04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਬਠਿੰਡਾ 'ਚ ਚੋਰਾਂ ਦਾ ਬੋਲਬਾਲਾ, ਘਰ ਦੇ ਬਾਹਰੋਂ ਮੋਟਰ-ਸਾਈਕਲ ਤੇ ਆਟੋ ਰਿਕਸ਼ਾ ਚੋਰੀ

ਅਜੀਤ ਡੈਸਕ 09-03-2026
ਬਠਿੰਡਾ, 8 ਮਾਰਚ (ਸੱਤਪਾਲ ਸਿੰਘ ਸਿਵੀਆਂ)-ਬਠਿੰਡਾ 'ਚ ਚੋਰਾਂ ਦਾ ਖੂਬ ਬੋਲਬਾਲਾ ਹੈ ਤੇ ਉਹ ਲਗਾਤਾਰ ਲੋਕਾਂ ਦੇ ਘਰਾਂ ਦੇ ਬਾਹਰ ਖੜ੍ਹੇ ਕੀਤੇ ਵਾਹਨਾਂ 'ਤੇ ਵੀ ਹੱਥ ਸਾਫ਼ ਕਰ ਰਹੇ ਹਨ, ਜਿਸ ਕਾਰਨ ਲੋਕਾਂ 'ਚ ਸਹਿਮ ਦਾ ਮਾਹੌਲ ਹੈ | ਸ਼ਹਿਰ ਦੇ ਦੋ ਵੱਖ-ਵੱਖ ਘਰਾਂ ਦੇ ਬਾਹਰੋਂ ਮੋਟਰ-ਸਾਈਕਲ ਅਤੇ ਆਟੋ ਰਿਕਸ਼ਾ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ ਪਰ ਪੁਲਿਸ ਚੋਰਾਂ ਦੀ ਪੈੜ ਨਹੀਂ ਨੱਪ ਸਕੀ | ਥਾਣਾ ਕੋਤਵਾਲੀ ਦੀ ਪੁਲਿਸ ਕੋਲ ਦਰਜ ਕਰਵਾਏ ਬਿਆਨ ਵਿਚ ਕਰਮਜੀਤ ਸਿੰਘ ਵਾਸੀ ਗੁਰੁ ਨਾਨਕਪੁਰਾ ਮੁਹੱਲਾ ਨੇ ਦੱਸਿਆ ਕਿ ਉਸ ਨੇ ਆਪਣੇ ਘਰ ਦੇ ਬਾਹਰ ਆਪਣਾ ਮੋਟਰ-ਸਾਈਕਲ ਨੰਬਰ ਪੀ.ਬੀ.03 ਏ.ਐਕਸ 9098 ਖੜ੍ਹਾ ਕੀਤਾ ਸੀ, ਜਿਸ ਨੂੰ ਬੀਤੀ 3 ਜਨਵਰੀ ਨੂੰ ਕੋਈ ਅਣਪਛਾਤਾ ਵਿਅਕਤੀ ਚੋਰੀ ਕਰਕੇ ਲੈ ਗਿਆ | ਪੁਲਿਸ ਨੇ ਉਸ ਦੇ ਬਿਆਨ 'ਤੇ ਅਣਪਛਾਤੇ ਚੋਰ ਦੇ ਖਿਲਾਫ ਮੁਕੱਦਮਾ ਦਰਜ ਕੀਤਾ ਹੈ | ਇਸੇ ਤਰ੍ਹਾਂ ਥਾਣਾ ਸਿਵਲ ਲਾਈਨ ਦੀ ਪੁਲਿਸ ਕੋਲ ਦਰਜ ਕਰਵਾਏ ਬਿਆਨ ਵਿਚ ਹਰਜਿੰਦਰ ਸਿੰਘ ਵਾਸੀ ਮਾਡਲ ਟਾਊਨ ਨੇ ਦੱਸਿਆ ਕਿ ਉਸ ਨੇ ਆਪਣਾ ਆਟੋ ਰਿਕਸ਼ਾ ਨੰਬਰ ਪੀ.ਬੀ. 03 .ਬੀ.ਕੇ. 3948 ਆਪਣੇ ਘਰ ਦੇ ਬਾਹਰ ਖੜਾ ਕੀਤਾ ਸੀ, ਜਿਸ ਨੂੰ ਕੋਈ ਅਣਪਛਾਤਾ ਵਿਅਕਤੀ ਚੋਰੀ ਕਰਕੇ ਲੈ ਗਿਆ | ਪੁਲਿਸ ਨੇ ਅਣਪਛਾਤੇ ਵਿਅਕਤੀ ਦੇ ਖਿਲਾਫ ਮੁਕੱਦਮਾ ਦਰਜ ਕੀਤਾ ਹੈ |
ਹੈਰੋਇਨ ਅਤੇ ਕੈਪਸੂਲਾਂ ਸਮੇਤ ਪੰਜ ਜਣੇ ਗਿ੍ਫ਼ਤਾਰ
ਬਠਿੰਡਾ : ਜ਼ਿਲ੍ਹਾ ਪੁਲਿਸ ਵਲੋਂ ਨਸ਼ਿਆਂ ਖਿਲਾਫ ਵਿੱਢੀ ਗਈ ਮੁਹਿੰਮ ਦੇ ਤਹਿਤ ਪੰਜ ਜਣਿਆਂ ਨੂੰ ਵੱਖ-ਵੱਖ ਥਾਵਾਂ ਤੋਂ ਹੈਰੋਇਨ ਅਤੇ ਕੈਪਸੂਲਾਂ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ, ਜਿੰਨਾਂ ਦੇ ਖਿਲਾਫ ਨਸ਼ਾ ਰੋਕੂ ਕਾਨੰੂਨ ਤਹਿਤ ਮੁਕੱਦਮੇ ਦਰਜ ਕੀਤੇ ਗਏ ਹਨ | ਪਹਿਲੇ ਮਾਮਲੇ 'ਚ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਸਥਾਨਕ ਰਿੰਗ ਰੋਡ ਤੋਂ ਵਿਕੀ ਕੁਮਾਰ, ਰਾਜਨ ਕੁਮਾਰ ਤੇ ਅਲੋਕ ਚੌਹਾਨ ਵਾਸੀ ਬੇਅੰਤ ਨਗਰ ਨੂੰ 15 ਗ੍ਰਾਮ ਹੈਰੋਇਨ ਸਮੇਤ ਅਤੇ ਇਸੇ ਤਰ੍ਹਾਂ ਥਾਣਾ ਸਦਰ ਬਠਿੰਡਾ ਦੀ ਪੁਲਿਸ ਨੇ ਕਰਮਜੀਤ ਸਿੰਘ ਵਾਸੀ ਬੀੜ ਤਲਾਬ ਨੂੰ ਬੀੜ ਬਹਿਮਣ ਨਹਿਰ ਦੇ ਪੁਲ ਕੋਲੋਂ 5.99 ਗ੍ਰਾਮ ਹੈਰੋਇਨ ਸਮੇਤ ਅਤੇ ਥਾਣਾ ਕੋਤਵਾਲੀ ਦੀ ਪੁਲਿਸ ਨੇ ਮਨੀ ਕੁਮਾਰ ਵਾਸੀ ਕਾਲਿਆਂਵਾਲੀ ਨੂੰ 300 ਕੈਪਸੂਲਾਂ ਸਮੇਤ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ, ਜਿਨ੍ਹਾਂ ਦੇ ਖਿਲਾਫ ਸਬੰਧਿਤ ਥਾਣਿਆਂ 'ਚ ਮੁਕੱਦਮਾ ਦਰਜ ਕੀਤਾ ਗਿਆ ਹੈ |
ਪਿਛਲੀ ਖ਼ਬਰ ਪੰਜਾਬ ਦੀਆਂ ਮਹਿਲਾਵਾਂ ਲਈ 'ਮਾਨ ਸਰਕਾਰ' ਦਾ ਇਤਿਹਾਸਕ ਫ਼ੈਸਲਾ-ਇੰਦਰਜੀਤ ਸਿੰਘ ਮਾਨ <br/> ਅਗਲੀ ਖ਼ਬਰ ਸਿਵਲ ਹਸਪਤਾਲ ਵਿਚ ਸਿਹਤ ਸਹੂਲਤਾਂ ਦੀ ਘਾਟ ਨੂੰ ਲੈ ਕੇ ਮੰਡੀ ਵਾਸੀਆਂ ਵਲੋਂ ਸੰਘਰਸ਼ ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।