22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਸਕੂਲ ਆਫ਼ ਐਮੀਨੈਂਸ ਰਾਮਸਰਾ ਦੇ ਵਿਦਿਆਰਥੀ ਦੀਪਕ ਨੇ ਹਾਸਿਲ ਕੀਤਾ ਪਹਿਲਾ ਸਥਾਨ

ਬੱਲੂਆਣਾ, 22 ਨਵੰਬਰ (ਜਸਮੇਲ ਸਿੰਘ ਢਿੱਲੋਂ)-ਸਕੂਲ ਆਫ਼ ਐਮੀਨੈਂਸ ਫ਼ਾਜ਼ਿਲਕਾ ਵਿਖੇ ਕਰਵਾਈ ਗਈ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ-2026 ਵਿਚ ਸਕੂਲ ਆਫ਼ ਐਮੀਨੈਂਸ ਰਾਮਸਰਾ ਦੇ ਦਸਵੀਂ ਜਮਾਤ ਦੇ ਵਿਦਿਆਰਥੀ ਦੀਪਕ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜ਼ਿਲ੍ਹੇ ਭਰ ਵਿਚੋਂ ਪਹਿਲਾ ਸਥਾਨ ਹਾਸਿਲ ਕਰਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ। ਵਿਦਿਆਰਥੀ ਨੇ ਵਿਗਿਆਨ ਵਿਸ਼ੇ ਤਹਿਤ ‘ਦੇਸੀ ਖੇਤੀਬਾੜੀ ਤਕਨੀਕਾਂ’ ਵਿਸ਼ੇ ’ਤੇ ਆਪਣਾ ਪ੍ਰੋਜੈਕਟ ਪੇਸ਼ ਕੀਤਾ, ਜਿਸ ਨੂੰ ਜੱਜਾਂ ਵਲੋਂ ਕਾਫ਼ੀ ਸਰਾਹਿਆ ਗਿਆ।

ਅਜੀਤ ਡੈਸਕ 23-11-2026
ਬੱਲੂਆਣਾ, 22 ਨਵੰਬਰ (ਜਸਮੇਲ ਸਿੰਘ ਢਿੱਲੋਂ)-ਸਕੂਲ ਆਫ਼ ਐਮੀਨੈਂਸ ਫ਼ਾਜ਼ਿਲਕਾ ਵਿਖੇ ਕਰਵਾਈ ਗਈ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ-2026 ਵਿਚ ਸਕੂਲ ਆਫ਼ ਐਮੀਨੈਂਸ ਰਾਮਸਰਾ ਦੇ ਦਸਵੀਂ ਜਮਾਤ ਦੇ ਵਿਦਿਆਰਥੀ ਦੀਪਕ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜ਼ਿਲ੍ਹੇ ਭਰ ਵਿਚੋਂ ਪਹਿਲਾ ਸਥਾਨ ਹਾਸਿਲ ਕਰਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ। ਵਿਦਿਆਰਥੀ ਨੇ ਵਿਗਿਆਨ ਵਿਸ਼ੇ ਤਹਿਤ ‘ਦੇਸੀ ਖੇਤੀਬਾੜੀ ਤਕਨੀਕਾਂ’ ਵਿਸ਼ੇ ’ਤੇ ਆਪਣਾ ਪ੍ਰੋਜੈਕਟ ਪੇਸ਼ ਕੀਤਾ, ਜਿਸ ਨੂੰ ਜੱਜਾਂ ਵਲੋਂ ਕਾਫ਼ੀ ਸਰਾਹਿਆ ਗਿਆ। ਇਸ ਪ੍ਰੋਜੈਕਟ ਦੀ ਤਿਆਰੀ ਵਿਚ ਸਕੂਲ ਦੀ ਸਾਇੰਸ ਅਧਿਆਪਕਾ ਨਿਹਾਰਿਕਾ ਅਰੋੜਾ ਅਤੇ ਅੰਗਰੇਜ਼ੀ ਅਧਿਆਪਕ ਸੁਰਿੰਦਰ ਸਿੰਘ ਨੇ ਵਿਦਿਆਰਥੀ ਨੂੰ ਵਿਸ਼ੇਸ਼ ਸਹਿਯੋਗ ਅਤੇ ਮਾਰਗਦਰਸ਼ਨ ਦਿੱਤਾ। ਅਧਿਆਪਕਾਂ ਦੀ ਮਿਹਨਤ ਅਤੇ ਵਿਦਿਆਰਥੀ ਦੀ ਵਿਸ਼ੇ ਪ੍ਰਤੀ ਡੂੰਘੀ ਸਮਝ ਸਦਕਾ ਦੀਪਕ ਨੇ ਜ਼ਿਲ੍ਹੇ ਦੇ ਹੋਰਨਾਂ ਸਕੂਲਾਂ ਦੇ ਵਿਦਿਆਰਥੀਆਂ ਨੂੰ ਪਛਾੜਦਿਆਂ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਅਜੈ ਕੁਮਾਰ ਸ਼ਰਮਾ, ਸਕੂਲ ਆਫ਼ ਐਮੀਨੈਂਸ ਫ਼ਾਜ਼ਿਲਕਾ ਦੇ ਪ੍ਰਿੰਸੀਪਲ ਹਰੀ ਰਾਮ ਕੰਬੋਜ ਅਤੇ ਡਾਈਟ ਫ਼ਾਜ਼ਿਲਕਾ ਦੇ ਪ੍ਰਿੰਸੀਪਲ ਰਾਜਿੰਦਰ ਵਿਖੋਣਾ ਵੱਲੋਂ ਵਿਦਿਆਰਥੀ ਦੀਪਕ ਅਤੇ ਉਸ ਦੇ ਮਾਰਗਦਰਸ਼ਕ ਅਧਿਆਪਕਾਂ ਨਿਹਾਰਿਕਾ ਅਰੋੜਾ ਤੇ ਸੁਰਿੰਦਰ ਸਿੰਘ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਸਕੂਲ ਵਾਪਸ ਪਹੁੰਚਣ ’ਤੇ ਪ੍ਰਿੰਸੀਪਲ ਮੈਡਮ ਨਵਜੋਤ ਕੌਰ ਖਹਿਰਾ ਅਤੇ ਸਮੂਹ ਅਧਿਆਪਕਾਂ ਵਲੋਂ ਦੀਪਕ ਦਾ ਨਿੱਘਾ ਸਵਾਗਤ ਕਰਦਿਆਂ ਉਸ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ ਗਈ। ਪ੍ਰਿੰਸੀਪਲ ਨੇ ਵਿਦਿਆਰਥੀ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਅਜਿਹੀਆਂ ਪ੍ਰਾਪਤੀਆਂ ਹੋਰਨਾਂ ਵਿਦਿਆਰਥੀਆਂ ਲਈ ਵੀ ਪ੍ਰੇਰਨਾ ਦਾ ਸਰੋਤ ਬਣਦੀਆਂ ਹਨ। ਉਨ੍ਹਾਂ ਦੀਪਕ ਨੂੰ ਭਵਿੱਖ ਵਿਚ ਵੀ ਸਾਇੰਸ ਦੇ ਨਾਲ-ਨਾਲ ਹੋਰਨਾਂ ਵਿਸ਼ਿਆਂ ਵਿਚ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਦੇ ਰਹਿਣ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਝੋਨਾ ਵੱਢਣ ਤੋਂ ਰੋਕਣ ’ਤੇ ਕੁੱਟਮਾਰ ਕਰਨ ਵਾਲੇ 13 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਵਿੱਤ ਮੰਤਰੀ ਚੀਮਾ ਦੀ ਕੋਠੀ ਅੱਗੇ ਸਪੈਸ਼ਲ ਕੇਡਰ ਅਧਿਆਪਕ ਫ਼ਰੰਟ ਤੇ ਪੁਲਿਸ ਵਿਚਾਲੇ ਹੋਈ ਜ਼ਬਰਦਸਤ ਖਿੱਚ ਧੂਹ 200 ਤੋਂ ਵ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।