20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਸਮਰਸਤਾ ਸੰਕਲਪ ਯਾਤਰਾ ਦਾ ਜ਼ੀਰਾ ਪੁੱਜਣ ’ਤੇ ਭਾਜਪਾ ਵਰਕਰਾਂ ਵਲੋਂ ਭਰਵਾਂ ਸਵਾਗਤ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ 650ਵੀਂ ਜੈਅੰਤੀ ਨੂੰ ਸਮਰਪਿਤ ਹੈ ਇਹ ਯਾਤਰਾ: ਸਿਵੇਸ਼ ਕੁਮਾਰ ਰਾਮ

ਜ਼ੀਰਾ, 20 ਨਵੰਬਰ(ਪ੍ਰਤਾਪ ਸਿੰਘ ਹੀਰਾ)-ਗੁਰੂ ਰਵਿਦਾਸ ਜੀ ਦੀ 650ਵੀਂ ਜਯੰਤੀ ਦੇ ਸਬੰਧ ਵਿਚ ਭਾਰਤੀ ਜਨਤਾ ਪਾਰਟੀ ਵਲੋਂ ਦੇਸ਼ ਭਰ ਵਿਚ ਕੱਢੀ ਜਾ ਰਹੀ ‘ਸਮਰਸਤਾ ਸੰਕਲਪ ਯਾਤਰਾ’ ਅੱਜ ਜ਼ੀਰਾ ਪੁੱਜੀ। ਜਿੱਥੇ ਪਾਰਟੀ ਆਗੂਆਂ ਅਤੇ ਵਰਕਰਾਂ ਵਲੋਂ ਨਿੱਘਾ ਅਤੇ ਭਰਵਾਂ ਸਵਾਗਤ ਕੀਤਾ ਗਿਆ।

ਜ਼ੀਰਾ ਵਿਖੇ ‘ਸਮਰਸਤਾ ਸੰਕਲਪ ਯਾਤਰਾ’ ਦੇ ਪੁੱਜਣ ’ਤੇ ਸਵਾਗਤ ਕਰਦੇ ਹੋਏ ਅਵਤਾਰ ਸਿੰਘ ਜ਼ੀਰਾ ਭਾਜਪਾ ਆਗੂ ਅਤੇ ਵਰਕਰ। ਤਸਵੀਰ-ਪ੍ਰਤਾਪ ਸਿੰਘ ਹੀਰਾ 21-11-2026
ਜ਼ੀਰਾ, 20 ਨਵੰਬਰ(ਪ੍ਰਤਾਪ ਸਿੰਘ ਹੀਰਾ)-ਗੁਰੂ ਰਵਿਦਾਸ ਜੀ ਦੀ 650ਵੀਂ ਜਯੰਤੀ ਦੇ ਸਬੰਧ ਵਿਚ ਭਾਰਤੀ ਜਨਤਾ ਪਾਰਟੀ ਵਲੋਂ ਦੇਸ਼ ਭਰ ਵਿਚ ਕੱਢੀ ਜਾ ਰਹੀ ‘ਸਮਰਸਤਾ ਸੰਕਲਪ ਯਾਤਰਾ’ ਅੱਜ ਜ਼ੀਰਾ ਪੁੱਜੀ। ਜਿੱਥੇ ਪਾਰਟੀ ਆਗੂਆਂ ਅਤੇ ਵਰਕਰਾਂ ਵਲੋਂ ਨਿੱਘਾ ਅਤੇ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਵਿਧਾਨ ਸਭਾ ਹਲਕਾ ਜ਼ੀਰਾ ਦੇ ਇੰਚਾਰਜ ਅਵਤਾਰ ਸਿੰਘ ਜ਼ੀਰਾ ਅਤੇ ਯੂਥ ਆਗੂ ਹਰਬੀਰਇੰਦਰ ਸਿੰਘ ਦੀ ਅਗਵਾਈ ਹੇਠ ਰੱਖੇ ਗਏ ਇਸ ਸਵਾਗਤੀ ਸਮਾਗਮ ਦੌਰਾਨ ਸੈਂਕੜੇ ਭਾਜਪਾ ਵਰਕਰਾਂ ਨੇ ਯਾਤਰਾ ਦੇ ਪੁੱਜਣ ’ਤੇ ਫੁੱਲਾਂ ਦੀ ਵਰਖਾ ਕੀਤੀ ਅਤੇ ਜੈਕਾਰਿਆਂ ਨਾਲ ਮਾਹੌਲ ਨੂੰ ਭਗਤੀਮਈ ਬਣਾ ਦਿੱਤਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਯਾਤਰਾ ਦੇ ਇੰਚਾਰਜ, ਭਾਜਪਾ ਐੱਸ.