ਗੁਰਦੁਆਰਾ ਅਕਾਲਗੜ੍ਹ ਸਾਹਿਬ ਵਲੋਂ ਗੁਰੂ ਨਾਨਕ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਕੱਲ੍ਹ-ਭਾਈ ਨੰਢਾ
ਫ਼ਿਰੋਜ਼ਪੁਰ 21 ਨਵੰਬਰ(ਸੁਖਵਿੰਦਰ ਸਿੰਘ)-ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਗੁਰੂ ਨਾਨਕ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਅਕਾਲਗੜ੍ਹ ਸਾਹਿਬ ਫ਼ਿਰੋਜ਼ਪੁਰ ਸ਼ਹਿਰ ਵਲੋਂ 23 ਨਵੰਬਰ ਦਿਨ ਸੋਮਵਾਰ ਨੂੰ ਪੂਰੀ ਸ਼ਰਧਾ ਭਾਵਨਾ ਨਾਲ ਸਜਾਇਆ ਜਾਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਿੰਘ ਸਭਾ ਅਕਾਲਗੜ੍ਹ ਕਮੇਟੀ ਦੇ ਸਕੱਤਰ ਭਾਈ ਕੁਲਦੀਪ ਸਿੰਘ ਨੰਢਾ ਅਤੇ ਗੁਰਬਖਸ਼ ਸਿੰਘ ਭੋਲਾ ਨੇ ਦੱਸਿਆ ਕਿ ਇਹ ਨਗਰ ਕੀਰਤਨ ਦੁਪਹਿਰੇ 1 ਵਜੇ ਆਰੰਭ ਹੋ ਕੇ ਬਾਂਸੀ ਗੇਟ ਰਾਹੀਂ ਵਾਇਆ ਮੇਨ ਬਜਾਰ ਹੁੰਦੇ ਹੋਏ ਸ਼ਹੀਦ ਊਧਮ ਸਿੰਘ ਚੌਂਕ ਤੋਂ ਵਾਪਸ ਜੱਸਾ ਸਿੰਘ ਰਾਮਗੜ੍ਹੀਆ ਗੇਟ ਰਾਹੀਂ ਮੱਖੂ ਗੇਟ ਹੁੰਦਾ ਹੋਇਆ ਵਾਪਸ ਗੁਰਦੁਆਰਾ ਅਕਾਲਗੜ੍ਹ ਸਾਹਿਬ ਪਹੁੰਚੇਗਾ।
ਅਜੀਤ ਡੈਸਕ
22-11-2026