04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼, ਬਠਿੰਡਾ ਵਲੋਂ ਵਿਦਿਆਰਥਣਾਂ ਲਈ ਸੈਲਫ਼ ਡਿਫੈਂਸ ਟਰੇਨਿੰਗ ਸੈਸ਼ਨ <br/>

ਅਜੀਤ ਡੈਸਕ 07-03-2026
ਬਠਿੰਡਾ, 6 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)-ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼, ਬਠਿੰਡਾ ਵਲੋਂ ਵਿਦਿਆਰਥਣਾਂ ਲਈ ਸੈਲਫ ਡਿਫੈਂਸ ਟਰੇਨਿੰਗ ਸੈਸ਼ਨ ਕਰਵਾਇਆ ਗਿਆ | ਇਸ ਟਰੇਨਿੰਗ ਦਾ ਮੁੱਖ ਮਕਸਦ ਲੜਕੀਆਂ ਨੂੰ ਆਪਣੀ ਸੁਰੱਖਿਆ ਬਾਰੇ ਜਾਗਰੂਕ ਕਰਨਾ ਅਤੇ ਉਨ੍ਹਾਂ ਵਿਚ ਆਤਮ-ਵਿਸ਼ਵਾਸ ਪੈਦਾ ਕਰਨਾ ਸੀ | ਸੈਸ਼ਨ ਦੀ ਸ਼ੁਰੂਆਤ ਵਿਦਿਆਰਥੀ ਭਲਾਈ ਸੈੱਲ ਦੇ ਕੋਆਰਡੀਨੇਟਰ ਡਾ. ਜਸਵਿੰਦਰ ਸਿੰਘ ਦੇ ਸਵਾਗਤੀ ਭਾਸ਼ਣ ਨਾਲ ਹੋਈ | ਉਨ੍ਹਾਂ ਨੇ ਕਿਹਾ ਕਿ ਅੱਜ ਦੇ ਸਮੇਂ ਵਿਚ ਲੜਕੀਆਂ ਲਈ ਸੈਲਫ਼ ਡਿਫੈਂਸ ਦੀ ਟਰੇਨਿੰਗ ਬਹੁਤ ਜ਼ਰੂਰੀ ਹੈ ਤਾਂ ਜੋ ਉਹ ਹਰ ਕਿਸਮ ਦੀ ਅਣਚਾਹੀ ਸਥਿਤੀ ਦਾ ਡਟ ਕੇ ਸਾਹਮਣਾ ਕਰ ਸਕਣ | ਇਸ ਮੌਕੇ ਬਾਬਾ ਫ਼ਰੀਦ ਕਾਲਜ ਆਫ਼ ਐਜ਼ੂਕੇਸ਼ਨ ਦੇ ਪਿ੍ੰਸੀਪਲ ਡਾ. ਮੰਗਲ ਸਿੰਘ ਅਤੇ ਵਿਦਿਆਰਥੀ ਭਲਾਈ ਸੈੱਲ ਦੇ ਕੋਆਰਡੀਨੇਟਰ ਡਾ. ਜਸਵਿੰਦਰ ਸਿੰਘ ਵਲੋਂ ਟਰੇਨਿੰਗ ਟੀਮ ਨੂੰ ਸਨਮਾਨਿਤ ਕੀਤਾ | ਉਨ੍ਹਾਂ ਨੇ ਕਿਹਾ ਕਿ ਇਸ ਤਰ੍ਹਾਂ ਦੇ ਪ੍ਰੋਗਰਾਮ ਲੜਕੀਆਂ ਨੂੰ ਮਜ਼ਬੂਤ ਅਤੇ ਆਤਮ-ਨਿਰਭਰ ਬਣਾਉਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ | ਡਾ: ਨਰਿੰਦਰ ਸਿੰਘ ਨੇ ਸਭਨਾਂ ਦਾ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਇਹ ਸੈਸ਼ਨ ਵਿਦਿਆਰਥਣਾਂ ਲਈ ਬਹੁਤ ਲਾਭਕਾਰੀ ਸਾਬਤ ਹੋਇਆ ਹੈ ਅਤੇ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਪ੍ਰੋਗਰਾਮ ਕਰਵਾਏ ਜਾਣਗੇ |

ਪਿਛਲੀ ਖ਼ਬਰ ਪਹਿਲੇ ਭਾਰਤੀ ਅਧਿਆਪਕ ਗੁਰਦੀਪ ਸਿੰਘ ਢਿੱਲੋਂ ਨੇ ਅਮਰੀਕਾ ਬੁੱਕ ਆਫ਼ ਰਿਕਾਰਡਜ਼ 'ਚ ਦਰਜ ਕਰਵਾਇਆ ਨਾਂਅ <br/> ਅਗਲੀ ਖ਼ਬਰ ਜੈਨ ਗਰਲਜ਼ ਕਾਲਜ, ਰਾਮਾਂ ਵਿਖੇ ਨਵਗ੍ਰਹਿ ਪੀੜਾ ਸ਼ਾਂਤੀ ਪਾਠ ਦਾ ਅੱਜ ਸ਼ੁੱਭ ਆਰੰਭ ਕੀਤਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।