ਸੀ. ਮੋਰਚਾ ਦੇ ਰਾਸ਼ਟਰੀ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸਿਵੇਸ਼ ਕੁਮਾਰ ਰਾਮ ਨੇ ਦੱਸਿਆ ਕਿ ਇਸ ਪਵਿੱਤਰ ਯਾਤਰਾ ਦਾ ਸ਼ੁਭ ਆਰੰਭ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਵਲੋਂ 18 ਨਵੰਬਰ ਨੂੰ ਜਲੰਧਰ ਦੇ ਪਿੰਡ ਰਾਏਪੁਰ ਰਸੂਲਪੁਰ ਤੋਂ ਕੀਤਾ ਗਿਆ ਸੀ। ਉਨ੍ਹਾਂ ਯਾਤਰਾ ਦੇ ਰੂਟ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਯਾਤਰਾ ਜਲੰਧਰ, ਹੁਸ਼ਿਆਰਪੁਰ, ਮੁਕੇਰੀਆਂ, ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ਅਤੇ ਤਰਨਤਾਰਨ ਤੋਂ ਹੁੰਦੀ ਹੋਈ ਅੱਜ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਹਲਕਾ ਜ਼ੀਰਾ ਵਿਖੇ ਪੁੱਜੀ ਹੈ। ਇਸ ਤੋਂ ਬਾਅਦ ਇਹ ਯਾਤਰਾ ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਸੰਗਰੂਰ, ਲੁਧਿਆਣਾ, ਰੋਪੜ, ਮੋਹਾਲੀ ਅਤੇ ਚੰਡੀਗੜ੍ਹ ਤੋਂ ਹੁੰਦੀ ਹੋਈ 3 ਦਸੰਬਰ ਨੂੰ ਗੁਰੂ ਰਵਿਦਾਸ ਜੀ ਦੇ ਜਨਮ ਅਸਥਾਨ ਸੀਰ ਗੋਵਰਧਨਪੁਰ, ਵਾਰਾਨਸੀ ਉੱਤਰ ਪ੍ਰਦੇਸ਼ ਵਿਖੇ ਜਾ ਕੇ ਸਮਾਪਤ ਹੋਵੇਗੀ। ਵਿਰੋਧੀ ਪਾਰਟੀਆਂ ਵਲੋਂ ਇਸ ਯਾਤਰਾ ’ਤੇ ਕੀਤੀ ਜਾ ਰਹੀ ਬਿਆਨਬਾਜ਼ੀ ਦਾ ਜਵਾਬ ਦਿੰਦਿਆਂ ਰਾਜ ਸਭਾ ਮੈਂਬਰ ਸਿਵੇਸ਼ ਕੁਮਾਰ ਰਾਮ ਨੇ ਸਪੱਸ਼ਟ ਕੀਤਾ ਕਿ ਇਹ ਯਾਤਰਾ ਪੂਰੀ ਤਰ੍ਹਾਂ ਗੁਰੂ ਰਵਿਦਾਸ ਜੀ ਦੀ 650ਵੀਂ ਜਯੰਤੀ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਸਮਰਪਿਤ ਹੈ। ਉਨ੍ਹਾਂ ਕਿਹਾ ਕਿ ਇਸ ਧਾਰਮਿਕ ਅਤੇ ਸਮਾਜਿਕ ਸਦਭਾਵਨਾ ਵਾਲੀ ਯਾਤਰਾ ਦਾ ਕਿਸੇ ਵੀ ਤਰ੍ਹਾਂ ਦੀ ਰਾਜਨੀਤੀ ਨਾਲ ਕੋਈ ਸਬੰਧ ਨਹੀਂ ਹੈ, ਸਗੋਂ ਇਸ ਦਾ ਮੁੱਖ ਮਕਸਦ ਸਮਾਜ ਵਿਚ ਆਪਸੀ ਭਾਈਚਾਰਕ ਸਾਂਝ ਅਤੇ ਸਮਰਸਤਾ ਦਾ ਸੰਦੇਸ਼ ਫੈਲਾਉਣਾ ਹੈ। ਉਨ੍ਹਾਂ ਦੱਸਿਆ ਕਿ ਗੁਰੂ ਸਾਹਿਬ ਜੀ ਦੀ 650ਵੀਂ ਜਯੰਤੀ ਪੂਰੇ ਦੇਸ਼ ਵਿਚ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਈ ਜਾ ਰਹੀ ਹੈ। ਸਥਾਨਕ ਆਗੂਆਂ ਅਵਤਾਰ ਸਿੰਘ ਜ਼ੀਰਾ ਅਤੇ ਹਰਬੀਰਇੰਦਰ ਸਿੰਘ ਨੇ ਯਾਤਰਾ ਦੇ ਜ਼ੀਰਾ ਪੁੱਜਣ ’ਤੇ ਸਮੂਹ ਸੰਗਤ ਅਤੇ ਪਾਰਟੀ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਗੁਰੂ ਰਵਿਦਾਸ ਜੀ ਵਲੋਂ ਦਰਸਾਏ ਗਏ ਸਮਾਨਤਾ ਅਤੇ ਸੇਵਾ ਦੇ ਮਾਰਗ ’ਤੇ ਚੱਲਣਾ ਹੀ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਹੈ। ਇਸ ਦੌਰਾਨ ਯਾਤਰਾ ਨਾਲ ਚੱਲ ਰਹੇ ਪਤਵੰਤੇ ਆਗੂਆਂ ਨੂੰ ਸਿਰੋਪੇ ਅਤੇ ਗੁਰੂ ਰਵਿਦਾਸ ਜੀ ਦੀਆਂ ਤਸਵੀਰਾਂ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਯਾਤਰਾ ਦਾ ਸਵਾਗਤ ਕਰਨ ਵਾਲਿਆਂ ਵਿਚ ਸਿਤਾਰਾ ਸਿੰਘ ਸੂਬਾ ਕਾਰਜਕਾਰੀ ਮੈਂਬਰ, ਅਨੰਦ ਚੌਹਾਨ ਯਾਤਰਾ ਪ੍ਰਭਾਰੀ ਦਿੱਲੀ, ਯਾਦਵਿੰਦਰ ਸਿੰਘ ਰਾਸ਼ਟਰੀ ਮੀਤ ਪ੍ਰਧਾਨ ਯੁਵਾ ਮੋਰਚਾ, ਆਸ਼ੂ ਸਾਂਪਲਾ ਉਪ ਪ੍ਰਧਾਨ ਭਾਜਪਾ ਪੰਜਾਬ, ਦੇਸ਼ ਰਾਜ ਕਰਨਵਾਲ ਸਾਬਕਾ ਰਾਜ ਮੰਤਰੀ ਉੱਤਰਾਖੰਡ, ਅਜੇਵੀਰ ਸਿੰਘ ਰੰਧਾਵਾ, ਸੋਨੂੰ ਅਹੀਰਵਾਲ, ਕੁੰਵਰ ਵਿਜੇ ਪ੍ਰਤਾਪ ਸਿੰਘ, ਸਾਧਵੀ ਰੇਣੁਕਾ, ਸਰਬਪ੍ਰੀਤ ਕੌਰ, ਬਾਬਾ ਸੋਨੂੰ ਸ਼ਾਹ, ਵਿਸ਼ਾਲ ਸੂਦ ਵਿੱਕੀ ਸ਼ਹਿਰੀ ਸਰਕਲ ਪ੍ਰਧਾਨ ਜ਼ੀਰਾ, ਜਸਵਿੰਦਰ ਸਿੰਘ ਸ਼ਹੀਦ ਦਿਹਾਤੀ ਸਰਕਲ ਪ੍ਰਧਾਨ, ਕੈਪਟਨ ਸਵਰਨ ਸਿੰਘ ਸ਼ਾਹਵਾਲਾ ਜ਼ਿਲ੍ਹਾ ਜਨਰਲ ਸਕੱਤਰ, ਮੰਨੂ ਘੁੱਰਕੀ ਯੁਵਾ ਮੋਰਚਾ ਪ੍ਰਧਾਨ, ਹਰਵਿੰਦਰ ਸਿੰਘ ਭਿੰਦਾ ਸਰਕਲ ਪ੍ਰਧਾਨ ਮਹੀਆਂ ਵਾਲਾ, ਮਨਮੋਹਨ ਸਿੰਘ ਮੱਲਾਂਵਾਲਾ ਸਰਕਲ ਪ੍ਰਧਾਨ, ਚੰਦ ਸਿੰਘ ਬਾਠ ਕੱਚਰਭੰਨ, ਜਸਵੰਤ ਸਿੰਘ ਢੰਡੀਆਂ, ਦਲਬੀਰ ਸਿੰਘ ਜੇ.ਈ., ਅਮਰੀਕ ਸਿੰਘ ਔਲਖ, ਗੁਰਨਾਮ ਸਿੰਘ ਬਹਿਕ ਗੁੱਜਰਾਂ, ਜਗਜੀਤ ਸਿੰਘ ਫੇਰੋਕੇ, ਬਲਕਾਰ ਸਿੰਘ ਨੂਰਪੁਰ, ਪ੍ਰਤਾਪ ਸਿੰਘ ਤਲਵੰਡੀ ਜੱਲੇ ਖਾਂ, ਹਰਦੀਪ ਸਿੰਘ ਸਾਬਕਾ ਸਰਪੰਚ, ਬਲਵਿੰਦਰ ਸਿੰਘ ਮੱਲੀ, ਗੁਰਤੇਜ ਸਿੰਘ ਗਿੱਲ, ਮਲਕੀਤ ਸਿੰਘ ਪੰਡੋਰੀ, ਚਮਕੌਰ ਸਿੰਘ ਰੰਧਾਵਾ, ਹਰੀਦਾਸ ਚੌਹਾਨ ਅਤੇ ਚਮਕੌਰ ਸਿੰਘ ਲੌਂਗੋਵਾਲ ਸਮੇਤ ਵੱਡੀ ਗਿਣਤੀ ਵਿਚ ਭਾਜਪਾ ਵਰਕਰ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਮਿਲਾਵਟਖੋਰੀ ਦੀਆਂ ਰਿਪੋਰਟਾਂ ਜਨਤਕ ਨਾ ਕਰਨ ’ਤੇ ਬੀ.ਕੇ.ਯੂ. ਪੰਜਾਬ ਵਲੋਂ ਸਿਹਤ ਵਿਭਾਗ ਨੂੰ ਅਲਟੀਮੇਟਮ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂਹਰਸਹਾਏ ਵਿਖੇ ਨਗਰ ਕੀਰਤਨ ਸਜਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।