19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਸੰਯੁਕਤ ਕਿਸਾਨ ਮੋਰਚਾ ਪੰਜਾਬ ਵਲੋਂ ਕਿਸਾਨਾਂ 'ਤੇ ਢਾਹੇ ਗਏ ਪੁਲਿਸ ਜਬਰ ਦੀ ਨਿੰਦਾ

ਅਜੀਤ ਡੈਸਕ 19-02-2026
ਬਠਿੰਡਾ, 18 ਫਰਵਰੀ (ਸਿਵੀਆਂ)- ਸੰਯੁਕਤ ਕਿਸਾਨ ਮੋਰਚਾ ਪੰਜਾਬ ਨੇ ਅੱਜ ਬਠਿੰਡਾ ਸਮੇਤ ਪੰਜਾਬ ਵਿਚ ਵੱਖ-ਵੱਖ ਥਾਵਾਂ 'ਤੇ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵਲੋਂ ਕਿਸਾਨਾਂ 'ਤੇ ਕੀਤੇ ਜਬਰ ਦਾ ਸਖ਼ਤ ਨੋਟਿਸ ਲੈਂਦਿਆਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨਾਲ ਦੁਸ਼ਮਣੀ ਦੇ ਨਵੇਂ ਰਿਕਾਰਡ ਪੈਦਾ ਕਰ ਰਹੀ ਹੈ¢ ਲੋਕਾਂ ਨੂੰ ਆਪਣੇ ਹੱਕਾਂ ਲਈ ਧਰਨਾ ਪ੍ਰਦਰਸ਼ਨ ਕਰਨ ਤੋਂ ਵੀ ਵਾਂਝਿਆਂ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ¢ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਆਗੂ ਬਲਕਰਨ ਸਿੰਘ ਬਰਾੜ, ਗੁਰਵਿੰਦਰ ਸਿੰਘ ਢਿੱਲੋਂ ਅਤੇ ਹਰਜਿੰਦਰ ਸਿੰਘ ਟਾਂਡਾ ਨੇ ਕਿਹਾ ਕਿ ਅੱਜ ਪੰਜਾਬ ਵਿਚ ਅਨੇਕਾਂ ਥਾਵਾਂ 'ਤੇ ਕਿਸਾਨਾਂ 'ਤੇ ਨਜਾਇਜ਼ ਲਾਠੀਚਾਰਜ ਕੀਤਾ ਗਿਆ ਅਤੇ ਬਠਿੰਡਾ ਵਿਖੇ ਸ਼ਾਂਤਮਈ ਧਰਨਾ ਦੇਣ ਜਾ ਰਹੇ ਕਿਸਾਨਾਂ ਨੂੰ ਥਾਂ-ਥਾਂ ਰੋਕਿਆ ਗਿਆ ਤੇ ਅਜਿਹਾ ਕਰਕੇ ਪੰਜਾਬ ਨੂੰ ਪੁਲਿਸ ਰਾਜ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ¢ ਪਿੰਡ ਜਿਉਂਦ ਦੇ ਲੋਕਾਂ 'ਤੇ ਅਣਮਨੁੱਖੀ ਤਸ਼ੱਦਦ ਕੀਤਾ ਗਿਆ ਹੈ¢
ਪ੍ਰਧਾਨਗੀ ਮੰਡਲ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਪੰਜਾਬ ਦੀ 19 ਫਰਵਰੀ ਨੂੰ ਹੋਣ ਜਾ ਰਹੀ ਮੀਟਿੰਗ ਵਿਚ ਇਹ ਮਸਲਾ ਉਚੇਚੇ ਤੌਰ 'ਤੇ ਵਿਚਾਰਿਆ ਜਾਵੇਗਾ ਅਤੇ ਸੰਯੁਕਤ ਕਿਸਾਨ ਮੋਰਚਾ ਦੀਆਂ ਸਾਰੀਆਂ ਜਥੇਬੰਦੀਆਂ ਇਸ ਮਸਲੇ 'ਤੇ ਇੱਕਮੁੱਠ ਹਨ ਅਤੇ ਪੂਰੀ ਤਾਕਤ ਨਾਲ ਪੰਜਾਬ ਸਰਕਾਰ ਦੇ ਜ਼ੁਲਮ ਦਾ ਵਿਰੋਧ ਕਰਨਗੀਆਂ¢
ਪਿਛਲੀ ਖ਼ਬਰ 2 ਕਿੱਲੋ ਭੁੱਕੀ ਸਮੇਤ ਅÏਰਤ ਕਾਬੂ ਅਗਲੀ ਖ਼ਬਰ ਪਿੰਡ ਜਿਉਂਦ ਵਿਖੇ ਸਰਕਾਰ ਦੀ ਸ਼ਹਿ ਉੱਪਰ ਪੁਲਿਸ ਪ੍ਰਸ਼ਾਸਨ ਵਲੋਂ ਕੀਤੇ ਅੱਤਿਆਚਾਰ ਦੀ ਨਿਖੇਧੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।