11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਸੁਦੇਸ਼ ਵਾਟਿਕਾ ਕਾਨਵੈਂਟ ਸਕੂਲ ਭਾਗੀਵਾਂਦਰ ਵਿਖੇ ਪੰਜਾਬੀ ਮਾਂ ਬੋਲੀ ਦਿਵਸ ਮਨਾਇਆ

ਅਜੀਤ ਡੈਸਕ 23-02-2026
ਤਲਵੰਡੀ ਸਾਬੋ, 22 ਫਰਵਰੀ (ਰਵਜੋਤ ਸਿੰਘ ਰਾਹੀ)- ਸੁਦੇਸ਼ ਵਾਟਿਕਾ ਕਾਨਵੈਂਟ ਸਕੂਲ ਭਾਗੀਵਾਂਦਰ ਵਿਖੇ ਮਾਂ ਬੋਲੀ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ¢ ਸਵੇਰ ਦੀ ਸਭਾ ਵਿਚ ਸਕੂਲ ਕੋਆਰਡੀਨੇਟਰ ਬੇਅੰਤ ਕੌਰ ਅਤੇ ਕਿਰਨਦੀਪ ਕÏਰ ਪੰਜਾਬੀ ਅਧਿਆਪਕਾ ਵਲੋਂ ਭਾਸ਼ਣ ਦਿੱਤਾ ਗਿਆ ਅਤੇ ਕੁਇਜ਼ ਮੁਕਾਬਲੇ ਕਰਵਾਏ ਗਏ¢ ਵਿਦਿਆਰਥੀਆਂ ਨੇ ਧਿਆਨ ਨਾਲ ਪ੍ਰਸ਼ਨਾਂ ਦੇ ਉੱਤਰ ਦਿੱਤੇ ਅਤੇ ਦਿਲਚਸਪੀ ਨਾਲ ਅਧਿਆਪਕਾਂ ਦਾ ਭਾਸ਼ਣ ਸੁਣਿਆ¢ ਸਕੂਲ ਕੋਆਰਡੀਨੇਟਰ ਬੇਅੰਤ ਕÏਰ ਨੇ ਅਪੀਲ ਕੀਤੀ ਕਿ ਪੰਜਾਬੀ ਨੂੰ ਕਦੇ ਨਾ ਭੁਲਾਇਆ ਜਾਵੇ, ਪੰਜਾਬੀ ਨੂੰ ਸਦਾ ਯਾਦ ਰੱਖੋ ਅਤੇ ਇਸ ਦੀ ਸੰਭਾਲ ਕਰੋ ਉਪਰੰਤ ਕੁਇਜ਼ ਮੁਕਾਬਲਿਆਂ ਦੇ ਜੇਤੂਆਂ ਨੂੰ ਸਨਮਾਨਿਤ ਕੀਤਾ ਗਿਆ¢ ਸਕੂਲ ਚੇਅਰਮੈਨ ਵਿਨੋਦ ਖੁਰਾਣਾ ਅਤੇ ਸਕੂਲ ਪ੍ਰਧਾਨ ਲਗਨ ਖੁਰਾਣਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਮਾਂ ਬੋਲੀ ਸਾਡੀ ਪਹਿਚਾਣ ਅਤੇ ਸੱਭਿਆਚਾਰ ਦੀ ਜੜ੍ਹ ਹੈ¢ ਪੰਜਾਬੀ ਭਾਸ਼ਾ ਸਾਡੀ ਵਿਰਾਸਤ ਹੈ ਅਤੇ ਇਸ ਦੀ ਸੰਭਾਲ ਕਰਨਾ ਸਾਡੀ ਜ਼ਿੰਮੇਵਾਰੀ ਹੈ¢ ਜੂਨੀਅਰ ਕੋਆਰਡੀਨੇਟਰ ਕਿਰਨਦੀਪ ਕÏਰ ਅਤੇ ਹੋਰ ਅਧਿਆਪਕਾਂ ਨੇ ਵੀ ਵਿਦਿਆਰਥੀਆਂ ਨਾਲ ਪੰਜਾਬੀ ਸਾਹਿਤ ਦੇ ਮਹਾਨ ਲੇਖਕਾਂ ਬਾਰੇ ਵਿਚਾਰ ਸਾਂਝੇ ਕੀਤੇ |
ਪਿਛਲੀ ਖ਼ਬਰ ਬਾਡੀ ਬਿਲਡਿੰਗ ਮੁਕਾਬਲੇ ਵਿਚ ਕੋਟਸ਼ਮੀਰ ਦੇ ਨੌਜਵਾਨ ਨੇ ਪ੍ਰਾਪਤ ਕੀਤਾ ਪਹਿਲਾ ਸਥਾਨ ਅਗਲੀ ਖ਼ਬਰ ਬਾਬਾ ਜਸਵਿੰਦਰ ਸਿੰਘ ਬਾਲਿਆਂਵਾਲੀ ਵਾਲੇ ਦੀ ਪਲੇਠੀ ਧਾਰਮਿਕ ਪੁਸਤਕ 'ਸਿੱਖੀ ਦੇ ਥੰਮ' ਨੂੰ ਮਿਲ ਰਿਹੈ ਭਰਵਾਂ ਹੁੰਗਾਰਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।