19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਪੁਰਾਣੇ ਬੇਲੋੜੇ ਕੱਪੜਿਆਂ ਤੋਂ ਬੈਗ ਤਿਆਰ ਕਰਨ ਦੀ ਵਰਕਸ਼ਾਪ ਲਗਾਈ

ਅਜੀਤ ਡੈਸਕ 19-02-2026
ਗੋਨਿਆਣਾ, 18 ਫਰਵਰੀ (ਲਛਮਣ ਦਾਸ ਗਰਗ)-ਸਕੂਲ ਸਿੱਖਿਆ ਵਿਭਾਗ ਪੰਜਾਬ ਅਤੇ ਜੰਗਲਾਤ ਅਤੇ ਵਾਤਾਵਰਨ ਮੰਤਰਾਲਿਆ ਭਾਰਤ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਅੱਜ ਈਕੋ ਕਲੱਬ ਸਰਕਾਰੀ ਹਾਈ ਸਕੂਲ ਹਰਰਾਏਪੁਰ ਵਲੋਂ ਇਨਵਾਇਰਮੈਂਟ ਐਜੂਕੇਸ਼ਨ ਪ੍ਰੋਗਰਾਮ ਦੇ ਅਧੀਨ ਮੁੱਖ ਅਧਿਆਪਕਾ ਅਨੂ ਗਰਗ ਦੀ ਅਗਵਾਈ ਹੇਠ ਪ੍ਰੋਗਰਾਮ ਕਰਵਾਇਆ ਗਿਆ | ਇਸ ਗਤੀਵਿਧੀ ਦੇ ਅਧੀਨ ਪੁਰਾਣੇ ਅਤੇ ਬੇਲੋੜੇ ਕੱਪੜਿਆਂ ਤੋਂ ਝੋਲੇ ਅਤੇ ਸ਼ੌਪਿੰਗ ਬੈਕ ਤਿਆਰ ਕਰਨ ਦੀ ਵਰਕਸ਼ਾਪ ਲਗਾਈ ਗਈ | ਜਿਸ ਵਿਚ ਮਨਪ੍ਰੀਤ ਕੌਰ ਨੇ ਰਿਸੋਰਸ ਪਰਸਨ ਦੇ ਤੌਰ 'ਤੇ ਸ਼ਿਰਕਤ ਕੀਤੀ | ਇਸ ਵਿਚ ਸਮੂਹ ਵਿਦਿਆਰਥੀ ਅਤੇ ਸਟਾਫ਼ ਮੈਂਬਰਾਂ ਨੂੰ ਪੁਰਾਣੇ ਕੱਪੜਿਆਂ ਤੋਂ ਝੋਲੇ ਅਤੇ ਸ਼ੌਪਿੰਗ ਬਾਗ ਤਿਆਰ ਕਰਨ ਦੀ ਸਿਖਲਾਈ ਦਿੱਤੀ ਗਈ | ਈਕੋ ਕਲੱਬ ਦੇ ਇੰਚਾਰਜ ਰੁਪਿੰਦਰ ਕੌਰ ਨੇ ਪਾਲੀਥੀਨ ਬੈਗ ਦੀ ਬਜਾਏ ਇਸ ਤਰ੍ਹਾਂ ਦੇ ਝੋਲਿਆਂ ਦੀ ਵਰਤੋਂ ਕਰਨ ਲਈ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ | ਸਮੂਹ ਸਟਾਫ਼ ਅਤੇ ਵਿਦਿਆਰਥੀ ਪੋਲੀਥੀਨ ਬੈਗ ਦੀ ਬਜਾਏ ਅੱਗੇ ਤੋਂ ਇਸ ਤਰ੍ਹਾਂ ਦੇ ਝੋਲੇ ਅਤੇ ਸ਼ੌਪਿੰਗ ਬੈਗ ਇਸਤੇਮਾਲ ਕਰਨ ਲਈ ਕਿਹਾ ਗਿਆ |
ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਸਕੂਲ ਮਲੂਕਾ 'ਚ ਬਚਪਨ ਪਲੇਵੇ ਸਪਰਾਊਟ ਟੀਚਿੰਗ ਲਰਨਿੰਗ ਮਟੀਰੀਅਲ ਲੈਬ ਸਥਾਪਿਤ ਅਗਲੀ ਖ਼ਬਰ ਟੋਹਾਣਾ ਸਦਰ ਪੁਲਿਸ ਵਲੋਂ ਕਾਰਵਾਈ ਦੌਰਾਨ 150 ਲੀਟਰ ਨਾਜਾਇਜ਼ ਸ਼ਰਾਬ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।