31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਗੁਰੂਹਰਸਹਾਏ ਹਲਕੇ ਵਿਚ ਭਾਜਪਾ ਨੂੰ ਮਜ਼ਬੂਤ ਕਰਨ ਲਈ ਦੀਪਕ ਸ਼ਰਮਾ ਵਲੋਂ ਲੋਕਾਂ ਨਾਲ ਲਗਾਤਾਰ ਸੰਪਰਕ

ਗੁਰੂਹਰਸਹਾਏ, 30 ਅਗਸਤ (ਕਪਿਲ ਕੰਧਾਰੀ)-ਗੁਰੂਹਰਸਹਾਏ ਹਲਕੇ ਵਿਚ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਭਾਜਪਾ ਆਗੂ ਦੀਪਕ ਸ਼ਰਮਾ ਵਲੋਂ ਦਿਨ-ਰਾਤ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਇਆ ਜਾ ਰਿਹਾ ਹੈ। ਉਨ੍ਹਾਂ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰੀ ਇਲਾਕਿਆਂ ਵਿਚ ਪਹੁੰਚ ਕਰਕੇ ਲੋਕਾਂ ਨਾਲ ਮੁਲਾਕਾਤ ਕੀਤੀ ਜਾ ਰਹੀ ਹੈ, ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਜ਼ਰੂਰਤਾਂ ਬਾਰੇ ਜਾਣਕਾਰੀ ਲਈ ਜਾ ਰਹੀ ਹੈ।

ਅਜੀਤ ਡੈਸਕ 31-08-2026
ਗੁਰੂਹਰਸਹਾਏ, 30 ਅਗਸਤ (ਕਪਿਲ ਕੰਧਾਰੀ)-ਗੁਰੂਹਰਸਹਾਏ ਹਲਕੇ ਵਿਚ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਭਾਜਪਾ ਆਗੂ ਦੀਪਕ ਸ਼ਰਮਾ ਵਲੋਂ ਦਿਨ-ਰਾਤ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਇਆ ਜਾ ਰਿਹਾ ਹੈ। ਉਨ੍ਹਾਂ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰੀ ਇਲਾਕਿਆਂ ਵਿਚ ਪਹੁੰਚ ਕਰਕੇ ਲੋਕਾਂ ਨਾਲ ਮੁਲਾਕਾਤ ਕੀਤੀ ਜਾ ਰਹੀ ਹੈ, ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਜ਼ਰੂਰਤਾਂ ਬਾਰੇ ਜਾਣਕਾਰੀ ਲਈ ਜਾ ਰਹੀ ਹੈ। ਦੀਪਕ ਸ਼ਰਮਾ ਵਲੋਂ ਲੋਕਾਂ ਦੇ ਘਰਾਂ ਵਿਚ ਜਾ ਕੇ ਕੇਂਦਰ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਜਾ ਰਹੀ ਹੈ। ਉਨ੍ਹਾਂ ਵਲੋਂ ਲੋਕਾਂ ਨੂੰ ਇਨ੍ਹਾਂ ਸਕੀਮਾਂ ਲਈ ਯੋਗਤਾ, ਲਾਭ ਅਤੇ ਅਰਜ਼ੀ ਪ੍ਰਕਿਰਿਆ ਸਬੰਧੀ ਵੀ ਜਾਣੂ ਕਰਵਾਉਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਜਿਹੜੇ ਲੋੜਵੰਦ ਪਰਿਵਾਰ ਅਜੇ ਤੱਕ ਇਨ੍ਹਾਂ ਸਕੀਮਾਂ ਦਾ ਲਾਭ ਲੈਣ ਤੋਂ ਵਾਂਝੇ ਹਨ, ਉਨ੍ਹਾਂ ਨੂੰ ਯੋਗ ਸਕੀਮਾਂ ਦਾ ਲਾਭ ਦਿਵਾਉਣ ਲਈ ਵੀ ਯਤਨ ਕੀਤੇ ਜਾ ਰਹੇ ਹਨ। ਇਸ ਮੌਕੇ ਗੱਲਬਾਤ ਕਰਦਿਆਂ ਭਾਜਪਾ ਆਗੂ ਦੀਪਕ ਸ਼ਰਮਾ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਲੋਂ ਹਰ ਵਰਗ ਦੀ ਭਲਾਈ ਲਈ ਕਈ ਲੋਕ ਪੱਖੀ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ। ਇਨ੍ਹਾਂ ਯੋਜਨਾਵਾਂ ਦਾ ਵੱਡੀ ਗਿਣਤੀ ਵਿਚ ਲੋਕ ਲਾਭ ਲੈ ਰਹੇ ਹਨ ਅਤੇ ਸਰਕਾਰ ਵਲੋਂ ਲੋੜਵੰਦ ਪਰਿਵਾਰਾਂ ਨੂੰ ਆਰਥਿਕ ਅਤੇ ਸਮਾਜਿਕ ਤੌਰ ’ਤੇ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅਜੇ ਵੀ ਕਈ ਅਜਿਹੇ ਪਰਿਵਾਰ ਹਨ, ਜਿਨ੍ਹਾਂ ਨੂੰ ਸਰਕਾਰੀ ਭਲਾਈ ਸਕੀਮਾਂ ਬਾਰੇ ਪੂਰੀ ਜਾਣਕਾਰੀ ਨਹੀਂ ਹੈ ਜਾਂ ਉਹ ਕਿਸੇ ਕਾਰਨ ਇਨ੍ਹਾਂ ਦਾ ਲਾਭ ਨਹੀਂ ਲੈ ਸਕੇ। ਅਜਿਹੇ ਪਰਿਵਾਰਾਂ ਤੱਕ ਪਹੁੰਚ ਕਰਕੇ ਉਨ੍ਹਾਂ ਨੂੰ ਸਕੀਮਾਂ ਬਾਰੇ ਜਾਣਕਾਰੀ ਦੇਣ ਅਤੇ ਯੋਗ ਲਾਭਪਾਤਰੀਆਂ ਨੂੰ ਲਾਭ ਦਿਵਾਉਣ ਲਈ ਉਹ ਲਗਾਤਾਰ ਕੰਮ ਕਰ ਰਹੇ ਹਨ। ਦੀਪਕ ਸ਼ਰਮਾ ਨੇ ਕਿਹਾ ਕਿ ਉਨ੍ਹਾਂ ਦਾ ਮੁੱਖ ਉਦੇਸ਼ ਲੋਕਾਂ ਨਾਲ ਸਿੱਧਾ ਸੰਪਰਕ ਕਾਇਮ ਕਰਨਾ, ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਸੁਣਨਾ ਅਤੇ ਸੰਭਵ ਹੱਦ ਤੱਕ ਉਨ੍ਹਾਂ ਦੇ ਹੱਲ ਲਈ ਯਤਨ ਕਰਨਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਅਤੇ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਇਹ ਸੰਪਰਕ ਮੁਹਿੰਮ ਅੱਗੇ ਵੀ ਜਾਰੀ ਰਹੇਗੀ। ਉਨ੍ਹਾਂ ਆਸ ਪ੍ਰਗਟਾਈ ਕਿ ਲੋਕਾਂ ਦੇ ਸਹਿਯੋਗ ਨਾਲ ਗੁਰੂਹਰਸਹਾਏ ਹਲਕੇ ਵਿਚ ਭਾਜਪਾ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤੀ ਮਿਲੇਗੀ।
ਪਿਛਲੀ ਖ਼ਬਰ ਫ਼ਿਰੋਜ਼ਪੁਰ ਕੈਂਟ ’ਚ ਹੈਰੋਇਨ ਪੀਣ ਦੀ ਤਿਆਰੀ ਕਰ ਰਿਹਾ ਵਿਅਕਤੀ ਕਾਬੂ ਪੁਲਿਸ ਨੇ ਮੁਲਜ਼ਮ ਕੋਲੋਂ ਪੰਨੀ, ਲਾਈਟਰ ਅਤੇ 10 ਰੁ... ਅਗਲੀ ਖ਼ਬਰ ਸਰਬੱਤ ਦਾ ਭਲਾ ਵੈੱਲਫੇਅਰ ਸੁਸਾਇਟੀ ਵਲੋਂ ਬਾਬਾ ਦਲਜੀਤ ਸਿੰਘ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।