22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਪਲਸ ਪੋਲੀਓ ਮੁਹਿੰਮ ਦੇ ਪਹਿਲੇ ਦਿਨ 72,764 ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੂੰਦਾਂ- ਡਾ. ਕਵਿਤਾ ਸਿੰਘ

ਫ਼ਾਜ਼ਿਲਕਾ, 22 ਨਵੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਫ਼ਾਜ਼ਿਲਕਾ ਵਲੋਂ ਸਿਵਲ ਸਰਜਨ ਡਾ. ਕਵਿਤਾ ਸਿੰਘ ਦੀ ਅਗਵਾਈ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ.

ਅਜੀਤ ਡੈਸਕ 23-11-2026
ਫ਼ਾਜ਼ਿਲਕਾ, 22 ਨਵੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਫ਼ਾਜ਼ਿਲਕਾ ਵਲੋਂ ਸਿਵਲ ਸਰਜਨ ਡਾ. ਕਵਿਤਾ ਸਿੰਘ ਦੀ ਅਗਵਾਈ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਿੰਕੂ ਚਾਵਲਾ ਦੀ ਦੇਖ-ਰੇਖ ਹੇਠ ਚਲਾਈ ਜਾ ਰਹੀ ਪਲਸ ਪੋਲੀਓ ਮੁਹਿੰਮ ਦੇ ਪਹਿਲੇ ਦਿਨ ਜ਼ਿਲ੍ਹੇ ਵਿਚ 72,764 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ। ਇਸ ਤਰਾਂ ਫ਼ਾਜ਼ਿਲਕਾ ਜ਼ਿਲ੍ਹੇ ਨੇ ਪਹਿਲੇ ਹੀ ਦਿਨ 50 ਫ਼ੀਸਦੀ ਤੋਂ ਵੱਧ ਟੀਚਾ ਹਾਸਿਲ ਕਰ ਲਿਆ ਹੈ। ਸਿਵਲ ਸਰਜਨ ਡਾ. ਕਵਿਤਾ ਸਿੰਘ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਕਾਰਨ 0 ਤੋਂ 5 ਸਾਲ ਤੱਕ ਦਾ ਕੋਈ ਬੱਚਾ ਪਹਿਲੇ ਦਿਨ ਬੂੰਦਾਂ ਪੀਣ ਤੋਂ ਵਾਂਝਾ ਰਹਿ ਗਿਆ ਹੈ, ਤਾਂ ਉਹ 23 ਅਤੇ 24 ਨਵੰਬਰ ਨੂੰ ਘਰ-ਘਰ ਪਹੁੰਚਣ ਵਾਲੀਆਂ ਸਿਹਤ ਵਿਭਾਗ ਦੀਆਂ ਟੀਮਾਂ ਤੋਂ ਆਪਣੇ ਬੱਚੇ ਨੂੰ ਬੂੰਦਾਂ ਜ਼ਰੂਰ ਪਿਲਾਉਣ। ਉਨ੍ਹਾਂ ਸਮਾਜ ਸੇਵੀ ਸੰਸਥਾਵਾਂ, ਮੀਡੀਆ ਅਤੇ ਆਮ ਲੋਕਾਂ ਨੂੰ ਵੀ ਇਸ ਮੁਹਿੰਮ ਵਿਚ ਪੂਰਾ ਸਹਿਯੋਗ ਦੇਣ ਦੀ ਅਪੀਲ ਕੀਤੀ। ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਿੰਕੂ ਚਾਵਲਾ ਨੇ ਦੱਸਿਆ ਕਿ ਮੁਹਿੰਮ ਦੌਰਾਨ ਜ਼ਿਲੇ੍ਹ ਦੇ ਕੁੱਲ 1,41,732 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਦਾ ਟੀਚਾ ਮਿਥਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜ ਸਾਲ ਤੱਕ ਦੇ ਹਰ ਬੱਚੇ ਨੂੰ ਬੂੰਦਾਂ ਪਿਲਾਉਣੀਆਂ ਲਾਜ਼ਮੀ ਹਨ, ਭਾਵੇਂ ਬੱਚਾ ਬਿਮਾਰ ਹੋਵੇ, ਪਹਿਲਾਂ ਬੂੰਦਾਂ ਪੀ ਚੁੱਕਾ ਹੋਵੇ ਜਾਂ ਨਵ ਜੰਮਿਆ ਹੋਵੇ। ਇਸ ਮੌਕੇ ਡਾ. ਲਵਪ੍ਰੀਤ ਸਿੰਘ, ਮਾਸ ਮੀਡੀਆ ਵਿੰਗ ਤੋਂ ਵਿਨੋਦ ਖੁਰਾਨਾ, ਮਨਬੀਰ ਸਿੰਘ, ਦਿਵੇਸ਼ ਕੁਮਾਰ, ਸੁਖਦੇਵ ਸਿੰਘ, ਸੁਸ਼ੀਲ ਕੁਮਾਰ ਅਤੇ ਸ਼ਵੇਤਾ ਨਾਗਪਾਲ ਹਾਜ਼ਰ ਸਨ।
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਚਾਹ ਬੋਹੜੀਆਂ ਦੀ ਕਬੱਡੀ ਟੀਮ ਨੇ ਜਿੱਤਿਆ ਸੋਨੇ ਦਾ ਤਗਮਾ ਕਬੱਡੀ ਨ... ਅਗਲੀ ਖ਼ਬਰ ਦਾਸ ਐਂਡ ਬ੍ਰਾਊਨ ਵਰਲਡ ਸਕੂਲ ਵਿਖੇ ‘ਸੁਪਰ ਕਿਡਜ਼ ਜੰਬੂਰੀ-2026’ ਦਾ ਆਯੋਜਨ 12 ਤੋਂ ਵੱਧ ਪਲੇਅ ਵੇ ਸਕੂਲਾਂ ਦੇ 300 ਤੋਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।