18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਵਿਧਾਇਕ ਸਵਨਾ ਨੇ ਰੱਖਿਆ ਨੀਂਹ ਪੱਥਰ, 20 ਪਿੰਡਾਂ ਦੇ ਕਿਸਾਨਾਂ ਨੂੰ ਮਿਲੇਗਾ ਸਿੱਧਾ ਲਾਭ

ਫ਼ਾਜ਼ਿਲਕਾ, 18 ਨਵੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਹਲਕਾ ਫ਼ਾਜ਼ਿਲਕਾ ਦੇ ਕਿਸਾਨਾਂ ਨੂੰ ਇਕ ਹੋਰ ਵੱਡੀ ਸੌਗਾਤ ਦਿੰਦਿਆਂ 14 ਕਰੋੜ ਰੁਪਏ ਦੀ ਲਾਗਤ ਨਾਲ ਕੰਕਰੀਟ ਲਾਈਨਿੰਗ ਵਾਲੀ ਨਵੀਂ ‘ਮੌਜਮ ਮਾਈਨਰ’ ਨਹਿਰ ਦੀ ਉਸਾਰੀ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ। ਹਲਕਾ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਪਿੰਡ ਓਝਾ ਵਾਲੀ ਅਤੇ ਸੰਤ ਖੀਵਾਪੁਰ ਵਿਖੇ ਇਸ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ।

ਅਜੀਤ ਡੈਸਕ 19-11-2026
ਫ਼ਾਜ਼ਿਲਕਾ, 18 ਨਵੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਹਲਕਾ ਫ਼ਾਜ਼ਿਲਕਾ ਦੇ ਕਿਸਾਨਾਂ ਨੂੰ ਇਕ ਹੋਰ ਵੱਡੀ ਸੌਗਾਤ ਦਿੰਦਿਆਂ 14 ਕਰੋੜ ਰੁਪਏ ਦੀ ਲਾਗਤ ਨਾਲ ਕੰਕਰੀਟ ਲਾਈਨਿੰਗ ਵਾਲੀ ਨਵੀਂ ‘ਮੌਜਮ ਮਾਈਨਰ’ ਨਹਿਰ ਦੀ ਉਸਾਰੀ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ। ਹਲਕਾ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਪਿੰਡ ਓਝਾ ਵਾਲੀ ਅਤੇ ਸੰਤ ਖੀਵਾਪੁਰ ਵਿਖੇ ਇਸ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ। ਇਸ ਮਾਈਨਰ ਦੇ ਬਣਨ ਨਾਲ ਇਲਾਕੇ ਦੇ ਲਗਭਗ 20 ਪਿੰਡਾਂ ਦੇ ਕਿਸਾਨਾਂ ਨੂੰ ਸਿੰਚਾਈ ਲਈ ਵੱਡੀ ਸਹੂਲਤ ਮਿਲੇਗੀ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਦੱਸਿਆ ਕਿ ਇਹ ਮੌਜਮ ਮਾਈਨਰ ਨਹਿਰ ਲਗਭਗ 21 ਕਿੱਲੋਮੀਟਰ ਲੰਬੀ ਹੋਵੇਗੀ ਅਤੇ ਇਸ ਦਾ ਨਿਰਮਾਣ ਕਾਰਜ ਕਰੀਬ 2 ਮਹੀਨਿਆਂ ਵਿਚ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਲਾਕਾ ਵਾਸੀਆਂ ਅਤੇ ਕਿਸਾਨਾਂ ਦੀ ਇਹ ਬੜੀ ਪੁਰਾਣੀ ਮੰਗ ਸੀ ਕਿ ਇਸ ਨਹਿਰ ਨੂੰ ਕੰਕਰੀਟ ਲਾਈਨਿੰਗ ਨਾਲ ਪੱਕਾ ਕੀਤਾ ਜਾਵੇ, ਜਿਸ ਨੂੰ ਅੱਜ ਪੂਰਾ ਕਰ ਦਿੱਤਾ ਗਿਆ ਹੈ। ਇਸ ਨਾਲ ਪਿੰਡ ਓਝਾ ਵਾਲੀ, ਨਵਾਂ ਓਝਾ ਵਾਲੀ, ਸੰਤ ਖੀਵਾ ਪੁਰ, ਝੋਕ ਡਿੱਪੂਲਾਣਾ, ਢਾਣੀ ਬੁਰਜ ਵਾਲੀ, ਥੇਹ ਕਲੰਦਰ, ਹਸਤਾ ਕਲਾਂ, ਨਿਓਲਾ, ਗੁਲਾਬ ਰਸੂਲ, ਕਾਂਵਾਂ ਵਾਲੀ, ਗਾਗਨ ਕੇ, ਗੰਜੂਆਣਾ ਅਤੇ ਮੌਜ਼ਮ ਸਮੇਤ ਅਨੇਕਾਂ ਪਿੰਡਾਂ ਦੇ ਖੇਤਾਂ ਤੱਕ ਨਹਿਰੀ ਪਾਣੀ ਦੀ ਪਹੁੰਚ ਹੋਰ ਸੁਖਾਲੀ ਹੋਵੇਗੀ। ਵਿਧਾਇਕ ਸਵਨਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀ ਰਹਿਨੁਮਾਈ ਹੇਠ ਪਿਛਲੇ ਪੌਣੇ ਪੰਜ ਸਾਲਾਂ ਦੌਰਾਨ ਹਲਕੇ ਦੇ ਕਿਸਾਨਾਂ ਨੂੰ ਟੇਲਾਂ ਤੱਕ ਪੂਰਾ ਨਹਿਰੀ ਪਾਣੀ ਮੁਹੱਈਆ ਕਰਵਾਇਆ ਗਿਆ ਹੈ ਅਤੇ ਪਾਣੀ ਦੀ ਮਾਤਰਾ ਵਧਾਉਣ ਲਈ ਨਵੀਆਂ ਨਹਿਰਾਂ ਦਾ ਜਾਲ ਵਿਛਾਇਆ ਜਾ ਰਿਹਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸੂਬਾ ਸਰਕਾਰ ਵਲੋਂ ਹਲਕੇ ਵਿਚ ਬਿਨਾਂ ਕਿਸੇ ਪਾਰਟੀਬਾਜ਼ੀ ਜਾਂ ਭੇਦਭਾਵ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਫ਼ੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾ ਰਹੀ।
ਪਿਛਲੀ ਖ਼ਬਰ ਵਿਅਕਤੀ ਦੀ ਕੁੱਟਮਾਰ ਕਰਨ ਵਾਲੇ 8 ਜਣਿਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਇਗਨੂ ਵਲੋਂ ਦਸੰਬਰ ਪ੍ਰੀਖਿਆਵਾਂ ਦੀਆਂ ਹਾਲ ਟਿਕਟਾਂ ਜਾਰੀ ਵਿਦਿਆਰਥੀ ਸੰਤ ਕਬੀਰ ਕਾਲਜ ਜ਼ੀਰਾ ਤੋਂ ਵੀ ਪ੍ਰਾਪਤ ਕਰ ਸਕਦੇ ਹ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।