22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਬਜ਼ੁਰਗ ਨੇ ਨਹਿਰ 'ਚ ਛਾਲ ਮਾਰ ਕੇ ਕੀਤੀ ਖੁਦਕੁਸ਼ੀ

ਅਜੀਤ ਡੈਸਕ 04-01-2026
ਬਠਿੰਡਾ, 3 ਜਨਵਰੀ (ਅਵਤਾਰ ਸਿੰਘ ਕੈਂਥ)-ਬਠਿੰਡਾ ਸਰਹੰਦ ਨਹਿਰ ਵਿਚ ਇਕ ਬਜ਼ੁਰਗ ਵਲੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲੈਣ ਦੀ ਸੂਚਨਾ ਮਿਲਣ 'ਤੇ ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬਿ੍ਗੇਡ ਹੈਲਪਲਾਈਨ ਟੀਮ ਮੈਂਬਰ ਸੰਦੀਪ ਸਿੰਘ ਗਿੱਲ, ਗੌਤਮ ਗੋਇਲ ਐਂਬੂਲੈਂਸ ਸਮੇਤ ਘਟਨਾ ਸਥਾਨ 'ਤੇ ਪਹੁੰਚੇ | ਲੋਕਾਂ ਦੀ ਮੱਦਦ ਨਾਲ ਸਹਾਰਾ ਟੀਮ ਨੇ ਨਹਿਰ ਵਿਚ ਛਾਲ ਮਾਰਨ ਵਾਲੇ ਵਿਅਕਤੀ ਨੂੰ ਬਾਹਰ ਕੱਢਿਆ | ਸਹਾਰਾ ਟੀਮ ਨੇ ਮੁੱਢਲੀ ਸਹਾਇਤਾ ਦੇਣ ਉਪਰੰਤ ਉਕਤ ਵਿਅਕਤੀ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮਿ੍ਤਕ ਐਲਾਨ ਦਿੱਤਾ | ਸਹਾਰਾ ਟੀਮ ਨੇ ਮਿ੍ਤਕ ਦੇ ਮੋਬਾਇਲ ਰਾਹੀਂ ਪਰਿਵਾਰਿਕ ਮੈਂਬਰਾਂ ਨੂੰ ਲੱਭ ਕੇ ਉਨ੍ਹਾਂ ਨੂੰ ਸੂਚਿਤ ਕੀਤਾ | ਮਿ੍ਤਕ ਦੀ ਪਹਿਚਾਣ ਸ਼ਾਦੀ ਰਾਮ ਸਿੰਗਲਾ (79) ਵਾਸੀ ਅਗਰਵਾਲ ਕਲੋਨੀ, ਬਠਿੰਡਾ ਵਜੋਂ ਹੋਈ | ਥਰਮਲ ਥਾਣਾ ਪੁਲਿਸ ਨੇ ਮਿ੍ਤਕ ਦਾ ਪੋਸਟ ਮਾਰਟਮ ਕਰਵਾਉਣ ਉਪਰੰਤ ਲਾਸ਼ ਪਰਿਵਾਰਿਕ ਮੈਂਬਰਾਂ ਨੂੰ ਸੌਂਪ ਦਿੱਤੀ |
ਪਿਛਲੀ ਖ਼ਬਰ ਸੀਡ ਫੈਕਟਰੀ ਵਿਚੋਂ 207 ਗੱਟੇ ਝੋਨਾ ਚੋਰੀ ਅਗਲੀ ਖ਼ਬਰ ਬੇਕਾਬੂ ਤੇਜ਼ ਰਫ਼ਤਾਰ ਕਾਰ ਨੇ ਪੰਜ ਰਾਹਗੀਰਾਂ ਨੂੰ ਕੀਤਾ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।