚ ਕੇ ਰੌਣਕਾਂ ਵਧਾਉਣ।
ਪਿਛਲੀ ਖ਼ਬਰ ਨੌਜਵਾਨਾਂ ਨੂੰ ਲੋਕਤੰਤਰੀ ਪ੍ਰਕਿਰਿਆ ਨਾਲ ਜੋੜਨ ਲਈ ਐੱਸ.ਬੀ.ਐੱਸ. ਸਟੇਟ ਯੂਨੀਵਰਸਿਟੀ ਵਿਖੇ ਲੇਖ ਲੇਖਣ ਅਤੇ ਕੁਇਜ਼ ਮੁਕਾਬਲ... ਅਗਲੀ ਖ਼ਬਰ ਗਊ ਸੇਵਾ ਮਨੁੱਖਤਾ ਦੀ ਸੇਵਾ ਦੇ ਬਰਾਬਰ, ਹਰੇਕ ਵਿਅਕਤੀ ਗਊ ਮਾਤਾ ਦੀ ਸੰਭਾਲ ਅਤੇ ਸੁਰੱਖਿਆ ਲਈ ਅੱਗੇ ਆਵੇ- ਧਰਮਪਾਲ ਬਾਂਸਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।