18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਮਲੂਕਾ ਖ਼ੁਰਦ ਤੇ ਕੋਠਾ ਗੁਰੂ ਦੇ ਵਿਦਿਆਰਥੀਆਂ ਨੇ ਵਿੱਦਿਅਕ ਟੂਰ ਲਗਾਇਆ

ਭਗਤਾ ਭਾਈਕਾ, 18 ਨਵੰਬਰ (ਸੁਖਪਾਲ ਸਿੰਘ ਸੋਨੀ)- ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਖ਼ੁਰਦ ਤੇ ਸਰਕਾਰੀ ਸਕੂਲ ਕੋਠਾ ਗੁਰੂ ਲੜਕੀਆਂ ਵਲੋਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਅਤੇ ਉਨ੍ਹਾਂ ਨੂੰ ਇਤਿਹਾਸਕ ਤੇ ਧਾਰਮਿਕ ਵਿਰਸੇ ਨਾਲ ਜੋੜਨ ਦੇ ਉਦੇਸ਼ ਨਾਲ ਸਾਂਝਾ ਵਿੱਦਿਅਕ ਟੂਰ ਲਗਾਇਆ ਗਿਆ। ਇਸ ਟੂਰ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਇਤਿਹਾਸਕ ਅਤੇ ਧਾਰਮਿਕ ਸਥਾਨਾਂ ਦੇ ਦਰਸ਼ਨ ਕੀਤੇ ਅਤੇ ਉਨ੍ਹਾਂ ਦੇ ਇਤਿਹਾਸ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਇਸ ਵਿੱਦਿਅਕ ਟੂਰ ਦੌਰਾਨ ਵਿਦਿਆਰਥੀਆਂ ਨੂੰ ਟਿੱਲਾ ਬਾਬਾ ਸ਼ੇਖ਼ ਫਰੀਦ ਜੀ, ਗੁਰਦੁਆਰਾ ਜਾਮਣੀ ਸਾਹਿਬ ਵਜੀਦਪੁਰ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਅਤੇ ਸਾਰਾਗੜ੍ਹੀ ਮੈਮੋਰੀਅਲ ਗੁਰਦੁਆਰਾ ਫ਼ਿਰੋਜ਼ਪੁਰ ਦੇ ਦਰਸ਼ਨ ਕਰਵਾਏ ਗਏ।

ਅਜੀਤ ਡੈਸਕ 19-11-2026
ਭਗਤਾ ਭਾਈਕਾ, 18 ਨਵੰਬਰ (ਸੁਖਪਾਲ ਸਿੰਘ ਸੋਨੀ)- ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਖ਼ੁਰਦ ਤੇ ਸਰਕਾਰੀ ਸਕੂਲ ਕੋਠਾ ਗੁਰੂ ਲੜਕੀਆਂ ਵਲੋਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਅਤੇ ਉਨ੍ਹਾਂ ਨੂੰ ਇਤਿਹਾਸਕ ਤੇ ਧਾਰਮਿਕ ਵਿਰਸੇ ਨਾਲ ਜੋੜਨ ਦੇ ਉਦੇਸ਼ ਨਾਲ ਸਾਂਝਾ ਵਿੱਦਿਅਕ ਟੂਰ ਲਗਾਇਆ ਗਿਆ।