26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਖੇਤ ਬਚਾਓ ਅਭਿਆਨ ਅਧੀਨ ਅੱਕੂ ਮਸਤੇ ਕੇ ਵਿਖੇ ਲਗਾਇਆ ਜਾਗਰੂਕਤਾ ਕੈਂਪ

ਮੱਲਾਂਵਾਲਾ/ਫ਼ਿਰੋਜ਼ਪੁਰ 26 ਨਵੰਬਰ (ਬਲਬੀਰ ਸਿੰਘ ਜੋਸਨ, ਕੁਲਬੀਰ ਸਿੰਘ ਸੋਢੀ)-ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਫ਼ਿਰੋਜ਼ਪੁਰ ਦੀ ਟੀਮ ਵਲੋਂ ਖੇਤ ਬਚਾਓ ਅਭਿਆਨ ਅਧੀਨ ਪਿੰਡ ਅੱਕੂ ਮਸਤੇ ਕੇ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਸੰਬੰਧੀ ਡਾ.

ਕ੍ਰਿਸ਼ੀ ਵਿਗਿਆਨ ਕੇਂਦਰ ਫ਼ਿਰੋਜ਼ਪੁਰ ਦੀ ਟੀਮ ਕਿਸਾਨਾਂ ਨੂੰ ਖੇਤੀ ਸਬੰਧੀ ਜਾਣਕਾਰੀ ਦਿੰਦੇ ਹੋਏ। ਤਸਵੀਰ-ਬਲਬੀਰ ਸਿੰਘ ਜੋਸਨ 27-11-2026
ਮੱਲਾਂਵਾਲਾ/ਫ਼ਿਰੋਜ਼ਪੁਰ 26 ਨਵੰਬਰ (ਬਲਬੀਰ ਸਿੰਘ ਜੋਸਨ, ਕੁਲਬੀਰ ਸਿੰਘ ਸੋਢੀ)-ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਫ਼ਿਰੋਜ਼ਪੁਰ ਦੀ ਟੀਮ ਵਲੋਂ ਖੇਤ ਬਚਾਓ ਅਭਿਆਨ ਅਧੀਨ ਪਿੰਡ ਅੱਕੂ ਮਸਤੇ ਕੇ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਸੰਬੰਧੀ ਡਾ.ਗੁਰਮੇਲ ਸਿੰਘ, ਡਿਪਟੀ ਡਾਇਰੈਕਟਰ (ਟਰੇਨਿੰਗ), ਕੇ.ਵੀ.ਕੇ. ਫ਼ਿਰੋਜ਼ਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਕੈਂਪ ਖੇਤ ਬਚਾਓ ਅਭਿਆਨ ਤਹਿਤ ਕਿਸਾਨਾਂ ਨੂੰ ਮਿੱਟੀ ਅਤੇ ਪਾਣੀ ਪਰਖ, ਪਰਾਲੀ ਪ੍ਰਬੰਧਨ ਵਾਲੇ ਖੇਤਾਂ ਵਿਚ ਕਣਕ ਦੀ ਕਾਸ਼ਤ ਸੰਬੰਧੀ ਜ਼ਰੂਰੀ ਨੁਕਤੇ ਅਤੇ ਸਬਜ਼ੀਆਂ ਦੀਆਂ ਸੁਧਰੀਆਂ ਕਾਸ਼ਤ ਤਕਨੀਕਾਂ ਬਾਰੇ ਜਾਗਰੂਕ ਕਰਨ ਲਈ ਲਗਾਇਆ ਗਿਆ। ਉਨ੍ਹਾਂ ਕਿਹਾ ਕਿ ਮਿੱਟੀ-ਪਾਣੀ ਪਰਖ ਦੇ ਆਧਾਰ ਤੇ ਖਾਦਾਂ ਦੀ ਵਰਤੋਂ ਨਾਲ ਜਿੱਥੇ ਖਾਦਾਂ ਦੀ ਖਪਤ ਘਟਾਈ ਜਾ ਸਕਦੀ ਹੈ ਉੱਥੇ ਜ਼ਮੀਨ ਦੀ ਉਪਜਾਊ ਸ਼ਕਤੀ ਵਿਚ ਵੀ ਸੁਧਾਰ ਹੁੰਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਨਮੂਨੇ ਲੈ ਕੇ ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਮਿੱਟੀ ਅਤੇ ਪਾਣੀ ਪਰਖ ਕਰਵਾ ਸਕਦੇ ਹਨ। ਡਾ.