26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਸੁਖਵਿੰਦਰ ਸਿੰਘ ਜੌੜਾ ਨੇ ਸੁਖਬੀਰ ਸਿੰਘ ਬਾਦਲ ਨਾਲ ਕੀਤੀ ਵਿਸ਼ੇਸ਼ ਮੁਲਾਕਾਤ

ਜ਼ੀਰਾ, 26 ਨਵੰਬਰ (ਰਜਨੀਸ਼ ਕਥੂਰੀਆ)- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਇਕੱਠੇ ਲੜਨ ਦੇ ਐਲਾਨ ਤੋਂ ਬਾਅਦ ਦੋਵਾਂ ਪਾਰਟੀਆਂ ਦੇ ਸਿਆਸੀ ਸਮੀਕਰਨ ਮੁੜ ਚਰਚਾ ਦਾ ਵਿਸ਼ਾ ਬਣ ਗਏ ਹਨ। ਇਸੇ ਸਿਆਸੀ ਪਿਛੋਕੜ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਕੌਂਸਲ ਮੈਂਬਰ ਸੁਖਵਿੰਦਰ ਸਿੰਘ ਜੌੜਾ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ।

ਮੁਲਾਕਾਤ ਦੌਰਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਸੁਖਵਿੰਦਰ ਸਿੰਘ ਜੌੜਾ। ਅਜੀਤ ਤਸਵੀਰ 27-11-2026
ਜ਼ੀਰਾ, 26 ਨਵੰਬਰ (ਰਜਨੀਸ਼ ਕਥੂਰੀਆ)- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਇਕੱਠੇ ਲੜਨ ਦੇ ਐਲਾਨ ਤੋਂ ਬਾਅਦ ਦੋਵਾਂ ਪਾਰਟੀਆਂ ਦੇ ਸਿਆਸੀ ਸਮੀਕਰਨ ਮੁੜ ਚਰਚਾ ਦਾ ਵਿਸ਼ਾ ਬਣ ਗਏ ਹਨ। ਇਸੇ ਸਿਆਸੀ ਪਿਛੋਕੜ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਕੌਂਸਲ ਮੈਂਬਰ ਸੁਖਵਿੰਦਰ ਸਿੰਘ ਜੌੜਾ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਮੁਲਾਕਾਤ ਦੌਰਾਨ ਪੰਜਾਬ ਦੀ ਮੌਜੂਦਾ ਸਿਆਸੀ ਸਥਿਤੀ, ਅਕਾਲੀ-ਭਾਜਪਾ ਗੱਠਜੋੜ ਦੇ ਐਲਾਨ ਤੋਂ ਬਾਅਦ ਉੱਭਰ ਰਹੇ ਨਵੇਂ ਸਿਆਸੀ ਸਮੀਕਰਨਾਂ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਦੀਆਂ ਭਵਿੱਖੀ ਰਣਨੀਤੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਦੇ ਨਾਲ ਹੀ ਜ਼ੀਰਾ ਵਿਧਾਨ ਸਭਾ ਹਲਕੇ ਦੀ ਸਿਆਸੀ ਸਥਿਤੀ, ਪਾਰਟੀ ਦੀ ਜਥੇਬੰਦਕ ਮਜ਼ਬੂਤੀ, ਵਰਕਰਾਂ ਦੀ ਸਰਗਰਮੀ ਅਤੇ ਹਲਕੇ ਦੇ ਲੋਕਾਂ ਦੀਆਂ ਉਮੀਦਾਂ ਤੇ ਮਸਲਿਆਂ ਬਾਰੇ ਵੀ ਚਰਚਾ ਹੋਈ। ਜ਼ਿਕਰਯੋਗ ਹੈ ਕਿ ਅਮਿਤ ਸ਼ਾਹ ਨੇ ਅਕਾਲੀ ਦਲ ਨੂੰ ਗੱਠਜੋੜ ਵਿਚ ਵੱਡੇ ਭਰਾ ਦੀ ਭੂਮਿਕਾ ਦੇਣ ਅਤੇ ਸਰਕਾਰ ਬਣਨ ਦੀ ਸੂਰਤ ਵਿਚ ਮੁੱਖ ਮੰਤਰੀ ਦਾ ਅਹੁਦਾ ਵੀ ਇਸੇ ਪਾਰਟੀ ਕੋਲ ਰਹਿਣ ਬਾਰੇ ਸੰਕੇਤ ਦਿੱਤੇ ਸਨ ਜਦੋਂਕਿ ਸੀਟਾਂ ਦੀ ਵੰਡ ਸਬੰਧੀ ਅੰਤਿਮ ਫੈਸਲਾ ਆਪਸੀ ਸਲਾਹ-ਮਸ਼ਵਰੇ ਨਾਲ ਹੋਣਾ ਅਜੇ ਬਾਕੀ ਹੈ।ਇਸ ਪਿਛੋਕੜ ਵਿਚ ਸੁਖਵਿੰਦਰ ਸਿੰਘ ਜੌੜਾ ਅਤੇ ਸੁਖਬੀਰ ਸਿੰਘ ਬਾਦਲ ਦਰਮਿਆਨ ਹੋਈ ਮੁਲਾਕਾਤ ਨੂੰ ਜ਼ੀਰਾ ਹਲਕੇ ਦੇ ਸਿਆਸੀ ਸੰਦਰਭ ਵਿਚ ਵੀ ਅਹਿਮ ਮੰਨਿਆ ਜਾ ਰਿਹਾ ਹੈ। ਅਕਾਲੀ-ਭਾਜਪਾ ਗੱਠਜੋੜ ਦੇ ਮੁੜ ਹੋਂਦ ਵਿਚ ਆਉਣ ਨਾਲ ਪੰਜਾਬ ਦੀ ਸਿਆਸਤ ਵਿਚ ਇਕ ਨਵਾਂ ਅਧਿਆਇ ਸ਼ੁਰੂ ਹੋਇਆ ਹੈ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਤੋਂ ਬਾਅਦ ਵਪਾਰੀਆਂ ਅਤੇ ਆਮ ਲੋਕਾਂ ’ਚ ਭਾਰੀ ਉਤਸ਼ਾਹ-ਜਿੰਦੂ,ਮਾਨ ਅਗਲੀ ਖ਼ਬਰ hjਹਰਪ੍ਰੀਤ ਸਿੰਘ ਹੀਰੋ ਨੂੰ ਜ਼ੀਰਾ ਹਲਕੇ ਤੋਂ ਅਕਾਲੀ ਦਲ ਦਾ ਉਮੀਦਵਾਰ ਐਲਾਨੇ ਜਾਣ ’ਤੇ ਵਰਕਰਾਂ ’ਚ ਖੁਸ਼ੀ ਦੀ ਲਹਿਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।