ਗਠਜੋੜ ਤੋਂ ਬਾਅਦ ਪੰਜਾਬ ਵਿਚ ਅਕਾਲੀ - ਭਾਜਪਾ ਸਰਕਾਰ ਆਉਣੀ ਨਿਸ਼ਚਿਤ - ਹੀਰੋ , ਸੇਖੋਂ
ਜ਼ੀਰਾ, 24 ਨਵੰਬਰ (ਰਜਨੀਸ਼ ਕਥੂਰੀਆ)- ਅਗਲੇ ਸਾਲ ਦੇ ਸ਼ੁਰੂ ਵਿਚ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਅਕਾਲੀ-ਭਾਜਪਾ ਗਠਜੋੜ ਦਾ ਐਲਾਨ ਕਰਦਿਆਂ ਇਕੱਠੇ ਚੋਣਾਂ ਲੜਨ ਦੇ ਕੀਤੇ ਗਏ ਐਲਾਨ ਤੋਂ ਬਾਅਦ ਪੰਜਾਬ ਵਿਚ ਗਠਜੋੜ ਦੀ ਸਰਕਾਰ ਆਉਣੀ ਨਿਸ਼ਚਿਤ ਹੋ ਗਈ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਜ਼ੀਰਾ ਤੋਂ ਅਕਾਲੀ ਦਲ ਦੇ ਉਮੀਦਵਾਰ ਹਰਪ੍ਰੀਤ ਸਿੰਘ ਹੀਰੋ ਅਤੇ ਸੀਨੀਅਰ ਅਕਾਲੀ ਆਗੂ ਤੇ ਸਿੱਖ ਸਟੂਡੈਂਟ ਫੈਡਰੇਸ਼ਨ ਗਰੇਵਾਲ ਦੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪ੍ਰਧਾਨ ਗੁਰਬਖਸ਼ ਸਿੰਘ ਸੇਖੋਂ ਨੇ ਕਰਦਿਆਂ ਕਿਹਾ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਵਾਲੇ ਦਿਨ ਗੱਠਜੋੜ ਦਾ ਕੀਤਾ ਗਿਆ, ਇਹ ਐਲਾਨ ਪੰਜਾਬ ਦੀ ਰਾਜਨੀਤੀ ਲਈ ਇਕ ਸ਼ੁਭ ਸੰਕੇਤ ਹੈ।
ਹ
ਹਰਪ੍ਰੀਤ ਸਿੰਘ ਹੀਰੋ, ਗੁਰਬਖਸ਼ ਸਿੰਘ ਸੇਖੋਂ
25-11-2026
ਜ਼ੀਰਾ, 24 ਨਵੰਬਰ (ਰਜਨੀਸ਼ ਕਥੂਰੀਆ)- ਅਗਲੇ ਸਾਲ ਦੇ ਸ਼ੁਰੂ ਵਿਚ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਅਕਾਲੀ-ਭਾਜਪਾ ਗਠਜੋੜ ਦਾ ਐਲਾਨ ਕਰਦਿਆਂ ਇਕੱਠੇ ਚੋਣਾਂ ਲੜਨ ਦੇ ਕੀਤੇ ਗਏ ਐਲਾਨ ਤੋਂ ਬਾਅਦ ਪੰਜਾਬ ਵਿਚ ਗਠਜੋੜ ਦੀ ਸਰਕਾਰ ਆਉਣੀ ਨਿਸ਼ਚਿਤ ਹੋ ਗਈ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਜ਼ੀਰਾ ਤੋਂ ਅਕਾਲੀ ਦਲ ਦੇ ਉਮੀਦਵਾਰ ਹਰਪ੍ਰੀਤ ਸਿੰਘ ਹੀਰੋ ਅਤੇ ਸੀਨੀਅਰ ਅਕਾਲੀ ਆਗੂ ਤੇ ਸਿੱਖ ਸਟੂਡੈਂਟ ਫੈਡਰੇਸ਼ਨ ਗਰੇਵਾਲ ਦੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪ੍ਰਧਾਨ ਗੁਰਬਖਸ਼ ਸਿੰਘ ਸੇਖੋਂ ਨੇ ਕਰਦਿਆਂ ਕਿਹਾ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਵਾਲੇ ਦਿਨ ਗੱਠਜੋੜ ਦਾ ਕੀਤਾ ਗਿਆ, ਇਹ ਐਲਾਨ ਪੰਜਾਬ ਦੀ ਰਾਜਨੀਤੀ ਲਈ ਇਕ ਸ਼ੁਭ ਸੰਕੇਤ ਹੈ। ਹਰਪ੍ਰੀਤ ਸਿੰਘ ਹੀਰੋ ਅਤੇ ਗੁਰਬਖਸ਼ ਸਿੰਘ ਸੇਖੋਂ ਨੇ ਕਿਹਾ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਰਕਰਾਂ ਵਲੋਂ ਇਸ ਗਠਜੋੜ ਦੀ ਬੜੇ ਲੰਬੇ ਸਮੇਂ ਤੋਂ ਬੇਸਬਰੀ ਨਾਲ ਉਡੀਕ ਕੀਤੀ ਜਾ ਰਹੀ ਸੀ। ਜੋ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਦਾ ਐਲਾਨ ਕਰਕੇ ਪੂਰੀ ਕਰ ਦਿੱਤੀ ਹੈ। ਉਹਨਾਂ ਕਿਹਾ ਕਿ ਪਿਛਲਾ ਲੰਬਾ ਸਮਾਂ ਅਕਾਲੀ-ਭਾਜਪਾ ਗਠਜੋੜ ਨੇ ਪੰਜਾਬ ਵਿਚ ਇਕੱਠੇ ਚੋਣਾਂ ਲੜੀਆਂ ਹਨ ਅਤੇ ਇਹ ਦੋਵੇਂ ਪਾਰਟੀਆਂ ਹਿੰਦੂ-ਸਿੱਖ ਭਾਈਚਾਰਕ ਸਾਂਝ ਦਾ ਪ੍ਰਤੀਕ ਹਨ। ਉਹਨਾਂ ਕਿਹਾ ਕਿ ਅਗਲੇ ਸਾਲ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਅਕਾਲੀ ਭਾਜਪਾ ਗਠਜੋੜ ਦੀ ਸਰਕਾਰ ਬਣੇਗੀ ਅਤੇ ਪੰਜਾਬ ਵਿਚ ਤਰੱਕੀ ਅਤੇ ਖੁਸ਼ਹਾਲੀ ਦੇ ਇਕ ਸੁਨਹਿਰੀ ਯੁਗ ਦੀ ਸ਼ੁਰੂਆਤ ਹੋਵੇਗੀ।