28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਬਾਂਸਲ ਗੁਦਾਮ ਵਿੱਚੋਂ 75 ਗੱਟੇ ਚੌਲ ਚੋਰੀ

ਅਜੀਤ ਡੈਸਕ 25-02-2026
ਰਾਮਾਂ ਮੰਡੀ, 24 ਫਰਵਰੀ (ਤਰਸੇਮ ਸਿੰਗਲਾ)- ਸਥਾਨਕ ਤਲਵੰਡੀ ਸਾਬੋ ਰੋਡ 'ਤੇ ਸਥਿਤ ਬਾਂਸਲ ਗੋਦਾਮ ਵਿੱਚੋਂ ਬੀਤੇ ਦਿਨੀਂ ਰਾਤ ਸਮੇਂ 75 ਗੱਟੇ ਚਾਵਲ ਚੋਰੀ ਹੋ ਜਾਣ ਦਾ ਸਮਾਚਾਰ ਹੈ | ਪੀੜਤ ਸਾਹਿਲ ਕੁਮਾਰ ਪੁੱਤਰ ਰਾਜ ਕੁਮਾਰ ਵਾਸੀ ਰਾਮਾਂ ਮੰਡੀ ਨੇ ਚੋਰੀ ਸਬੰਧੀ ਪੁਲਿਸ ਨੂੰ ਦਿੱਤੀ ਇਤਲਾਹ ਵਿੱਚ ਚੋਰੀ ਹੋਏ ਚਾਵਲਾਂ ਦੇ ਗੱਟਿਆਂ ਦੀ ਕੀਮਤ ਡੇਢ ਲੱਖ ਰੁਪਏ ਦੇ ਕਰੀਬ ਦੱਸੀ ਹੈ | ਪੁਲਿਸ ਨੇ ਰਾਮਾਂ ਥਾਣੇ ਵਿਚ ਨਾਮਲੂਮ ਵਿਅਕਤੀਆਂ ਵਿਰੁੱਧ ਚੋਰੀ ਦੀਆਂ ਧਾਰਾਵਾਂ ਅਧੀਨ ਮਾਮਲਾ ਦਰਜ ਕਰ ਲਿਆ ਹੈ | ਰਾਮਾਂ ਵਪਾਰ ਮੰਡਲ ਦੇ ਪ੍ਰਧਾਨ ਮਹੇਸ਼ ਕੁਮਾਰ ਬਿੰਦਲ ਨੇ ਕਿਹਾ ਕਿ ਚੋਰਾਂ ਨੇ ਵਪਾਰੀਆਂ ਦੇ ਨੱਕ ਵਿੱਚ ਦਮ ਕੀਤਾ ਹੋਇਆ ਹੈ, ਜਿਸ ਕਾਰਨ ਪੰਜਾਬ ਵਿੱਚ ਵਪਾਰ ਕਰਨਾ ਟੇਢੀ ਖੀਰ ਬਣਦਾ ਜਾ ਰਿਹਾ ਹੈ | ਸ਼੍ਰੀ ਬਿੰਦਲ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਚੋਰਾਂ ਨੂੰ ਨੱਥ ਪਾਈ ਜਾਵੇ | ਉਹਨਾਂ ਕਿਹਾ ਕਿ ਵਪਾਰੀ ਆਪਣੀ ਖ਼ੂਨ ਪਸੀਨੇ ਦੀ ਕਮਾਈ ਵਿੱਚੋਂ ਸਰਕਾਰ ਨੂੰ ਟੈਕਸ ਭਰਦੇ ਹਨ, ਇਸ ਲਈ ਸਰਕਾਰ ਦੀ ਜੁੰਮੇਵਾਰੀ ਬਣਦੀ ਹੈ ਕਿ ਵਪਾਰੀਆਂ ਨੂੰ ਚੋਰੀ ਹੋਏ ਮਾਲ ਦੇ ਨੁਕਸਾਨ ਦੀ ਭਰਪਾਈ ਕੀਤੀ ਜਾਵੇ |

ਪਿਛਲੀ ਖ਼ਬਰ ਸੈਂਟਰ ਸਰਕਾਰ ਦੀ ਗ੍ਰਾਂਟ ਨਾਲ ਸੜਕਾਂ ਦੇ ਦੋਂਵੇ ਪਾਸੇ ਲਗਾਈ ਜਾਵੇਗੀ ਇੰਟਰਲਾਕ ਟਾਇਲ-ਪ੍ਰਧਾਨ ਜਵੰਧਾ ਅਗਲੀ ਖ਼ਬਰ ਪੰਜਾਬ 'ਚ ਕਤਲੇਆਮ ਤੇ ਗੈਂਗਸਟਰਵਾਦ ਪੈਰ ਪਸਾਰ ਰਿਹਾ ਹੈ-ਜਨਮੇਜਾ ਸਿੰਘ ਸੇਖੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।