25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਸਰਕਾਰ ਨਾ ਹੋਣ ਦੇ ਬਾਵਜੂਦ ਫਿਰੋਜ਼ਪੁਰ ਦੇ ਵਿਕਾਸ ਲਈ ਯਤਨ ਜਾਰੀ- ਪਿੰਕੀ ਨੇ ਗਲੀਆਂ ਬਣਾਉਣ ਲਈ ਦਿੱਤਾ 5 ਲੱਖ ਦਾ ਚੈੱਕ

ਫ਼ਿਰੋਜ਼ਪੁਰ, 24 ਨਵੰਬਰ (ਸੁਖਵਿੰਦਰ ਸਿੰਘ)–ਕਾਂਗਰਸ ਦੇ ਸਾਬਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਵਲੋਂ ਵਾਰਡ ਨੰਬਰ 4 ਵਿਖੇ ਗੁਰਦੀਪ ਸਿੰਘ ਖੱਬਾ ਦੇ ਗ੍ਰਹਿ ਵਿਖੇ ਦਿਆਲ ਸਿੰਘ ਖੱਬਾ ਨਗਰ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵਲੋਂ ਵਾਰਡ ਦੀਆਂ ਗਲੀਆਂ ਦੇ ਨਿਰਮਾਣ ਲਈ 5 ਲੱਖ ਰੁਪਏ ਦਾ ਚੈੱਕ ਵੀ ਦਿੱਤਾ ਗਿਆ।

ਅਜੀਤ ਡੈਸਕ 25-11-2026
ਫ਼ਿਰੋਜ਼ਪੁਰ, 24 ਨਵੰਬਰ (ਸੁਖਵਿੰਦਰ ਸਿੰਘ)–ਕਾਂਗਰਸ ਦੇ ਸਾਬਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਵਲੋਂ ਵਾਰਡ ਨੰਬਰ 4 ਵਿਖੇ ਗੁਰਦੀਪ ਸਿੰਘ ਖੱਬਾ ਦੇ ਗ੍ਰਹਿ ਵਿਖੇ ਦਿਆਲ ਸਿੰਘ ਖੱਬਾ ਨਗਰ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵਲੋਂ ਵਾਰਡ ਦੀਆਂ ਗਲੀਆਂ ਦੇ ਨਿਰਮਾਣ ਲਈ 5 ਲੱਖ ਰੁਪਏ ਦਾ ਚੈੱਕ ਵੀ ਦਿੱਤਾ ਗਿਆ। ਇਸ ਉਪਰੰਤ ਇਕੱਤਰ ਹੋਏ ਨਗਰ ਵਾਸੀਆਂ ਨੇ ਪਰਮਿੰਦਰ ਸਿੰਘ ਪਿੰਕੀ ਦਾ ਸਿਰੋਪੇ ਪਾ ਕੇ ਧੰਨਵਾਦ ਅਤੇ ਸਨਮਾਨ ਕੀਤਾ।ਇਕੱਠ ਨੂੰ ਸੰਬੋਧਨ ਕਰਦਿਆਂ ਪਰਮਿੰਦਰ ਸਿੰਘ ਪਿੰਕੀ ਨੇ ਕਿਹਾ ਕਿ ਇਹ 5 ਲੱਖ ਰੁਪਏ ਦੀ ਰਾਸ਼ੀ ਤਾਂ ਉਨ੍ਹਾਂ ਵਲੋਂ ਖਾਲੀ ਹੱਥ ਨਾ ਆਉਣ ਦੀ ਕੋਸ਼ਿਸ਼ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅੱਜ ਨਾ ਉੱਪਰ ਸਰਕਾਰ ਹੈ ਅਤੇ ਨਾ ਹੀ ਹੇਠਾਂ, ਪਰ ਉਹ ਫਿਰੋਜ਼ਪੁਰ ਦੇ ਵਿਕਾਸ ਲਈ ਵੱਖ-ਵੱਖ ਥਾਵਾਂ ਤੋਂ ਫੰਡ ਇਕੱਠੇ ਕਰਕੇ ਲਿਆਉਣ ਦੇ ਯਤਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਪੰਜਾਬ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਸੀ ਤਾਂ ਉਨ੍ਹਾਂ ਨੇ ਫਿਰੋਜ਼ਪੁਰ ਦੇ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਸੀ। ਉਨ੍ਹਾਂ ਦੋਸ਼ ਲਾਇਆ ਕਿ ਮੌਜੂਦਾ ਸਰਕਾਰ ਦੇ ਨੁਮਾਇੰਦਿਆਂ ਵੱਲੋਂ ਕਰੋੜਾਂ ਰੁਪਏ ਦੇ ਫੰਡ ਵੀ ਖਰਚ ਨਹੀਂ ਕੀਤੇ ਜਾ ਸਕੇ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਸਰਕਾਰ ਬਣਨ ’ਤੇ ਫਿਰੋਜ਼ਪੁਰ ਦੇ ਵਿਕਾਸ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਸ਼ਹਿਰ ਨੂੰ ਪੰਜਾਬ ਦਾ ਨੰਬਰ ਇਕ ਸ਼ਹਿਰ ਬਣਾਉਣ ਦਾ ਯਤਨ ਕੀਤਾ ਜਾਵੇਗਾ। ਇਸ ਮੌਕੇ ਬਲਾਕ ਪ੍ਰਧਾਨ ਸੁਖਵਿੰਦਰ ਸਿੰਘ ਅਟਾਰੀ ਨੇ ਕਿਹਾ ਕਿ ਸਰਕਾਰ ਨਾ ਹੋਣ ਦੇ ਬਾਵਜੂਦ ਪਰਮਿੰਦਰ ਸਿੰਘ ਪਿੰਕੀ ਸ਼ਹਿਰ ਦੇ ਵਿਕਾਸ ਕਾਰਜਾਂ ਲਈ ਲਗਾਤਾਰ ਯਤਨਸ਼ੀਲ ਹਨ। ਜਦਕਿ ਸੱਤਾਧਾਰੀ ਪਾਰਟੀ ਦੇ ਨੁਮਾਇੰਦੇ ਲੋਕਾਂ ਵਿਚ ਕਿਤੇ ਨਜ਼ਰ ਨਹੀਂ ਆਉਂਦੇ। ਉਨ੍ਹਾਂ ਸੁਖਬੀਰ ਸਿੰਘ ਬਾਦਲ ਵਲੋਂ ਫ਼ਿਰੋਜ਼ਪੁਰ ਲਈ ਕੀਤੇ ਵੱਡੇ ਫੰਡਾਂ ਦੇ ਵਾਅਦਿਆਂ ’ਤੇ ਵੀ ਸਵਾਲ ਉਠਾਏ। ਪਿੰਕੀ ਨੇ ਦੱਸਿਆ ਕਿ ਪਿਛਲੇ ਦਿਨੀਂ ਉਨ੍ਹਾਂ ਵਲੋਂ ਸਿਵਲ ਹਸਪਤਾਲ ਫ਼ਿਰੋਜ਼ਪੁਰ ਨੂੰ 20 ਲੱਖ ਰੁਪਏ ਦੀਆਂ ਮਸ਼ੀਨਾਂ ਦਿੱਤੀਆਂ ਗਈਆਂ ਹਨ। ਜਿਸ ਨਾਲ ਨਸ਼ੇ ਦੀ ਦਲਦਲ ਵਿਚ ਫਸੇ ਨੌਜਵਾਨਾਂ ਦੇ ਇਲਾਜ ਵਿਚ ਮਦਦ ਮਿਲੇਗੀ। ਇਸ ਤੋਂ ਇਲਾਵਾ ਬਾਜ਼ਾਰਾਂ ਵਿਚ ਸੀਸੀਟੀਵੀ ਕੈਮਰੇ ਲਗਵਾਉਣ ਲਈ ਵੀ 5 ਲੱਖ ਰੁਪਏ ਦਾ ਚੈੱਕ ਦਿੱਤਾ ਗਿਆ ਹੈ। ਜਿਸ ਨਾਲ ਚੋਰੀਆਂ ਦੀਆਂ ਘਟਨਾਵਾਂ ਨੂੰ ਰੋਕਣ ਵਿਚ ਮਦਦ ਮਿਲੇਗੀ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਅਸ਼ੋਕ ਸਚਦੇਵਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬਲਵੀਰ ਸਿੰਘ ਬਾਠ, ਸਾਬਕਾ ਨਗਰ ਕੌਂਸਲ ਪ੍ਰਧਾਨ ਰੋਹਿਤ ਗਰੋਵਰ, ਬਲਾਕ ਪ੍ਰਧਾਨ ਰਜਨੀਸ਼ ਗੋਇਲ, ਧਰਮਜੀਤ ਸਿੰਘ ਗਿਆਨ ਹਾਂਡਾ, ਯਾਕੂਬ ਭੱਟੀ, ਹਰਭਜਨ ਸਿੰਘ ਖੱਬਾ, ਦਰਸ਼ਨ ਸਿੰਘ ਖੱਬਾ, ਗੁਰਦੀਪ ਸਿੰਘ ਖੱਬਾ, ਗੁਰਨਾਮ ਸਿੰਘ ਖੱਬਾ, ਮੋਹਨ ਸਿੰਘ, ਜਗੀਰ ਸਿੰਘ, ਬਿੰਦਰ ਸਿੰਘ ਸਰਪੰਚ, ਬਲਦੇਵ ਸਿੰਘ ਸਰਪੰਚ, ਪਰਤਾਪ ਸਿੰਘ ਖੱਬਾ, ਗੁਰਦੇਵ ਸਿੰਘ ਖੱਬਾ, ਬਲਕਾਰ ਸਿੰਘ ਭਗਤ, ਅਰਸ਼ ਨਾਗਪਾਲ, ਮਹਿਲ ਸਿੰਘ ਨਾਗਪਾਲ, ਬਲਕਾਰ ਸਿੰਘ ਜੋਸਨ, ਜਗਤਾਰ ਸਿੰਘ ਜੋਸਨ, ਗੁਰਮੀਤ ਸਿੰਘ ਖੱਬਾ, ਨੇਚਰ ਪ੍ਰੀਤ, ਅਰਪਨਪ੍ਰੀਤ ਸਿੰਘ, ਬਲਕਾਰ ਸਿੰਘ ਖੱਬਾ, ਨਿਰੰਜਣ ਸਿੰਘ ਖੱਬਾ, ਗੋਰਾ ਸਰਪੰਚ, ਜਿੰਦਰ ਸਰਪੰਚ, ਪਰਮਿੰਦਰ ਹਾਂਡਾ, ਐਮਸੀ ਗੱਬਰ, ਨਗਰ ਕੌਂਸਲ ਸੀਨੀਅਰ ਵਾਈਸ ਪ੍ਰਧਾਨ ਸਰਦਾਰ ਬੋਹੜ ਸਿੰਘ, ਵਾਈਸ ਪ੍ਰਧਾਨ ਮਣੀ ਖੋਖਰ, ਐਮਸੀ ਰਿਸ਼ੀ ਸ਼ਰਮਾ, ਗੁਰਚਰਨ ਸਿੰਘ ਬਾਰੇ ਕੇ, ਐਮਸੀ ਜੁਗਰਾਜ ਸਿੰਘ, ਗੁਰਦਰਸ਼ਨ ਸਿੰਘ ਬੱਬੀ, ਗੁਰਮੀਤ ਬੇਦੀ, ਸੁੱਖਾ ਸਿੰਘ ਕਰੀਆਂ, ਅਜੇ ਪਠਾਨ, ਗੌਰਵ ਮਹਿਤਾ, ਸੁਖਪ੍ਰੀਤ ਮਲਵਾ ਮੱਲਵਾਲ, ਸਰਵਨ ਸਿੰਘ ਨੰਬਰਦਾਰ ਅਤੇ ਯਾਦਵਿੰਦਰ ਗਿੱਲ ਸਮੇਤ ਵੱਡੀ ਗਿਣਤੀ ਵਿਚ ਅਹੁਦੇਦਾਰ ਅਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਨੌਜਵਾਨਾਂ ਨੂੰ ਵਿੱਤੀ ਸਾਖਰਤਾ, ਸਵੈ-ਰੁਜ਼ਗਾਰ, ਬੈਂਕਿੰਗ ਸਹੂਲਤਾਂ ਅਤੇ ਉੱਦਮਤਾ ਦੇ ਮੌਕਿਆਂ ਬਾਰੇ ਦਿੱਤੀ ਜਾਣਕਾਰੀ ਅਗਲੀ ਖ਼ਬਰ ਨਿਊ ਪੈਰਾਡਾਈਜ਼ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557 ਵਾਂ ਪ੍ਰਕਾਸ਼ ਪੁਰਬ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।