19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਪਾਥਫਾਈਾਡਰ ਗਲੋਬਲ ਸਕੂਲ ਦੇ ਵਿਦਿਆਰਥੀ ਨੇ ਸਕੇਟਿੰਗ ਚੈਂਪੀਅਨਸ਼ਿਪ 'ਚ ਗੋਲਡ ਮੈਡਲ ਜਿੱਤਿਆ

ਅਜੀਤ ਡੈਸਕ 29-01-2026
ਰਾਮਪੁਰਾ ਫੂਲ, 28 ਜਨਵਰੀ (ਹੇਮੰਤ ਕੁਮਾਰ ਸ਼ਰਮਾ): ਪਿਛਲੇ ਦਿਨੀਂ ਮੋਹਾਲੀ ਵਿਚ ਆਯੋਜਿਤ ਹੋਈ ਅੰਡਰ-11 ਸਾਲ ਆਲ ਇੰਡੀਆ ਨੈਸ਼ਨਲ ਰੋਲਰ ਬਾਸਕਟਬਾਲ ਸਕੇਟਿੰਗ ਚੈਂਪੀਅਨਸ਼ਿਪ ਵਿਚ ਪਾਥਫਾਈਾਡਰ ਗਲੋਬਲ ਸਕੂਲ ਦੇ ਹੋਣਹਾਰ ਤੀਜੀ ਜਮਾਤ ਦੇ ਵਿਦਿਆਰਥੀ ਸੁਖਮਨਵੀਰ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਗੋਲਡ ਮੈਡਲ ਹਾਸਲ ਕੀਤਾ | ਸੁਖਮਨਵੀਰ ਸਿੰਘ ਦੀ ਇਸ ਕਾਮਯਾਬੀ ਨਾਲ ਨਾ ਕੇਵਲ ਸਕੂਲ ਦਾ, ਸਗੋਂ ਮਾਪਿਆਂ ਅਤੇ ਇਲਾਕੇ ਦਾ ਨਾਮ ਵੀ ਰੌਸ਼ਨ ਹੋਇਆ ਹੈ | ਇਸ ਉਪਲਬਧੀ ਲਈ ਸਕੂਲ ਪ੍ਰਬੰਧਨ, ਅਧਿਆਪਕਾਂ ਅਤੇ ਕੋਚਾਂ ਵਲੋਂ ਉਸ ਨੰੂ ਵਧਾਈ ਦਿੱਤੀ ਗਈ ਅਤੇ ਭਵਿੱਖ ਵਿਚ ਹੋਰ ਵੱਡੀਆਂ ਸਫਲਤਾਵਾਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ | ਪਾਥਫਾਈਾਡਰ ਗਲੋਬਲ ਸਕੂਲ ਸਦਾ ਹੀ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਅੱਗੇ ਵਧਣ ਲਈ ਪ੍ਰੇਰਿਤ ਕਰਦਾ ਹੈ |
ਪਿਛਲੀ ਖ਼ਬਰ ਗੰਭੀਰ ਹਾਲਤ 'ਚ ਬੁਜ਼ਰਗ ਨੂੰ ਸਰਕਾਰੀ ਹਸਪਤਾਲ ਦਾਖ਼ਲ ਕਰਵਾਇਆ ਅਗਲੀ ਖ਼ਬਰ ਨਗਰ ਨਿਗਮ 'ਚ ਤਾਇਨਾਤ ਕੱਚੇ ਸੀਵਰੇਜ ਵਰਕਰਾਂ ਨੇ ਮੰਗਾਂ ਨੂੰ ਲੈ ਕੇ ਕੀਤੀ ਗੇਟ ਰੈਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।