19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

2 ਕਿੱਲੋ ਭੁੱਕੀ ਸਮੇਤ ਅÏਰਤ ਕਾਬੂ

ਅਜੀਤ ਡੈਸਕ 19-02-2026

ਸੰਗਤ ਮੰਡੀ, 18 ਫਰਵਰੀ (ਸੁਖਤੇਜ ਧਾਲੀਵਾਲ)-ਥਾਣਾ ਸੰਗਤ ਦੀ ਪੁਲਿਸ ਵਲੋਂ ਇਕ ਅÏਰਤ ਨੂੰ 2 ਕਿੱਲੋ ਭੁੱਕੀ ਚੂਰਾ ਪੋਸਤ ਸਮੇਤ ਕਾਬੂ ਕੀਤਾ ਗਿਆ ਹੈ | ਥਾਣਾ ਸੰਗਤ ਦੇ ਇੰਸਪੈਕਟਰ ਸੁਖਵਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਪੁਲਿਸ ਚੌਕੀ ਪਥਰਾਲਾ ਵਲੋਂ ਨਸ਼ਾ ਤਸਕਰਾਂ ਨੂੰ ਫੜਨ ਲਈ ਇਲਾਕੇ ਦੇ ਪਿੰਡਾਂ ਵਿਚ ਗਸ਼ਤ ਕੀਤੀ ਜਾ ਰਹੀ ਸੀ | ਜਦੋਂ ਪੁਲਿਸ ਪਾਰਟੀ ਪਿੰਡ ਡੂੰਮਵਾਲੀ ਤੋਂ ਨਰ ਸਿੰਘ ਕਲੋਨੀ ਕੋਲ ਪੁੱਜੀ ਤਾਂ ਰੇਲਵੇ ਲਾਈਨ ਦੇ ਨਜ਼ਦੀਕ ਇਕ ਸ਼ੱਕੀ ਅÏਰਤ ਚਿੱਟੇ ਰੰਗ ਦੇ ਗੱਟੇ ਦੀ ਫਰੋਲਾ ਫਰੋਲੀ ਕਰਦੀ ਦਿਖਾਈ ਦਿੱਤੀ | ਪੁਲਿਸ ਵਲੋਂ ਸ਼ੱਕ ਦੇ ਆਧਾਰ ਤੇ ਉਸ ਦੀ ਤਲਾਸ਼ੀ ਕੀਤੀ ਗਈ ਤਾਂ ਉਸ ਕੋਲੋਂ 2 ਕਿੱਲੋ ਭੁੱਕੀ ਚੂਰਾ ਪੋਸਤ ਬਰਾਮਦ ਕੀਤਾ ਗਿਆ | ਕਾਬੂ ਕੀਤੀ ਅÏਰਤ ਦੀ ਪਛਾਣ ਸਰਬਜੀਤ ਕੌਰ ਪਤਨੀ ਗੁਰਮੀਤ ਸਿੰਘ ਵਾਸੀ ਪਿੰਡ ਗੁਰਥੜੀ ਦੇ ਤੌਰ 'ਤੇ ਹੋਈ ਹੈ | ਪੁਲਿਸ ਵਲੋਂ ਉਕਤ ਔਰਤ ਦੇ ਖਿਲਾਫ਼ ਨਸ਼ਾ ਵਿਰੋਧੀ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |

ਪਿਛਲੀ ਖ਼ਬਰ ਕਥਾਵਾਚਕ ਨਾਲ ਕੁੱਟਮਾਰ ਕਰਨ ਅਤੇ ਕੇਸ ਕਤਲ ਕਰਨ ਦੀ ਜਥੇਦਾਰ ਬਾਬਾ ਟੇਕ ਸਿੰਘ ਵਲੋਂ ਨਿਖੇਧੀ ਅਗਲੀ ਖ਼ਬਰ ਸੰਯੁਕਤ ਕਿਸਾਨ ਮੋਰਚਾ ਪੰਜਾਬ ਵਲੋਂ ਕਿਸਾਨਾਂ 'ਤੇ ਢਾਹੇ ਗਏ ਪੁਲਿਸ ਜਬਰ ਦੀ ਨਿੰਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।