ਬੀ.ਐੱਸ ਸੇਖੋਂ, ਸਹਾਇਕ ਪ੍ਰੋਫੈਸਰ, ਸਬਜ਼ੀ ਵਿਗਿਆਨ ਨੇ ਕਿਸਾਨਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਲੋਂ ਮਿਰਚ ਦੀ ਨੀਵੀਂ ਸੁਰੰਗ ਹੇਠ ਕਾਸ਼ਤ ਲਈ ਦੋਗਲੀ ਕਿਸਮ ਸੀ.ਐੱਚ-52, ਟਮਾਟਰ ਵਿਚ ਮਧਰੀ ਕਿਸਮ ਪੰਜਾਬ ਰੱਤਾ ਅਤੇ ਲਗਾਤਾਰ ਵਾਧੇ ਵਾਲੀ ਕਿਸਮ ਪੰਜਾਬ ਸਵਰਨਾ, ਬੈਂਗਣ ਵਿਚ ਪੰਜਾਬ ਰੌਣਕ ਅਤੇ ਪੰਜਾਬ ਭਰਪੂਰ ਅਤੇ ਪਿਆਜ਼ ਦੀਆਂ ਵਧੀਆ ਝਾੜ ਅਤੇ ਸਟੋਰੇਜ ਵਾਲੀਆਂ ਕਿਸਮਾਂ ਪੀ.ਆਰ.ਓ -7, ਪੀ.ਆਰ.ਓ-6 ਅਤੇ ਹਾਈਬ੍ਰਿਡ ਪੀ.ਓ.ਐੱਚ-1 ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਕਿਸਮਾਂ ਚੰਗੇ ਝਾੜ ਦੇ ਨਾਲ ਨਾਲ ਉੱਚ ਗੁਣਵੱਤਾ ਰੱਖਦੀਆਂ ਹਨ ਜੋ ਕਿ ਸਟੋਰੇਜ ਅਤੇ ਸੁਆਦ ਪੱਖੋਂ ਵਪਾਰਕ ਪੱਧਰ ਦੇ ਨਾਲ ਨਾਲ ਘਰੇਲੂ ਪੱਧਰ ਤੇ ਵੀ ਅਪਣਾਇਆਂ ਜਾ ਸਕਦੀਆਂ ਹਨ। ਉਨ੍ਹਾਂ ਸਰਦੀਆਂ ਵਿਚ ਨਦੀਨਾਂ ਅਤੇ ਕੋਰੇ ਤੋਂ ਬਚਾਅ ਲਈ ਮਲਚਿੰਗ ਅਤੇ ਅਗੇਤੇ ਝਾੜ ਲਈ ਨੀਵਾਂ ਸੁਰੰਗ ਵਿਧੀ ਬਾਰੇ ਵੀ ਚਾਨਣਾ ਪਾਇਆ। ਸਿਖਲਾਈ ਕੈਪ ਦੌਰਾਨ ਡਾ.ਹਰਵਿੰਦਰ ਸਿੰਘ ਬੁੱਟਰ ਨੇ ਕਿਸਾਨਾਂ ਨਾਲ ਪਰਾਲੀ ਦੀ ਸੰਭਾਲ ਵਾਲੇ ਖੇਤਾਂ ਵਿਚ ਖਾਦ ਪ੍ਰਬੰਧਨ, ਨਦੀਨ ਪ੍ਰਬੰਧਨ ਅਤੇ ਕੀੜੇ-ਮਕੌੜਿਆਂ ਅਤੇ ਬਿਮਾਰੀਆਂ ਦੀ ਰੋਕਥਾਮ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਯੂਨੀਵਰਸਿਟੀ ਵਲੋਂ ਕਿਸਾਨਾਂ ਦੇ ਬੱਚਿਆਂ ਲਈ ਦਾਖ਼ਲੇ ਦੀ ਸਹੂਲਤ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਪਰਾਲੀ ਪ੍ਰਬੰਧਨ ਕਰ ਰਹੇ ਕਿਸਾਨਾਂ ਵਲੋਂ ਆਪਣੇ ਖੇਤੀ ਤਜ਼ਰਬੇ ਵੀ ਸਾਂਝੇ ਕੀਤੇ ਗਏ।
ਪਿਛਲੀ ਖ਼ਬਰ hjਹਰਪ੍ਰੀਤ ਸਿੰਘ ਹੀਰੋ ਨੂੰ ਜ਼ੀਰਾ ਹਲਕੇ ਤੋਂ ਅਕਾਲੀ ਦਲ ਦਾ ਉਮੀਦਵਾਰ ਐਲਾਨੇ ਜਾਣ ’ਤੇ ਵਰਕਰਾਂ ’ਚ ਖੁਸ਼ੀ ਦੀ ਲਹਿਰ ਅਗਲੀ ਖ਼ਬਰ ਗੰਨੇ ਦੇ ਭਾਅ ’ਚ ਮਹਿਜ਼ 15 ਰੁਪਏ ਦਾ ਵਾਧਾ ਕਿਸਾਨਾਂ ਨਾਲ ਕੋਝਾ ਮਜ਼ਾਕ-ਮੋਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।