19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ ਤਹਿਤ ਮੁਫ਼ਤ ਟਰੇਨਿੰਗ -ਨੌਜਵਾਨਾਂ ਨੂੰ ਅੱਗੇ ਆਉਣ ਦੀ ਅਪੀਲ <br/>

ਅਜੀਤ ਡੈਸਕ 29-01-2026
ਬਠਿੰਡਾ, 28 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮੈਡਮ ਕੰਚਨ ਨੇ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਸੀ-ਪਾਇਟ ਕੈਂਪ ਕਾਲਝਰਾਨੀ ਵਿਚ ਸ਼ੁਰੂ ਹੋ ਰਹੇ ਸਕਿਊਰਿਟੀ ਸੁਪਰਵਾਈਜ਼ਰ ਕੋਰਸ ਦਾ ਵੱਧ ਤੋਂ ਵੱਧ ਲਾਭ ਉਠਾਉਣ | ਉਨ੍ਹਾਂ ਕਿਹਾ ਕਿ ਇਹ ਕੋਰਸ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਅਤੇ ਨਿੱਜੀ ਖੇਤਰ ਵਿਚ ਰੁਜ਼ਗਾਰ ਦੇ ਨਵੇਂ ਮੌਕੇ ਪ੍ਰਦਾਨ ਕਰੇਗਾ | ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬਠਿੰਡਾ ਜ਼ਿਲ੍ਹੇ ਦੇ ਨਾਲ-ਨਾਲ ਪੰਜਾਬ ਦੇ ਕਿਸੇ ਵੀ ਹੋਰ ਜ਼ਿਲ੍ਹੇ ਨਾਲ ਸਬੰਧਿਤ ਯੋਗ ਨੌਜਵਾਨ ਇਸ ਕੋਰਸ ਵਿਚ ਦਾਖ਼ਲਾ ਲੈ ਸਕਦੇ ਹਨ | ਦਾਖ਼ਲੇ ਲਈ ਉਮੀਦਵਾਰ ਸਥਾਨਕ ਜ਼ਿਲ੍ਹਾ ਰੁਜ਼ਗਾਰ ਦਫ਼ਤਰ ਜਾਂ ਜ਼ਿਲ੍ਹਾ ਪਰਿਸ਼ਦ ਦਫ਼ਤਰ ਵਿਖੇ ਪੰਜਾਬ ਸਕਿੱਲ ਡਿਵੈਲਪਮੈਂਟ ਦੇ ਜ਼ਿਲ੍ਹਾ ਪ੍ਰੋਗਰਾਮ ਮੈਨੇਜਮੈਂਟ ਯੂਨਿਟ ਦੇ ਅਧਿਕਾਰੀਆਂ ਨਾਲ ਸੰਪਰਕ ਕਰ ਸਕਦੇ ਹਨ | ਉਨ੍ਹਾਂ ਕਿਹਾ ਕਿ ਜਿਹੜੇ ਨੌਜਵਾਨ ਸੀ-ਪਾਇਟ ਕੈਂਪ ਕਾਲਝਰਾਨੀ ਦੇ ਨੇੜਲੇ ਇਲਾਕਿਆਂ ਨਾਲ ਸੰਬੰਧਿਤ ਹਨ, ਉਹ ਸਿੱਧੇ ਤੌਰ 'ਤੇ ਸੀ-ਪਾਇਟ ਦਫ਼ਤਰ ਵਿਚ ਕੈਂਪ ਇੰਚਾਰਜ ਨੂੰ ਮਿਲ ਕੇ ਵੀ ਦਾਖ਼ਲਾ ਪ੍ਰਕਿਰਿਆ ਪੂਰੀ ਕਰ ਸਕਦੇ ਹਨ | ਉਨ੍ਹਾਂ ਦੱਸਿਆ ਕਿ ਇਹ ਕੋਰਸ ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ 4.0 ਦੇ ਤਹਿਤ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਵਲੋਂ ਬਿਲਕੁਲ ਮੁਫ਼ਤ ਕਰਵਾਇਆ ਜਾ ਰਿਹਾ ਹੈ | ਟਰੇਨਿੰਗ ਦੌਰਾਨ ਨੌਜਵਾਨਾਂ ਨੂੰ ਮੁਫ਼ਤ ਕਿਤਾਬਾਂ, ਮੁਫ਼ਤ ਵਰਦੀ ਸਮੇਤ ਸਾਰੀਆਂ ਲੋੜੀਂਦੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ, ਟਰੇਨਿੰਗ ਉਪਰੰਤ ਸਰਟੀਫਿਕੇਟ ਵੀ ਦਿੱਤਾ ਜਾਵੇਗਾ |

ਪਿਛਲੀ ਖ਼ਬਰ ਮਹਿਲਾਵਾਂ ਦੀਆਂ ਸਪਤ ਸ਼ਕਤੀਆਂ ਦਾ ਸਸ਼ਕਤ ਸੰਦੇਸ਼ ਤਹਿਤ ਸਮਾਗਮ ਕਰਵਾਇਆ ਅਗਲੀ ਖ਼ਬਰ ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਲੈਂਡ ਸੇਫ਼ਟੀ ਪ੍ਰੋਟੋਕੋਲ 'ਤੇ ਆਧਾਰਿਤ ਤਿੰਨ ਰੋਜ਼ਾ ਰਾਸ਼ਟਰੀ ਟਰੇਨਿੰਗ ਕੋਰਸ ਦੀ ਸ਼ੁਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।