12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ਵਲੋਂ ਕੈਬਨਿਟ ਮੰਤਰੀ ਦਾ ਘਿਰਾਓ 1 ਨੂੰ <br/>

ਅਜੀਤ ਡੈਸਕ 23-02-2026
ਬੁਢਲਾਡਾ, 22 ਫਰਵਰੀ (ਸਵਰਨ ਸਿੰਘ ਰਾਹੀ)- ਇੱਥੇ ਆਂਗਣਵਾੜੀ ਮੁਲਾਜ਼ਮ ਯੂਨੀਅਨ (ਸੀਟੂ) ਬਲਾਕ ਬੁਢਲਾਡਾ ਦੀ ਮੀਟਿੰਗ ਦੌਰਾਨ ਪ੍ਰਧਾਨ ਮਨਜੀਤ ਕੌਰ ਬੀਰੋਕੇ, ਸਕੱਤਰ ਡੈਜੀ ਗੁਪਤਾ, ਖ਼ਜ਼ਾਨਚੀ ਰਣਜੀਤ ਕੌਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ 'ਚ ਆਉਣ ਤੋਂ ਪਹਿਲਾਂ ਬਹੁਤ ਸਾਰੀਆਂ ਗਰੰਟੀਆਂ ਦਿੱਤੀਆਂ ਸਨ ਪਰ ਹਾਲੇ ਤੱਕ ਪੂਰੀਆਂ ਨਹੀਂ ਕੀਤੀਆਂ ਗਈਆਂ | ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਫੇਸ ਰਿਕੋਗਨਾਈਜੇਸ਼ਨ ਸਿਸਟਮ ਤਹਿਤ ਲਾਭਪਾਤਰੀਆਂ ਦੀ ਸ਼ਨਾਖ਼ਤ ਕਰਨ ਲਈ ਆਂਗਣਵਾੜੀ ਕੇਂਦਰਾਂ 'ਚ ਮੋਬਾਈਲ ਖ਼ਰੀਦ ਕੇ ਦੇਣੇ ਹਨ ਪਰ 4 ਸਾਲ ਬੀਤਣ 'ਤੇ ਮੋਬਾਈਲ ਨਹੀਂ ਖ਼ਰੀਦੇ ਗਏ | ਵਿਭਾਗ ਦੇ ਅਕਸ ਨੂੰ ਬਚਾਉਣ ਲਈ ਆਂਗਣਵਾੜੀ ਵਰਕਰਾਂ ਆਪਣੇ ਮੋਬਾਈਲਾਂ ਤੋਂ ਕੰਮ ਕਰ ਰਹੀਆਂ ਹਨ ਪਰ ਐਫ.ਆਰ.ਐਸ ਨੂੰ ਬਹਾਨਾ ਬਣਾ ਕੇ ਅਜਨਾਲੇ ਤੋਂ ਆਂਗਣਵਾੜੀ ਵਰਕਰ ਦੀਆਂ ਸੇਵਾਵਾਂ ਖ਼ਤਮ ਕਰ ਦਿੱਤੀਆਂ ਗਈਆਂ | ਉਨ੍ਹਾਂ ਕਿਹਾ ਕਿ ਇਹ ਅਸੂਲਨ ਗ਼ਲਤ ਹੈ ਅਤੇ ਜਥੇਬੰਦੀ ਮੰਗ ਕਰਦੀ ਹੈ ਕਿ ਉਕਤ ਆਂਗਣਵਾੜੀ ਵਰਕਰ ਜਸਵਿੰਦਰ ਕੌਰ ਦੀਆਂ ਸੇਵਾਵਾਂ ਤੁਰੰਤ ਬਹਾਲ ਕੀਤੀਆਂ ਜਾਣ | ਉਨ੍ਹਾਂ ਐਲਾਨ ਕੀਤਾ ਕਿ ਹੱਕੀ ਮੰਗਾਂ ਦੀ ਪੂਰਤੀ ਲਈ 1 ਮਾਰਚ ਨੂੰ ਮਲੋਟ ਵਿਖੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦਾ ਘਿਰਾਓ ਕੀਤਾ ਜਾਵੇਗਾ | ਇਸ ਮੌਕੇ ਤੇਜਿੰਦਰ ਵਾਲੀਆ, ਸੁਮਨ ਲਤਾ, ਸ਼ਿੰਦਰ ਕੌਰ ਬਰ੍ਹੇ, ਪੁਸ਼ਪਾ ਖੁਡਾਲ, ਰੋਜ਼ੀ, ਸੁਮਨ ਲਤਾ, ਵੀਰਪਾਲ ਕੌਰ ਗੁਰਨੇ, ਬਸੀਰਾ ਖੁਡਾਲ, ਗੁਰਪਾਲ ਕੌਰ, ਸ਼ਿਖਾ, ਜੀਤ ਕੌਰ, ਜੱਸੀ ਕੌਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸਿਲਵਰ ਜ਼ੋਨ ਉਲੰਪੀਆਡ 'ਚ ਐਸ. ਐਮ. ਡੀ. ਵਰਲਡ ਸਕੂਲ ਨੇ ਜਿੱਤੇ ਤਗਮੇ <br/> ਅਗਲੀ ਖ਼ਬਰ ਜੂਆ ਖੇਡਦੇ ਤੇ ਲਾਟਰੀ ਲਗਾਉਣ ਵਾਲੇ 9 ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।