26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਅਕਾਲੀ-ਭਾਜਪਾ ਗੱਠਜੋੜ ਨਾਲ ਲੋਕਾਂ ਨੂੰ ਸੂਬੇ ਦੇ ਵਿਕਾਸ ਦੀ ਆਸ ਬੱਝੀ-ਜਸਪਾਲ ਲੱਖੋਂ ਕੇ

ਮਮਦੋਟ, 26 ਨਵੰਬਰ (ਸੁਖਦੇਵ ਸਿੰਘ ਸੰਗਮ)-ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਭਾਜਪਾ ਵਿਚਕਾਰ ਗੱਠਜੋੜ ਬਣਨ ਨਾਲ ਪੰਜਾਬ ਦੇ ਲੋਕਾਂ ਨੂੰ ਸੂਬੇ ਦੇ ਵਿਕਾਸ ਦੀ ਆਸ ਬੱਝੀ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਐੱਸ.

ਅਜੀਤ ਡੈਸਕ 27-11-2026
ਮਮਦੋਟ, 26 ਨਵੰਬਰ (ਸੁਖਦੇਵ ਸਿੰਘ ਸੰਗਮ)-ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਭਾਜਪਾ ਵਿਚਕਾਰ ਗੱਠਜੋੜ ਬਣਨ ਨਾਲ ਪੰਜਾਬ ਦੇ ਲੋਕਾਂ ਨੂੰ ਸੂਬੇ ਦੇ ਵਿਕਾਸ ਦੀ ਆਸ ਬੱਝੀ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਐੱਸ.ਸੀ. ਵਿੰਗ ਜ਼ਿਲ੍ਹਾ ਫ਼ਿਰੋਜ਼ਪੁਰ ਪ੍ਰਧਾਨ ਜਸਪਾਲ ਸਿੰਘ ਲੱਖੋਂ ਕਿ ਨੇ ਇਕ ਮੁਲਾਕਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਅਕਾਲੀ-ਭਾਜਪਾ ਗੱਠਜੋੜ ਦੀ ਸਰਕਾਰ ਹੋਂਦ ਵਿਚ ਆਉਣ ਨਾਲ ਸੂਬਾ ਮੁੜ ਤਰੱਕੀ ਦੀਆਂ ਲੀਹਾਂ ’ਤੇ ਅੱਗੇ ਵਧੇਗਾ ਅਤੇ ਪੰਜਾਬ ਦੇ ਲੋਕਾਂ ਨੂੰ ਇਕ ਸਾਫ਼-ਸੁਥਰਾ, ਸੁਰੱਖਿਅਤ ਅਤੇ ਡਰ-ਮੁਕਤ ਮਾਹੌਲ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਪਿਛਲੇ ਸਮੇਂ ਦੌਰਾਨ ਅਕਾਲੀ-ਭਾਜਪਾ ਸਰਕਾਰ ਵਲੋਂ ਪੰਜਾਬ ਵਿਚ ਕੀਤੇ ਗਏ ਵਿਕਾਸ ਕਾਰਜਾਂ ਨੂੰ ਲੋਕ ਅੱਜ ਵੀ ਯਾਦ ਕਰਦੇ ਹਨ ਅਤੇ ਆਉਣ ਵਾਲੀਆਂ ਚੋਣਾਂ ਵਿਚ ਲੋਕ ਮੁੜ ਇਸ ਗੱਠਜੋੜ ਨੂੰ ਮਜ਼ਬੂਤ ਕਰਨ ਲਈ ਆਪਣਾ ਸਮਰਥਨ ਦੇਣਗੇ। ਅਕਾਲੀ ਆਗੂ ਜਸਪਾਲ ਸਿੰਘ ਲੱਖੋਂ ਕਿ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਦੇਣ, ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ, ਵਪਾਰੀਆਂ ਨੂੰ ਸਹੂਲਤਾਂ ਦੇਣ ਅਤੇ ਸੂਬੇ ਵਿਚ ਬੁਨਿਆਦੀ ਢਾਂਚੇ ਦਾ ਵਿਕਾਸ ਕਰਨ ਲਈ ਇਕ ਮਜ਼ਬੂਤ ਸਰਕਾਰ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਪੰਜਾਬ ਦੇ ਹਿੱਤਾਂ ਲਈ ਮਿਲ ਕੇ ਕੰਮ ਕਰੇਗਾ ਅਤੇ ਸੂਬੇ ਨੂੰ ਮੁੜ ਖ਼ੁਸ਼ਹਾਲ ਬਣਾਉਣ ਲਈ ਯਤਨ ਕਰੇਗਾ।
ਪਿਛਲੀ ਖ਼ਬਰ 7 ਦਸੰਬਰ ਤੋਂ ਚੰਡੀਗੜ੍ਹ ਲੱਗਣ ਵਾਲੇ ਧਰਨੇ ਦੀਆਂ ਤਿਆਰੀਆਂ ਪਿੰਡ ਪੱਧਰੀ ਮੀਟਿੰਗਾਂ ਕਰਕੇ ਮੁਕੰਮਲ ਅਗਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਹੋਣ ’ਤੇ ਮੁੱਦਕੀ ਦੀ ਅਕਾਲੀ ਲੀਡਰਸ਼ਿਪ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।