13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਲੋਕਤੰਤਰ ਦਾ ਘਾਣ ਕਰ ਰਹੀ ਪੰਜਾਬ ਦੀ 'ਆਪ' ਸਰਕਾਰ-ਬਲਤੇਜ ਸਿੰਘ ਵਾਂਦਰ <br/>

ਅਜੀਤ ਡੈਸਕ 03-01-2026
ਬਠਿੰਡਾ, 2 ਜਨਵਰੀ (ਸੱਤਪਾਲ ਸਿੰਘ ਸਿਵੀਆਂ)- ਬਠਿੰਡਾ ਬੱਸ ਅੱਡਾ ਬਚਾਓ ਸੰਘਰਸ਼ ਮੋਰਚੇ ਦੇ ਆਗੂ ਤੇ ਉੱਘੇ ਟਰਾਂਸਪੋਰਟਰ ਬਲਤੇਜ ਸਿੰਘ ਵਾਂਦਰ ਨੇ ਪੰਜਾਬ ਸਰਕਾਰ ਵਲੋਂ ਸੂਬੇ ਦੇ ਕੁਝ ਪੱਤਰਕਾਰਾਂ ਅਤੇ ਜਨਤਕ ਨੁਮਾਇੰਦਿਆਂ 'ਤੇ ਮੁਕੱਦਮਾ ਦਰਜ ਕਰਨ ਦੀ ਨਿਖੇਧੀ ਕਰਦਿਆਂ ਇਸ ਨੂੰ ਲੋਕਤੰਤਰ ਦਾ ਘਾਣ ਦੱਸਿਆ |ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਦਿੱਤੀ ਆਪਣੀ ਇਕ ਵੀ ਗਰੰਟੀ ਪੂਰੀ ਨਹੀਂ ਕਰ ਸਕੀ ਤੇ ਆਪਣੀਆਂ ਨਾਕਾਮੀਆਂ ਤੋਂ ਧਿਆਨ ਹਟਾਉਣ ਲਈ ਸਰਕਾਰ ਨੂੰ ਸਵਾਲ ਪੁੱਛਣ ਵਾਲੇ ਪੱਤਰਕਾਰਾਂ ਨੂੰ ਨਿਸ਼ਾਨਾ ਬਣਾ ਰਹੀ ਹੈ, ਜੋ ਆਮ ਲੋਕ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ | ਬਲਤੇਜ ਸਿੰਘ ਵਾਂਦਰ ਨੇ ਕਿਹਾ ਕਿ ਆਪ ਸਰਕਾਰ ਵਲੋਂ ਆਮ ਲੋਕਾਂ ਦੀ ਕੋਈ ਸੁਣਵਾਈ ਨਹੀਂ ਕੀਤੀ ਜਾ ਰਹੀ ਹੈ, ਜਿਸ ਦੀ ਦੀ ਪ੍ਰਤੱਖ ਉਦਾਹਰਣ ਬਠਿੰਡਾ ਦਾ ਮੌਜੂਦਾ ਬੱਸ ਅੱਡਾ ਬਚਾਉਣ ਲਈ ਪਿਛਲੇ ਕਈ ਮਹੀਨਿਆਂ ਤੋਂ ਪੱਕਾ ਮੋਰਚਾ ਲਗਾ ਕੇ ਬੈਠੇ ਲੋਕਾਂ ਦੀ ਸੁਣਵਾਈ ਨਾ ਕਰਨਾ ਹੈ | ਉਨ੍ਹਾਂ ਕਿਹਾ ਕਿ ਪੱਤਰਕਾਰ ਲੋਕਤੰਤਰ ਦਾ ਚੌਥਾ ਥੰਮ ਹੁੰਦੇ ਹਨ, ਜੋ ਆਮ ਲੋਕਾਂ ਦੀ ਆਵਾਜ਼ ਬੁਲੰਦ ਕਰਦੇ ਹਨ ਤੇ ਕਦੇ ਵੀ ਇਹ ਆਵਾਜ਼ ਦੱਬਣ ਨਹੀਂ ਦਿੱਤੀ ਜਾਵੇਗੀ | ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਤੁਰੰਤ ਇਹ ਸਰਕਾਰੀ ਦਬਾਅ ਵਾਲੀ ਨੀਤੀ ਬੰਦ ਨਾ ਕੀਤੀ ਤਾਂ ਬੱਸ ਅੱਡਾ ਬਚਾਓ ਸੰਘਰਸ਼ ਮੋਰਚਾ ਪੱਤਰਕਾਰਾਂ ਅਤੇ ਲੋਕਤੰਤਰਕ ਤਾਕਤਾਂ ਦੇ ਨਾਲ ਮਿਲ ਕੇ ਤਿੱਖਾ ਸੰਘਰਸ਼ ਵਿੱਢੇਗਾ |

ਪਿਛਲੀ ਖ਼ਬਰ ਪੱਤਰਕਾਰਾਂ ਦੀ ਹਮਾਇਤ ਵਿਚ ਆਇਆ ਸ਼੍ਰੋਮਣੀ ਅਕਾਲੀ ਦਲ <br/> ਅਗਲੀ ਖ਼ਬਰ ਨਾਜਾਇਜ਼ ਗਿ੍ਫ਼ਤਾਰੀਆਂ ਅਤੇ ਪਰਚਿਆਂ ਦੇ ਵਿਰੋਧ 'ਚ ਇਕਜੁੱਟ ਹੋਈਆਂ ਜਨਤਕ ਜਥੇਬੰਦੀਆਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।