ਬਠਿੰਡਾ, 31 ਮਾਰਚ (ਵੀਰਪਾਲ ਸਿੰਘ)-ਬਠਿੰਡਾ ਪੁਲਿਸ ਨੇ ਮੋਟਰਸਾਈਕਲ ਚੋਰੀ ਕਰਨ ਦੇ ਮਾਮਲੇ ਵਿਚ ਇੱਕ ਨਾਮਾਲੂਮ ਵਿਅਕਤੀ 'ਤੇ ਮੁਕੱਦਮਾ ਦਰਜ ਕੀਤਾ ਗਿਆ ਹੈ | ਇਸ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਭੁਪਿੰਦਰ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਗਿਆ ਹੈ ਕਿ ਜਸਪਾਲ ਸਿੰਘ ਪੁੱਤਰ ਗੁਰਦਿਆਲ ਸਿੰਘ ਵਾਸੀ ਸੰਗਤ ਖ਼ੁਰਦ ਵਲੋਂ ਥਾਣਾ ਥਰਮਲ ਵਿਖੇ ਦਰਜ ਕਰਵਾਈ ਗਈ ਸ਼ਿਕਾਇਤ ਵਿਚ ਦੱਸਿਆ ਕਿ 28 ਮਾਰਚ 2026 ਦੀ ਰਾਤ ਨੂੰ ਨੈਸ਼ਨਲ ਕਾਨੋਲੀ ਬਠਿੰਡਾ ਵਿਖੇ ਬਣ ਰਹੇ ਮੇਰੇ ਨਵੇਂ ਮਕਾਨ ਪਾਸੋਂ ਕੋਈ ਨਾਮਾਲੂਮ ਵਿਅਕਤੀ ਮੇਰਾ ਮੋਟਰਸਾਈਕਲ ਨੰਬਰ ਪੀਬੀ 03ਏਅਐਫ5508 ਚੋਰੀ ਕਰਕੇ ਲੈ ਗਿਆ | ਪੁਲਿਸ ਵਲੋਂ ਸ਼ਿਕਾਇਤਕਰਤਾ ਦੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਕਰਦੇ ਹੋਏ ਅਣਪਛਾਤੇ ਵਿਅਕਤੀ 'ਤੇ ਥਾਣਾ ਥਰਮਲ ਵਿਖੇ ਮੋਟਰਸਾਈਕਲ ਚੋਰੀ ਕਰਨ ਦਾ ਮੁਕੱਦਮਾ ਦਰਜ ਕਰ ਲਿਆ ਗਿਆ ਹੈ |