19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਵਿਧਾਇਕ ਸਿੱਧੂ ਨੇ ਹਲਕਾ ਰਾਮਪੁਰਾ ਫੂਲ ਵਿਚ ਵੱਖ-ਵੱਖ ਸੜਕਾਂ ਦੇ ਨੀਂਹ ਪੱਥਰ ਰੱਖੇ

ਅਜੀਤ ਡੈਸਕ 19-02-2026

ਮਹਿਰਾਜ, 18 ਫਰਵਰੀ (ਸੁਖਪਾਲ ਮਹਿਰਾਜ)- ਹਲਕਾ ਰਾਮਪੁਰਾ ਫੂਲ ਵਿਚ ਵਿਕਾਸ ਦੀ ਤੇਜ਼ ਰਫ਼ਤਾਰ ਜਾਰੀ ਹੈ | ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਮਹਿਰਾਜ ਸਮੇਤ ਹੋਰ ਨਗਰ ਪੰਚਾਇਤਾਂ ਵਿਚ ਨਵੀਆਂ ਸੜਕਾਂ ਦੇ ਨਿਰਮਾਣ ਲਈ ਲਗਭਗ 20 ਕਰੋੜ ਰੁਪਏ ਦੀਆਂ ਵੱਡੀਆਂ ਗ੍ਰਾਂਟਾਂ ਮਨਜ਼ੂਰ ਕਰਵਾਈਆਂ ਹਨ | ਇਨ੍ਹਾਂ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖਦਿਆਂ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀਆਂ ਅਸਲ ਲੋੜਾਂ ਨੂੰ ਪਹਿਲ ਦੇ ਰਹੀ ਹੈ | ਇਹ ਕਦਮ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਪੰਜਾਬ ਨੂੰ ਵਿਕਸਤ ਅਤੇ ਨਸ਼ਾ-ਮੁਕਤ ਬਣਾਉਣ ਦੇ ਯਤਨਾਂ ਨੂੰ ਹੋਰ ਮਜ਼ਬੂਤੀ ਦੇ ਰਿਹਾ ਹੈ | ਵਿਧਾਇਕ ਬਲਕਾਰ ਸਿੰਘ ਸਿੱਧੂ ਅਤੇ ਮੁੱਖ ਮੰਤਰੀ ਭਗਵੰਤ ਮਾਨ ਵਿਚਕਾਰ ਪੁਰਾਣੀ ਸਾਂਝ ਅਤੇ ਭਰੋਸੇ ਦੀਆਂ ਗੱਲਾਂ ਅਕਸਰ ਚਰਚਾ ਵਿਚ ਰਹਿੰਦੀਆਂ ਹਨ | ਭਗਵੰਤ ਮਾਨ ਨੇ ਸਿੱਧੂ ਵਰਗੇ ਆਗੂਆਂ 'ਤੇ ਭਰੋਸਾ ਜਤਾਇਆ ਅਤੇ ਅੱਜ ਉਸ ਭਰੋਸੇ ਦਾ ਨਤੀਜਾ ਹਲਕੇ ਨੂੰ ਵੱਡੀਆਂ ਗ੍ਰਾਂਟਾਂ ਅਤੇ ਵਿਕਾਸ ਪ੍ਰੋਜੈਕਟਾਂ ਦੇ ਰੂਪ ਵਿਚ ਮਿਲ ਰਿਹਾ ਹੈ |ਹਲਕੇ ਦੇ ਲੋਕ ਵਿਧਾਇਕ ਸਿੱਧੂ ਦੇ ਵਿਕਾਸਮਈ ਕੰਮਾਂ ਤੋਂ ਪ੍ਰਭਾਵਿਤ ਹੋ ਰਹੇ ਹਨ | ਬਿਨਾਂ ਕਿਸੇ ਭੇਦਭਾਵ ਦੇ ਉਨ੍ਹਾਂ ਦਾ ਸਧਾਰਨ ਅਤੇ ਹੱਸਮੁੱਖ ਸੁਭਾਉ ਲੋਕਾਂ ਦੇ ਦਿਲ ਜਿੱਤ ਰਿਹਾ ਹੈ | ਪਿਛਲੀਆਂ ਸਰਕਾਰਾਂ ਦੀ ਬਦਲੇਖ਼ੋਰੀ ਅਤੇ ਭਾਈ-ਭਤੀਜਾਵਾਦ ਤੋਂ ਤੰਗ ਆਏ ਲੋਕ ਹੁਣ ਸੁੱਖ ਦਾ ਸਾਹ ਲੈ ਰਹੇ ਹਨ | ਇਸ ਮੌਕੇ ਵਿਧਾਇਕ ਨੇ ਪੁਰਾਣੀ ਰਾਜਨੀਤੀ 'ਤੇ ਤਿੱਖਾ ਕਟਾਖਸ਼ ਕਰਦਿਆਂ ਕਿਹਾ ਕਿ ਕੁੱਝ ਆਗੂ ਆਮ ਘਰਾਂ ਦੇ ਧੀਆਂ-ਪੁੱਤਾਂ ਨੂੰ ਮੌਕਾ ਦੇਣ ਦੀ ਬਜਾਏ ਆਪਣੇ 'ਫ਼ੇਲ੍ਹ ਪੱਪੂਆਂ' ਨੂੰ ਪਾਸ ਕਰਵਾਉਣ ਲਈ ਤਰਲੋਮੱਛੀ ਹੋ ਰਹੇ ਹਨ | ਉਨ੍ਹਾਂ ਕਿਹਾ ਕਿ ਲੋਕ ਸਭ ਕੁਝ ਸਮਝਦੇ ਹਨ ਅਤੇ ਹੁਣ ਵਿਕਾਸ ਦੀ ਰਾਜਨੀਤੀ ਨੂੰ ਹੀ ਤਰਜੀਹ ਦੇ ਰਹੇ ਹਨ | ਇਸ ਮੌਕੇ ਨਗਰ ਪੰਚਾਇਤਾਂ ਦੇ ਪ੍ਰਧਾਨਾਂ, ਪਿੰਡਾਂ ਦੇ ਪੰਚ-ਸਰਪੰਚਾਂ ਅਤੇ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੇ ਵੀ ਹਾਜ਼ਰੀ ਭਰੀ ਅਤੇ ਵਿਧਾਇਕ ਦੇ ਯਤਨਾਂ ਦੀ ਸ਼ਲਾਘਾ ਕੀਤੀ |

ਪਿਛਲੀ ਖ਼ਬਰ ਪਿੰਡ ਜਿਉਂਦ ਵਿਖੇ ਸਰਕਾਰ ਦੀ ਸ਼ਹਿ ਉੱਪਰ ਪੁਲਿਸ ਪ੍ਰਸ਼ਾਸਨ ਵਲੋਂ ਕੀਤੇ ਅੱਤਿਆਚਾਰ ਦੀ ਨਿਖੇਧੀ <br/> ਅਗਲੀ ਖ਼ਬਰ ਕਾਂਗਰਸ ਪਾਰਟੀ ਨੇ ਲੋਕ ਹਿਤਾਂ ਦੀ ਲੜਾਈ ਹਮੇਸ਼ਾ ਅੱਗੇ ਹੋ ਕੇ ਲੜੀ-ਗੁਰਬਾਜ਼ ਸਿੰਘ ਸਿੱਧੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।