ਪੰਜਾਬ ਦਾ ਹਰ ਪਿੰਡ, ਕਸਬਾ ਅਤੇ ਸ਼ਹਿਰ ਬਣੇਗਾ ਵਿਕਾਸ ਦੀ ਮਿਸਾਲ-ਦੀਪਕ ਸ਼ਰਮਾ
ਗੁਰੂਹਰਸਹਾਏ, 27 ਨਵੰਬਰ (ਕਪਿਲ ਕੰਧਾਰੀ)-ਭਾਜਪਾ ਆਗੂ ਦੀਪਕ ਸ਼ਰਮਾ ਅਤੇ ਆਪਣੇ ਫਾਰਮ ਹਾਊਸ ਵਿਖੇ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਅਕਾਲੀ ਦਲ-ਭਾਜਪਾ ਗੱਠਜੋੜ ਦਾ ਮੁੱਖ ਮਕਸਦ ਪੰਜਾਬ ਦੇ ਸੁਨਹਿਰੀ ਭਵਿੱਖ ਲਈ ਕੰਮ ਕਰਨਾ ਅਤੇ ਸੂਬੇ ਨੂੰ ਵਿਕਾਸ ਅਤੇ ਖ਼ੁਸ਼ਹਾਲੀ ਦੀਆਂ ਨਵੀਆਂ ਬੁਲੰਦੀਆਂ ਤੱਕ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਵਿਕਸਿਤ ਭਾਰਤ 2047 ਦੇ ਸੁਪਨੇ ਨੂੰ ਸਾਕਾਰ ਕਰਨ ਲਈ ਵਿਕਸਿਤ ਪੰਜਾਬ ਦਾ ਨਿਰਮਾਣ ਬੇਹੱਦ ਜ਼ਰੂਰੀ ਹੈ ਅਤੇ ਪੰਜਾਬ ਦੇ ਹਰ ਪਿੰਡ, ਕਸਬੇ ਤੇ ਸ਼ਹਿਰ ਨੂੰ ਵਿਕਾਸ ਦੀ ਮਿਸਾਲ ਬਣਾਉਣ ਲਈ ਯਤਨ ਕੀਤੇ ਜਾਣੇ ਚਾਹੀਦੇ ਹਨ।
ਗੁਰੂਹਰਸਹਾਏ, 27 ਨਵੰਬਰ (ਕਪਿਲ ਕੰਧਾਰੀ)-ਭਾਜਪਾ ਆਗੂ ਦੀਪਕ ਸ਼ਰਮਾ ਅਤੇ ਆਪਣੇ ਫਾਰਮ ਹਾਊਸ ਵਿਖੇ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਅਕਾਲੀ ਦਲ-ਭਾਜਪਾ ਗੱਠਜੋੜ ਦਾ ਮੁੱਖ ਮਕਸਦ ਪੰਜਾਬ ਦੇ ਸੁਨਹਿਰੀ ਭਵਿੱਖ ਲਈ ਕੰਮ ਕਰਨਾ ਅਤੇ ਸੂਬੇ ਨੂੰ ਵਿਕਾਸ ਅਤੇ ਖ਼ੁਸ਼ਹਾਲੀ ਦੀਆਂ ਨਵੀਆਂ ਬੁਲੰਦੀਆਂ ਤੱਕ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਵਿਕਸਿਤ ਭਾਰਤ 2047 ਦੇ ਸੁਪਨੇ ਨੂੰ ਸਾਕਾਰ ਕਰਨ ਲਈ ਵਿਕਸਿਤ ਪੰਜਾਬ ਦਾ ਨਿਰਮਾਣ ਬੇਹੱਦ ਜ਼ਰੂਰੀ ਹੈ ਅਤੇ ਪੰਜਾਬ ਦੇ ਹਰ ਪਿੰਡ, ਕਸਬੇ ਤੇ ਸ਼ਹਿਰ ਨੂੰ ਵਿਕਾਸ ਦੀ ਮਿਸਾਲ ਬਣਾਉਣ ਲਈ ਯਤਨ ਕੀਤੇ ਜਾਣੇ ਚਾਹੀਦੇ ਹਨ। ਦੀਪਕ ਸ਼ਰਮਾ ਨੇ ਕਿਹਾ ਕਿ ਉਹ ਅਜਿਹੇ ਪੰਜਾਬ ਦੀ ਕਲਪਨਾ ਕਰਦੇ ਹਨ, ਜਿੱਥੇ ਕਿਸਾਨ ਕਰਜ਼ੇ ਦੇ ਬੋਝ ਤੋਂ ਮੁਕਤ ਹੋ ਕੇ ਖ਼ੁਸ਼ਹਾਲ ਜੀਵਨ ਬਤੀਤ ਕਰਨ, ਨੌ ਜਵਾਨਾਂ ਨੂੰ ਰੁਜ਼ਗਾਰ ਦੀ ਭਾਲ ਵਿਚ ਵਿਦੇਸ਼ਾਂ ਵੱਲ ਜਾਣ ਲਈ ਮਜਬੂਰ ਨਾ ਹੋਣਾ ਪਵੇ ਅਤੇ ਸੂਬੇ ਵਿਚ ਹੀ ਉਨ੍ਹਾਂ ਨੂੰ ਰੋਜ਼ੀ-ਰੋਟੀ ਕਮਾਉਣ ਦੇ ਵਧੀਆ ਮੌਕੇ ਮਿਲਣ। ਉਨ੍ਹਾਂ ਕਿਹਾ ਕਿ ਧੀਆਂ ਦੀ ਸੁਰੱਖਿਆ ਯਕੀਨੀ ਹੋਵੇ, ਵਪਾਰੀਆਂ ਅਤੇ ਉਦਯੋਗਪਤੀਆਂ ਦੇ ਕਾਰੋਬਾਰ ਵਿਚ ਵਾਧਾ ਹੋਵੇ ਅਤੇ ਹਰ ਪਿੰਡ ਵਿਚ ਮਿਆਰੀ ਸਿੱਖਿਆ ਅਤੇ ਸਿਹਤ ਸਹੂਲਤਾਂ ਉਪਲਬਧ ਹੋਣ। ਉਨ੍ਹਾਂ ਅੱਗੇ ਕਿਹਾ ਕਿ ਕਿਸੇ ਵੀ ਗਰੀਬ ਜਾਂ ਲੋੜਵੰਦ ਪਰਿਵਾਰ ਨੂੰ ਇਲਾਜ ਅਤੇ ਸਿੱਖਿਆ ਵਰਗੀਆਂ ਬੁਨਿਆਦੀ ਸਹੂਲਤਾਂ ਹਾਸਲ ਕਰਨ ਲਈ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ। ਪੰਜਾਬ ਦੇ ਲੋਕਾਂ ਨੂੰ ਬਿਹਤਰ ਜੀਵਨ, ਸੁਰੱਖਿਅਤ ਭਵਿੱਖ ਅਤੇ ਆਰਥਿਕ ਮਜ਼ਬੂਤੀ ਪ੍ਰਦਾਨ ਕਰਨਾ ਵਿਕਾਸ ਦੀ ਅਸਲ ਤਸਵੀਰ ਹੋਣੀ ਚਾਹੀਦੀ ਹੈ। ਭਾਜਪਾ ਆਗੂ ਨੇ ਕਿਹਾ ਕਿ ਪੰਜਾਬੀਆਂ ਨੇ ਹਮੇਸ਼ਾ ਦੇਸ਼ ਦੀ ਤਰੱਕੀ, ਸੁਰੱਖਿਆ ਅਤੇ ਏਕਤਾ ਵਿਚ ਅਹਿਮ ਯੋਗਦਾਨ ਪਾਇਆ ਹੈ। ਹੁਣ ਸਮਾਂ ਹੈ ਕਿ ਪੰਜਾਬ ਨੂੰ ਉਸ ਦਾ ਬਣਦਾ ਮਾਣ-ਸਨਮਾਨ, ਵਿਕਾਸ ਅਤੇ ਖ਼ੁਸ਼ਹਾਲੀ ਵਾਪਸ ਮਿਲੇ। ਇਸ ਮਕਸਦ ਲਈ ਸਵਦੇਸ਼ੀ ਉਤਪਾਦਾਂ, ਸਥਾਨਕ ਉਦਯੋਗਾਂ ਅਤੇ ਪੰਜਾਬੀ ਉੱਦਮੀਆਂ ਨੂੰ ਉਤਸ਼ਾਹਿਤ ਕਰਨਾ ਸਮੇਂ ਦੀ ਮੁੱਖ ਲੋੜ ਹੈ, ਤਾਂ ਜੋ ਪੰਜਾਬ ਆਰਥਿਕ ਤੌਰ ’ਤੇ ਮਜ਼ਬੂਤ ਅਤੇ ਆਤਮਨਿਰਭਰ ਬਣ ਸਕੇ। ਦੀਪਕ ਸ਼ਰਮਾ ਨੇ ਕਿਹਾ ਕਿ ਵਿਕਾਸ ਦਾ ਮਤਲਬ ਸਿਰਫ਼ ਸੜਕਾਂ, ਪੁਲਾਂ ਅਤੇ ਇਮਾਰਤਾਂ ਦਾ ਨਿਰਮਾਣ ਕਰਨਾ ਹੀ ਨਹੀਂ, ਸਗੋਂ ਹਰ ਘਰ ਵਿਚ ਖ਼ੁਸ਼ਹਾਲੀ ਲਿਆਉਣਾ, ਹਰ ਨੌਜਵਾਨ ਦੇ ਹੱਥ ਵਿਚ ਰੁਜ਼ਗਾਰ ਦੇਣਾ, ਹਰ ਕਿਸਾਨ ਦੇ ਚਿਹਰੇ ’ਤੇ ਮੁਸਕਾਨ ਲਿਆਉਣਾ ਅਤੇ ਹਰ ਮਾਂ-ਬਾਪ ਦੇ ਮਨ ਵਿਚ ਆਪਣੇ ਬੱਚਿਆਂ ਦੇ ਸੁਰੱਖਿਅਤ ਅਤੇ ਉੱਜਵਲ ਭਵਿੱਖ ਦਾ ਵਿਸ਼ਵਾਸ ਪੈਦਾ ਕਰਨਾ ਵੀ ਹੈ।