11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਰਾਹੁਲ ਗਾਂਧੀ ਦੀ ਬਰਨਾਲਾ ਰੈਲੀ ਵਿਚ ਕਾਂਗਰਸੀ ਵਰਕਰ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨਗੇ- ਪਥਰਾਲਾ

ਅਜੀਤ ਡੈਸਕ 23-02-2026
ਸੰਗਤ ਮੰਡੀ, 22 ਫਰਵਰੀ (ਅੰਮਿ੍ਤਪਾਲ ਸ਼ਰਮਾ)- ਰਾਹੁਲ ਗਾਂਧੀ ਵਲੋਂ 28 ਫਰਵਰੀ ਨੂੰ ਬਰਨਾਲਾ ਵਿਖੇ ਕੀਤੀ ਜਾਣ ਵਾਲੀ ਰੈਲੀ ਵਿਚ ਹਲਕਾ ਬਠਿੰਡਾ ਦਿਹਾਤੀ ਤੋਂ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰਾਂ ਵੱਲੋਂ ਸ਼ਮੂਲੀਅਤ ਕੀਤੀ ਜਾਵੇਗੀ | ਇਹ ਗੱਲ ਬਠਿੰਡਾ ਦਿਹਾਤੀ ਹਲਕੇ ਦੇ ਸੀਨੀਅਰ ਕਾਂਗਰਸੀ ਆਗੂ ਜਗਤਾਰ ਸਿੰਘ ਸਾਬਕਾ ਸਰਪੰਚ ਪਥਰਾਲਾ ਵਲੋਂ ਆਖੀ ਗਈ | ਉਨ੍ਹਾਂ ਕਿਹਾ ਕਿ ਮਨਰੇਗਾ ਰੋਜ਼ਗਾਰ ਬਚਾਓ ਸੰਗਰਾਮ 'ਚ ਕਾਂਗਰਸ ਪਾਰਟੀ ਵਲੋਂ ਲਗਾਤਾਰ ਸੰਸਦ ਤੋਂ ਸੜਕ ਤੱਕ ਅੰਦੋਲਨ ਵਿੱਚ ਮੋਹਰੀ ਭੂਮਿਕਾ ਨਿਭਾਈ ਜਾ ਰਹੀ ਹੈ ਅਤੇ ਹੋਰਨਾ ਪਾਰਟੀਆਂ ਦਾ ਮਜ਼ਦੂਰ ਵਿਰੋਧੀ ਚਿਹਰਾ ਬੇਨਕਾਬ ਹੋਇਆ ਹੈ | ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਨੂੰ ਹੋਰ ਤਿੱਖਾ ਕਰਨ ਲਈ ਪਾਰਟੀ ਦੇ ਜਨਰਲ ਸਕੱਤਰ ਰਾਹੁਲ ਗਾਂਧੀ 28 ਫਰਵਰੀ ਨੂੰ ਬਰਨਾਲਾ ਵਿਖੇ ਮਨਰੇਗਾ ਬਚਾਓ ਸੰਗਰਾਮ ਮਹਾਂ ਰੈਲੀ ਨੂੰ ਸੰਬੋਧਨ ਕਰਨ ਲਈ ਪਹੁੰਚ ਰਹੇ ਹਨ | ਉਨ੍ਹਾਂ ਦੱਸਿਆ ਕਿ ਇਸ ਸਬੰਧੀ ਤਿਆਰੀਆਂ ਲਈ ਸੀਨੀਅਰ ਕਾਂਗਰਸੀ ਆਗੂ ਕਿਰਨਜੀਤ ਸਿੰਘ ਗਹਿਰੀ ਨੈਸ਼ਨਲ ਦਲਿਤ ਮਹਾਂਪੰਚਾਇਤ ਪੰਜਾਬ ਦੀ ਪ੍ਰਧਾਨਗੀ ਹੇਠ ਵਿਸ਼ੇਸ਼ ਮੀਟਿੰਗ ਵਿਚ ਬੋਹੜ ਸਿੰਘ ਘਾਰੂ, ਮੀਤ ਚੇਅਰਮੈਨ ਤਰਸੇਮ ਅਟਵਾਲ ਫ਼ਿਰੋਜਪੁਰ, ਬਲਦੇਵ ਸਿੰਘ ਪੰਚ ਜਰਨਲ ਸਕੱਤਰ ਬਠਿੰਡਾ, ਮਿੱਠੂ ਸਿੰਘ ਸਰਪੰਚ, ਮਹਿੰਦਰ ਸਿੰਘ ਕੌਰੇਆਣਾ, ਗੁਰਦਾਸ ਸਿੰਘ ਹਰਰਾਏਪੁਰ, ਹਰਦੇਵ ਸਿੰਘ ਬੁਰਜ ਡੱਲਾ, ਮੋਦਨ ਸਿੰਘ ਪੰਚ, ਮੰਦਰ ਸਿੰਘ, ਛਿੰਦਰ ਸਿੰਘ ਫ਼ੌਜੀ, ਗੁਰਦੀਪ ਸਿੰਘ ਸਿਵੀਆ, ਜਸਵਿੰਦਰ ਸਿੰਘ ਐਨ.ਐਫ.ਐਲ., ਰਾਜਾ ਸਿੰਘ ਸਿਵੀਆ, ਬਲਵੀਰ ਸਿੰਘ, ਗੁਰਜੰਟ ਸਿੰਘ, ਪਾਲ ਸਿੰਘ, ਪ੍ਰਕਾਸ਼ ਸਿੰਘ ਤਿਉਣਾ, ਗੁਰਜੀਤ ਸਿੰਘ, ਬਲਦੇਵ ਸਿੰਘ ਮੌਜੀ, ਗੁਰਤੇਜ ਸਿੰਘ ਬੱਲੂਆਣਾ, ਜਗਤਾਰ ਸਿੰਘ ਸਰਪੰਚ ਪਥਰਾਲਾ, ਜਰਨੈਲ ਸਿੰਘ, ਜੰਗੀਰ ਸਿੰਘ, ਲਵਪ੍ਰੀਤ ਸਿੰਘ ਹੁਸਨਰ, ਸਤਨਾਮ ਸਿੰਘ, ਲਾਲ ਚੰਦ ਸ਼ਰਮਾ ਅਤੇ ਹੋਰ ਆਗੂਆਂ ਨੇ ਮੀਟਿੰਗ ਵਿਚ ਭਾਗ ਲਿਆ | ਰਾਹੁਲ ਗਾਂਧੀ ਦੀ ਰੈਲੀ ਵਿਚ ਵੱਡੀ ਗਿਣਤੀ ਵਿਚ ਸ਼ਾਮਿਲ ਹੋਣ ਲਈ ਜਿੰਮੇਵਾਰੀਆਂ ਲਗਾਈਆ ਗਈਆਂ | ਉਨ੍ਹਾਂ ਕਿਹਾ ਕਿ ਕਾਂਗਰਸ ਦੀ ਬਰਨਾਲਾ ਮਹਾਂ ਰੈਲੀ ਇਤਿਹਾਸਕ ਸਾਬਿਤ ਹੋਵੇਗੀ |
ਪਿਛਲੀ ਖ਼ਬਰ ਵਿਦੇਸ਼ ਭੇਜਣ ਦੀ ਆੜ 'ਚ ਵਿਆਹ ਕਰਵਾਉਣ ਅਤੇ ਪੀ ਆਰ ਦੇ ਨਾਲ ਵਿਦੇਸ਼ ਲਿਜਾਣ ਦੇ ਮਾਮਲੇ 'ਚ ਲੱਖਾਂ ਦੀ ਠੱਗੀ ਅਗਲੀ ਖ਼ਬਰ ਬਦਲਾਅ ਦੇ ਦਾਅਵਿਆਂ ਨਾਲ ਸੱਤਾ 'ਚ ਆਈ 'ਆਪ' ਸਰਕਾਰ ਪੰਜਾਬ ਨੂੰ ਬਰਬਾਦ ਕਰਨ 'ਤੇ ਲੱਗੀ ਹੋਈ ਹੈ- ਗੋਲਡੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।