20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਪਰਮਜੀਤ ਸਿੰਘ ਪੰਮਾ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ

ਅਜੀਤ ਡੈਸਕ 29-01-2026
ਮਹਿਰਾਜ, 28 ਜਨਵਰੀ (ਸੁਖਪਾਲ ਮਹਿਰਾਜ)-ਆਮ ਆਦਮੀ ਪਾਰਟੀ ਦੀ ਹਾਈਕਮਾਂਡ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਹਿਮਤੀ ਨਾਲ ਹਲਕਾ ਰਾਮਪੁਰਾ ਫੂਲ ਦੇ ਵਿਧਾਇਕ ਬਲਕਾਰ ਸਿੰਘ ਸਿੱਧੂ ਵਲੋਂ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਦੇ ਮੰਤਵ ਨਾਲ ਪਰਮਜੀਤ ਸਿੰਘ ਪੰਮਾ ਨੂੰ ਹਲਕੇ ਦਾ ਐਸ ਸੀ ਵਿੰਗ ਕੋਆਰਡੀਨੇਟਰ ਨਿਯੁੱਕਤ ਕੀਤਾ ਗਿਆ | ਇਸ ਮੌਕੇ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਕਿਹਾ ਕਿ ਪਰਮਜੀਤ ਸਿੰਘ ਪੰਮਾ ਜ਼ਮੀਨੀ ਪੱਧਰ 'ਤੇ ਪਾਰਟੀ ਨਾਲ ਜੁੜੇ ਹੋਏ ਨਿਸ਼ਠਾਵਾਨ ਵਰਕਰ ਹਨ | ਨਵ ਨਿਯੁਕਤ ਐਸ ਸੀ ਵਿੰਗ ਕੋਆਰਡੀਨੇਟਰ ਪਰਮਜੀਤ ਸਿੰਘ ਪੰਮਾ ਨੇ ਪਾਰਟੀ ਹਾਈਕਮਾਂਡ, ਮੁੱਖ ਮੰਤਰੀ ਅਤੇ ਵਿਧਾਇਕ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਦਿੱਤੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਇਆ ਜਾਵੇਗਾ | ਨਿਯੁਕਤੀ ਦਾ ਸਵਾਗਤ ਕਰਦਿਆਂ ਪਾਰਟੀ ਵਰਕਰਾਂ ਯੋਧਾ ਮਹਿਰਾਜ, ਪਰਮਿੰਦਰ ਸਿੰਘ (ਹਲਕਾ ਕੋਆਰਡੀਨੇਟਰ ਯੂਥ), ਲੱਖਾ ਸਰਪੰਚ ਪਿੱਪਲੀ, ਨਿੰਮਾ ਬਲਾਕ ਪ੍ਰਧਾਨ, ਲੱਖਾ ਪੈਸਟੀਸਾਈਡ, ਸੁੱਖੀ ਮੱਲੂਆਣਾ, ਬਖ਼ਸੀਸ ਬਲਾਕ ਪ੍ਰਧਾਨ, ਗੁਰਦੀਪ ਫੂਲੇਵਾਲਾ, ਜੱਸੂ ਨਿਊਜ਼ੀਲੈਂਡ, ਮਹਿੰਮਾ ਸਿੰਘ, ਜੱਸਾ ਸਿੰਘ, ਗੁਰਵਿੰਦਰ ਐਮ.ਸੀ. ਲੱਖਾ ਸਾਬਕਾ ਐਮ.ਸੀ., ਦਰਸਨ ਸਿਧਾਣਾ ਡਾਇਰੈਕਟਰ, ਕੁਲਵੰਤ ਸਰਪੰਚ, ਹੈਪੀ ਸਰਪੰਚ ਅਤੇ ਕਾਲੀ ਸਿੰਘ, ਸਤਵੀਰ ਸਿੰਘ , ਮਾਰਕੀਟ ਕਮੇਟੀ ਚੇਅਰਮੈਨ ਦਰਸ਼ਨ ਸਿੰਘ ਸੋਹੀ ਨੇ ਕਿਹਾ ਗਿਆ ਕਿ ਵਿਧਾਇਕ ਬਲਕਾਰ ਸਿੱਧੂ ਦੀ ਅਗਵਾਈ ਹੇਠ ਪਾਰਟੀ ਹਲਕੇ ਵਿਚ ਲਗਾਤਾਰ ਮਜ਼ਬੂਤ ਹੋ ਰਹੀ ਹੈ |
ਪਿਛਲੀ ਖ਼ਬਰ ਗੋਨਿਆਣਾ ਪੰਜਾਬੀ ਸਾਹਿਤ ਸਭਾ ਦੀ ਮੀਟਿੰਗ ਆਯੋਜਿਤ ਅਗਲੀ ਖ਼ਬਰ ਸੇਂਟ ਸੋਲਜਰ ਸਕੂਲ ਢਪਾਲੀ ਵਿਖੇ ਬਸੰਤ ਪੰਚਮੀ ਤੇ ਗਣਤੰਤਰ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।