ਇਸ ਟੂਰ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਇਤਿਹਾਸਕ ਅਤੇ ਧਾਰਮਿਕ ਸਥਾਨਾਂ ਦੇ ਦਰਸ਼ਨ ਕੀਤੇ ਅਤੇ ਉਨ੍ਹਾਂ ਦੇ ਇਤਿਹਾਸ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਇਸ ਵਿੱਦਿਅਕ ਟੂਰ ਦੌਰਾਨ ਵਿਦਿਆਰਥੀਆਂ ਨੂੰ ਟਿੱਲਾ ਬਾਬਾ ਸ਼ੇਖ਼ ਫਰੀਦ ਜੀ, ਗੁਰਦੁਆਰਾ ਜਾਮਣੀ ਸਾਹਿਬ ਵਜੀਦਪੁਰ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਅਤੇ ਸਾਰਾਗੜ੍ਹੀ ਮੈਮੋਰੀਅਲ ਗੁਰਦੁਆਰਾ ਫ਼ਿਰੋਜ਼ਪੁਰ ਦੇ ਦਰਸ਼ਨ ਕਰਵਾਏ ਗਏ। ਇਸ ਤੋਂ ਬਾਅਦ ਵਿਦਿਆਰਥੀਆਂ ਨੂੰ ਹੁਸੈਨੀਵਾਲਾ ਸਰਹੱਦ ਤੇ ਸ਼ਾਮ ਦੀ ਪਰੇਡ ਦਿਖਾਈ ਗਈ, ਜਿੱਥੇ ਉਨ੍ਹਾਂ ਨੂੰ ਦੇਸ਼ ਦੇ ਇਤਿਹਾਸ ਅਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਬਾਰੇ ਜਾਣਨ ਦਾ ਮੌਕਾ ਮਿਲਿਆ ਟੂਰ ਦੌਰਾਨ ਅਧਿਆਪਕਾਂ ਵਲੋਂ ਬੱਚਿਆਂ ਨੂੰ ਵੱਖ-ਵੱਖ ਸਥਾਨਾਂ ਦੀ ਇਤਿਹਾਸਕ ਮਹੱਤਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇਸ ਮੌਕੇ ਹੈੱਡ ਟੀਚਰ ਸੁਖਦੇਵ ਸਿੰਘ ਨੇ ਕਿਹਾ ਕਿ ਅਜਿਹੇ ਵਿੱਦਿਅਕ ਟੂਰ ਵਿਦਿਆਰਥੀਆਂ ਦੇ ਗਿਆਨ ਵਿਚ ਵਾਧਾ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਆਪਣੇ ਇਤਿਹਾਸ, ਧਰਮ, ਸੱਭਿਆਚਾਰ ਅਤੇ ਦੇਸ਼ ਦੇ ਮਹਾਨ ਨਾਇਕਾਂ ਦੀਆਂ ਕੁਰਬਾਨੀਆਂ ਤੋਂ ਜਾਣੂ ਕਰਵਾਉਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਮੌਕੇ ਸਰਕਾਰੀ ਸਕੂਲ ਮਲੂਕਾ ਖ਼ੁਰਦ ਤੋਂ ਹੈੱਡ ਟੀਚਰ ਸੁਖਦੇਵ ਸਿੰਘ, ਗੁਰਪ੍ਰੀਤ ਕੌਰ, ਪਰਵਿੰਦਰ ਸਿੰਘ, ਗੁਰਦੀਪ ਸਿੰਘ, ਅਮਨਦੀਪ ਕੌਰ ਅਤੇ ਦਲਜੀਤ ਸ਼ਰਮਾ ਅਤੇ ਸਰਕਾਰੀ ਸਕੂਲ ਕੋਠਾ ਗੁਰੂ ਤੋਂ ਹੈੱਡ ਟੀਚਰ ਨਵਨੀਤ ਕੌਰ, ਹਰਪ੍ਰੀਤ ਕੌਰ, ਸੁਖਮੰਦਰ ਸਿੰਘ, ਇੰਦਰਜੀਤ ਕੌਰ ਤੇ ਅਨਮੋਲ ਵਿਦਿਆਰਥੀਆਂ ਦੇ ਨਾਲ ਮੌਜੂਦ ਸਨ।
ਪਿਛਲੀ ਖ਼ਬਰ ਕਣਕ ਦੀਆਂ ਅਗੇਤੀਆਂ ਕਿਸਮਾਂ ਦੀ ਬਿਜਾਈ ਮੁਕੰਮਲ, ਪਿਛੇਤੀ ਬਿਜਾਈ ਲਈ ਖੇਤ ਤਿਆਰ ਕਰਨ ’ਚ ਜੁਟੇ ਕਿਸਾਨ ਅਗਲੀ ਖ਼ਬਰ ਜਵਾਨੀ ਸੰਭਾਲ ਸਾਈਕਲ ਯਾਤਰਾ ਮਹਿਰਾਜ ਪੁੱਜੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।