27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਜ਼ੀਰਾ ਸ਼ਹਿਰ ’ਚ ਅਸ਼ਟਾਮ ਫਰੋਸ਼ਾਂ ਵਲੋਂ ਕਥਿਤ ਤੌਰ ’ਤੇ ਲੋਕਾਂ ਦੀ ਕੀਤੀ ਜਾ ਰਹੀ ਹੈ ਲੁੱਟ !

ਜ਼ੀਰਾ, 26 ਨਵੰਬਰ (ਰਜਨੀਸ਼ ਕਥੂਰੀਆ)- ਜ਼ੀਰਾ ਸ਼ਹਿਰ ਵਿਚ ਨਵੀਂ ਅਤੇ ਪੁਰਾਣੀ ਕਚਹਿਰੀ ਵਿਚ ਅਸ਼ਟਾਮ ਖਰੀਦਣ ਵਾਲੇ ਲੋਕਾਂ ਨੂੰ ਕਥਿਤ ਤੌਰ ’ਤੇ ਨਿਰਧਾਰਤ ਕੀਮਤ ਤੋਂ ਵੱਧ ਪੈਸੇ ਦੇਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਲੋਕਾਂ ਵਲੋਂ ਮਿਲ ਰਹੀਆਂ ਸ਼ਿਕਾਇਤਾਂ ਅਨੁਸਾਰ 50 ਰੁਪਏ ਵਾਲੇ ਅਸ਼ਟਾਮ ਦੀ 70 ਤੋਂ 80 ਰੁਪਏ ਤੱਕ ਕੀਮਤ ਵਸੂਲ ਕੀਤੀ ਜਾ ਰਹੀ ਹੈ।

ਅਜੀਤ ਡੈਸਕ 27-11-2026
ਜ਼ੀਰਾ, 26 ਨਵੰਬਰ (ਰਜਨੀਸ਼ ਕਥੂਰੀਆ)- ਜ਼ੀਰਾ ਸ਼ਹਿਰ ਵਿਚ ਨਵੀਂ ਅਤੇ ਪੁਰਾਣੀ ਕਚਹਿਰੀ ਵਿਚ ਅਸ਼ਟਾਮ ਖਰੀਦਣ ਵਾਲੇ ਲੋਕਾਂ ਨੂੰ ਕਥਿਤ ਤੌਰ ’ਤੇ ਨਿਰਧਾਰਤ ਕੀਮਤ ਤੋਂ ਵੱਧ ਪੈਸੇ ਦੇਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਲੋਕਾਂ ਵਲੋਂ ਮਿਲ ਰਹੀਆਂ ਸ਼ਿਕਾਇਤਾਂ ਅਨੁਸਾਰ 50 ਰੁਪਏ ਵਾਲੇ ਅਸ਼ਟਾਮ ਦੀ 70 ਤੋਂ 80 ਰੁਪਏ ਤੱਕ ਕੀਮਤ ਵਸੂਲ ਕੀਤੀ ਜਾ ਰਹੀ ਹੈ। ਇਸ ਕਾਰਨ ਆਮ ਲੋਕਾਂ ਵਿਚ ਭਾਰੀ ਰੋਸ ਅਤੇ ਨਾਰਾਜ਼ਗੀ ਪਾਈ ਜਾ ਰਹੀ ਹੈ। ਲੋਕਾਂ ਦਾ ਕਹਿਣਾ ਹੈ ਕਿ ਛੋਟੇ-ਮੋਟੇ ਸਰਕਾਰੀ ਅਤੇ ਗੈਰ-ਸਰਕਾਰੀ ਕੰਮਾਂ ਲਈ ਅਸ਼ਟਾਮ ਦੀ ਲੋੜ ਪੈਂਦੀ ਹੈ, ਪਰ ਜੇਕਰ ਅਸ਼ਟਾਮ ਫਰੋਸ਼ਾਂ ਵਲੋਂ ਹੀ ਮਨਮਰਜ਼ੀ ਨਾਲ ਵੱਧ ਪੈਸੇ ਵਸੂਲੇ ਜਾ ਰਹੇ ਹਨ ਜਿਸ ਤਾਂ ਆਮ ਜਨਤਾ ਨੂੰ ਆਰਥਿਕ ਬੋਝ ਝੱਲਣਾ ਪੈ ਰਿਹਾ ਹੈ। ਲੋਕਾਂ ਨੇ ਸਵਾਲ ਉਠਾਇਆ ਹੈ ਕਿ ਜਦੋਂ ਅਸ਼ਟਾਮ ਉੱਤੇ 50 ਰੁਪਏ ਦੀ ਕੀਮਤ ਦਰਜ ਹੈ ਅਤੇ ਇਸ ਦੀ ਨਿਰਧਾਰਤ ਕੀਮਤ ਵਿਚੋਂ ਅਸ਼ਟਾਮ ਫਰੋਸ਼ਾਂ ਨੂੰ ਕਮਿਸ਼ਨ ਵੀ ਮਿਲਦਾ ਹੈ ਤਾਂ ਫਿਰ ਗਾਹਕਾਂ ਤੋਂ 70 ਤੋਂ 80 ਰੁਪਏ ਕਿਉਂ ਲਏ ਜਾ ਰਹੇ ਹਨ ? ਸ਼ਹਿਰ ਵਾਸੀਆਂ ਨੇ ਸਬੰਧਤ ਪ੍ਰਸ਼ਾਸਨਿਕ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਵਾਈ ਜਾਵੇ ਅਤੇ ਜੇਕਰ ਕੋਈ ਅਸ਼ਟਾਮ ਫਰੋਸ਼ ਨਿਰਧਾਰਤ ਕੀਮਤ ਤੋਂ ਵੱਧ ਵਸੂਲੀ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ। ਲੋਕਾਂ ਨੇ ਪ੍ਰਸ਼ਾਸਨ ਤੋਂ ਇਹ ਵੀ ਮੰਗ ਕੀਤੀ ਹੈ ਕਿ ਅਸ਼ਟਾਮਾਂ ਦੀ ਵਿਕਰੀ ਨਿਰਧਾਰਤ ਕੀਮਤ ’ਤੇ ਯਕੀਨੀ ਬਣਾਈ ਜਾਵੇ, ਤਾਂ ਜੋ ਆਮ ਲੋਕਾਂ ਦੀ ਹੋ ਰਹੀ ਕਥਿਤ ਲੁੱਟ ਨੂੰ ਰੋਕਿਆ ਜਾ ਸਕੇ।
ਪਿਛਲੀ ਖ਼ਬਰ ਐੱਨ.ਐੱਚ.ਐੱਮ. ਮੁਲਾਜ਼ਮਾਂ ਦਾ ਸੰਘਰਸ਼ ਜਾਰੀ, ਸਰਕਾਰ ਦੇ ਲਾਰਿਆਂ ਤੋਂ ਮੁਲਾਜ਼ਮਾਂ ’ਚ ਨਾਰਾਜ਼ਗੀ ਅਗਲੀ ਖ਼ਬਰ 7 ਦਸੰਬਰ ਤੋਂ ਚੰਡੀਗੜ੍ਹ ਲੱਗਣ ਵਾਲੇ ਧਰਨੇ ਦੀਆਂ ਤਿਆਰੀਆਂ ਪਿੰਡ ਪੱਧਰੀ ਮੀਟਿੰਗਾਂ ਕਰਕੇ ਮੁਕੰਮਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।