18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਪ੍ਰਾਚੀਨ ਸ਼ਿਵ ਮੰਦਰ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗੋਪ ਅਸ਼ਟਮੀ ਦਾ ਪਵਿੱਤਰ ਤਿਉਹਾਰ

ਮੁੱਦਕੀ, 18 ਨਵੰਬਰ (ਭਾਰਤ ਭੂਸ਼ਨ ਅਗਰਵਾਲ)- ਸਥਾਨਕ ਪ੍ਰਾਚੀਨ ਸ਼ਿਵ ਮੰਦਰ ਵਿਖੇ ਗੋਪ ਅਸ਼ਟਮੀ ਦਾ ਤਿਉਹਾਰ ਧਾਰਮਿਕ ਮਰਿਆਦਾ ਅਤੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸਵੇਰ ਤੋਂ ਹੀ ਮੰਦਰ ਵਿਚ ਸ਼ਰਧਾਲੂਆਂ ਦੀ ਆਮਦ ਸ਼ੁਰੂ ਹੋ ਗਈ ਅਤੇ ਲੋਕਾਂ ਨੇ ਗਊ ਮਾਤਾ ਦੀ ਪੂਜਾ-ਅਰਚਨਾ ਕਰਕੇ ਆਪਣੇ ਪਰਿਵਾਰਾਂ ਦੀ ਸੁੱਖ - ਸ਼ਾਂਤੀ, ਖ਼ੁਸ਼ਹਾਲੀ ਅਤੇ ਤੰਦਰੁਸਤੀ ਲਈ ਅਰਦਾਸ ਕੀਤੀ।

ਅਜੀਤ ਡੈਸਕ 19-11-2026
ਮੁੱਦਕੀ, 18 ਨਵੰਬਰ (ਭਾਰਤ ਭੂਸ਼ਨ ਅਗਰਵਾਲ)- ਸਥਾਨਕ ਪ੍ਰਾਚੀਨ ਸ਼ਿਵ ਮੰਦਰ ਵਿਖੇ ਗੋਪ ਅਸ਼ਟਮੀ ਦਾ ਤਿਉਹਾਰ ਧਾਰਮਿਕ ਮਰਿਆਦਾ ਅਤੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸਵੇਰ ਤੋਂ ਹੀ ਮੰਦਰ ਵਿਚ ਸ਼ਰਧਾਲੂਆਂ ਦੀ ਆਮਦ ਸ਼ੁਰੂ ਹੋ ਗਈ ਅਤੇ ਲੋਕਾਂ ਨੇ ਗਊ ਮਾਤਾ ਦੀ ਪੂਜਾ-ਅਰਚਨਾ ਕਰਕੇ ਆਪਣੇ ਪਰਿਵਾਰਾਂ ਦੀ ਸੁੱਖ - ਸ਼ਾਂਤੀ, ਖ਼ੁਸ਼ਹਾਲੀ ਅਤੇ ਤੰਦਰੁਸਤੀ ਲਈ ਅਰਦਾਸ ਕੀਤੀ। ਮੰਦਰ ਦੇ ਪੁਜਾਰੀ ਪੰਡਿਤ ਗੋਬਿੰਦ ਰਾਮ ਨੇ ਗੋਪ ਅਸ਼ਟਮੀ ਦੇ ਧਾਰਮਿਕ ਮਹੱਤਵ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਗਊ ਮਾਤਾ ਦੀ ਸੇਵਾ ਅਤੇ ਸਾਂਭ-ਸੰਭਾਲ ਕਰਨਾ ਸਾਡੀ ਧਾਰਮਿਕ ਅਤੇ ਸਮਾਜਿਕ ਜ਼ਿੰਮੇਵਾਰੀ ਹੈ। ਸ਼ਰਧਾਲੂਆਂ ਵਲੋਂ ਗਊ ਮਾਤਾ ਨੂੰ ਤਿਲਕ ਲਗਾ ਕੇ ਹਰਾ ਚਾਰਾ, ਗੁੜ ਅਤੇ ਹੋਰ ਖਾਣ-ਪੀਣ ਦੀਆਂ ਵਸਤਾਂ ਭੇਟ ਕੀਤੀਆਂ ਗਈਆਂ। ਇਸ ਮੌਕੇ ਸ਼ਰਧਾਲੂਆਂ ਨੇ ਗਊ ਮਾਤਾ ਦੀ ਪਰਿਕਰਮਾ ਕਰਕੇ ਧਾਰਮਿਕ ਰਸਮਾਂ ਨਿਭਾਈਆਂ ਅਤੇ ਗਊ ਸੇਵਾ ਨੂੰ ਆਪਣੇ ਜੀਵਨ ਦਾ ਅਹਿਮ ਹਿੱਸਾ ਬਣਾਉਣ ਦਾ ਸੰਕਲਪ ਲਿਆ। ਮੰਦਰ ਵਿਖੇ ਹਵਨ-ਯੱਗ ਵੀ ਕਰਵਾਇਆ ਗਿਆ। ਇਸ ਤੋਂ ਇਲਾਵਾ ਸ਼ਰਧਾਲੂਆਂ ਲਈ ਪੂੜੀ-ਛੋਲਿਆਂ ਅਤੇ ਜਲੇਬੀਆਂ ਦਾ ਲੰਗਰ ਲਗਾਇਆ ਗਿਆ।
ਪਿਛਲੀ ਖ਼ਬਰ ਇਗਨੂ ਵਲੋਂ ਦਸੰਬਰ ਪ੍ਰੀਖਿਆਵਾਂ ਦੀਆਂ ਹਾਲ ਟਿਕਟਾਂ ਜਾਰੀ ਵਿਦਿਆਰਥੀ ਸੰਤ ਕਬੀਰ ਕਾਲਜ ਜ਼ੀਰਾ ਤੋਂ ਵੀ ਪ੍ਰਾਪਤ ਕਰ ਸਕਦੇ ਹ... ਅਗਲੀ ਖ਼ਬਰ ਗੁਰੂਹਰਸਹਾਏ ਹਲਕੇ ਤੋਂ ਚੋਣ ਮੈਦਾਨ ’ਚ ਨਿੱਤਰਨ ਲਈ ਗੁਰਭੇਜ ਸਿੰਘ ਟਿੱਬੀ ਨੇ ਪੇਸ਼ ਕੀਤੀ ਦਾਅਵੇਦਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।