ਨਸ਼ਾ ਕਰਦੇ 2 ਵਿਅਕਤੀ ਕਾਬੂ
ਫ਼ਾਜ਼ਿਲਕਾ, 23 ਨਵੰਬਰ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਨਸ਼ਾ ਕਰਦੇ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸੁਰੇਸ਼ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਸਾਥੀ ਕਰਮਚਾਰੀਆਂ ਸਮੇਤ ਗਸ਼ਤ ਕਰ ਰਹੀ ਸੀ ਤਾਂ ਪਿੰਡ ਪੈਂਚਾਂ ਵਾਲੀ ਦੇ ਨਜ਼ਦੀਕ ਪੁੱਜਣ ਤੇ ਸ਼ੱਕ ਦੇ ਆਧਾਰ ’ਤੇ ਲਖਵਿੰਦਰ ਸਿੰਘ ਉਰਫ਼ ਲੱਖਾ ਪੁੱਤਰ ਸਤਨਾਮ ਸਿੰਘ ਵਾਸੀ ਕਬੂਲ ਸ਼ਾਹ ਹਿਠਾੜ ਅਤੇ ਸੁਰਿੰਦਰ ਸਿੰਘ ਉਰਫ਼ ਸੋਨੂੰ ਪੁੱਤਰ ਜੀਤ ਸਿੰਘ ਵਾਸੀ ਪਿੰਡ ਕੋਠਾ ਨੂੰ ਰੋਕ ਕੇ ਤਲਾਸ਼ੀ ਲਈ।
ਅਜੀਤ ਡੈਸਕ
24-11-2026